ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

by | Sep 12, 2025 | breaking news, daily | 0 comments

“ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ ‘ਤੇ ਸਖ਼ਤ ਕਾਨੂੰਨ ਦੀ ਮੰਗ”

ਚੰਡੀਗੜ੍ਹ, 12 ਸਤੰਬਰ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਸੈੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੇਂਦਰੀ ਮੰਤਰੀ ਡਾ. ਬਰਿੰਦਰ ਕੁਮਾਰ ਅਤੇ ਹੋਰ ਰਾਜਾਂ ਦੇ ਮੰਤਰੀਆਂ ਦਾ ਪੰਜਾਬ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ “ਇੱਕ ਰਾਸ਼ਟਰ ਇੱਕ ਸਕਾਲਰਸ਼ਿਪ” ਸੰਕਲਪ ਨੂੰ ਇੱਕ ਪੈਨ-ਇੰਡੀਆ ਔਨਲਾਈਨ ਪੋਰਟਲ ਰਾਹੀਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਦੂਜੇ ਰਾਜਾਂ ਵਿੱਚ ਦਾਖਲੇ ਲੈਣ ਵੇਲੇ ਤਸਦੀਕ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਇੱਕ ਸਮਾਨ ਆਮਦਨ ਮਾਪਦੰਡ ਪੇਸ਼ ਕਰਨ ਦੀ ਵੀ ਸਿਫਾਰਸ਼ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਖਾਸ ਤੌਰ ‘ਤੇ ਸਿਫ਼ਾਰਸ਼ ਕੀਤੀ ਕਿ ਐੱਸ.ਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਮਾਪਦੰਡ ₹2.5 ਲੱਖ ਤੋਂ ਵਧਾ ਕੇ ₹5 ਲੱਖ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਯੋਜਨਾ ਦਾ ਲਾਭ ਲੈ ਸਕਣ।

ਡਾ. ਬਲਜੀਤ ਕੌਰ ਨੇ ਆਦਰਸ਼ ਗ੍ਰਾਮ ਯੋਜਨਾ ਦੇ ਟੀਚਿਆਂ ਨੂੰ ਮੁੜ ਸੁਰਜੀਤ ਕਰਨ ਅਤੇ ਅਪਗ੍ਰੇਡ ਕਰਨ ਦੀ ਜ਼ਰੂਰਤ ‘ਤੇ ਹੋਰ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦੀ ਵੱਡੀ ਅਨੁਸੂਚਿਤ ਜਾਤੀ ਦੀ ਆਬਾਦੀ ਤੱਕ ਆਦਰਸ਼ ਗ੍ਰਾਮ ਯੋਜਨਾ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ। ਉਨ੍ਹਾਂ ਨੇ ਆਦਰਸ਼ ਗ੍ਰਾਮ ਯੋਜਨਾ ਤਹਿਤ ਅਲਾਟਮੈਂਟ ਨੂੰ ਮੌਜੂਦਾ ₹20 ਲੱਖ ਤੋਂ ਵਧਾ ਕੇ ₹1 ਕਰੋੜ ਪ੍ਰਤੀ ਪਿੰਡ ਕਰਨ ਦਾ ਪ੍ਰਸਤਾਵ ਰੱਖਿਆ, ਤਾਂ ਜੋ ਮਾਡਲ ਪਿੰਡਾਂ ਨੂੰ ਸੰਪੂਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਿਕਸਤ ਕੀਤਾ ਜਾ ਸਕੇ।

ਅਣਖ ਖਾਤਰ ਕਤਲਾਂ ਦਾ ਮੁੱਦਾ ਉਠਾਉਂਦੇ ਹੋਏ, ਡਾ. ਬਲਜੀਤ ਕੌਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੰਤਰ-ਜਾਤੀ ਵਿਆਹਾਂ ਵਿਰੁੱਧ ਵਿਤਕਰੇ ਅਤੇ ਹਿੰਸਾ ਨੂੰ ਰੋਕਣ ਲਈ ਇੱਕ ਸਖ਼ਤ ਦੇਸ਼ ਵਿਆਪੀ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਐੱਸ.ਸੀ/ਐੱਸ.ਟੀ ਅੱਤਿਆਚਾਰ ਰੋਕਥਾਮ ਐਕਟ ਤਹਿਤ ਕੱਤਲ ਅਤੇ ਬਲਾਤਕਾਰ ਦੇ ਕੇਸ ਵਿੱਚ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਮੌਜੂਦਾ ₹8.5 ਲੱਖ ਤੋਂ ਵਧਾ ਕੇ ਵੱਧ ਰਕਮ ਕੀਤੀ ਜਾਵੇ ਅਤੇ ਅਤਿਆਚਾਰ ਰੋਕਥਾਮ ਐਕਟ ਦੇ ਹੋਰ ਕੇਸਾਂ ਵਿੱਚ ਵੀ ਇਹ ਰਾਸ਼ੀ ਵਧਾਈ ਜਾਵੇ, ਤਾਂ ਜੋ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਸਲ ਰਾਹਤ ਮਿਲ ਸਕੇ।

ਉਨ੍ਹਾਂ ਨੇ ਨੌਜਵਾਨਾਂ ਨੂੰ ਟਿਕਾਊ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ, ਰਵਾਇਤੀ ਸਿਲਾਈ ਅਤੇ ਬਿਊਟੀ ਪਾਰਲਰ ਕੋਰਸਾਂ ਦੀ ਬਜਾਏ ਨਰਸਿੰਗ ਅਤੇ ਸੀਨੀਅਰ ਸਿਟੀਜ਼ਨ ਕੇਅਰ ਸਿਖਲਾਈ ਵਰਗੇ ਆਧੁਨਿਕ ਰੋਜ਼ੀ-ਰੋਟੀ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ।

ਬਾਲ ਭੀਖ ਮੰਗਣ ਦੇ ਖਾਤਮੇ ਵਿੱਚ ਪੰਜਾਬ ਦੀ ਸਫਲਤਾ ਨੂੰ ਉਜਾਗਰ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਸਾਂਝਾ ਕੀਤਾ ਕਿ ਬੱਚਿਆਂ ਦੀ ਭਲਾਈ ਲਈ ਬਣਾਏ ਗਏ ਵੱਖ-ਵੱਖ ਐਕਟਾਂ ਵਿੱਚ ਦਰਜ ਗਾਈਡਲਾਈਨਜ਼ ਨੂੰ ਇੱਕਠਾ ਕਰਕੇ ਅਤੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ 700 ਤੋਂ ਵੱਧ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ ਹੈ, ਸ਼ੋਸ਼ਣ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਡੀ.ਐਨ.ਏ ਟੈਸਟ ਕਰਵਾਏ ਗਏ ਹਨ, ਅਤੇ ਬਚਾਏ ਗਏ ਬੱਚਿਆਂ ਨੂੰ ਸਕੂਲਾਂ ਵਿੱਚ ਪੁਨਰਵਾਸ ਕੀਤਾ ਗਿਆ ਹੈ। “ਅੱਜ, ਤੁਹਾਨੂੰ ਪੰਜਾਬ ਦੀਆਂ ਸੜਕਾਂ ‘ਤੇ ਭੀਖ ਮੰਗਦਾ ਬੱਚਾ ਨਹੀਂ ਮਿਲੇਗਾ – ਇਸ ਮਾਡਲ ਨੂੰ ਸਾਰੇ ਰਾਜਾਂ ਦੁਆਰਾ ਦੁਹਰਾਇਆ ਜਾਣਾ ਚਾਹੀਦਾ ਹੈ,” ਉਨ੍ਹਾਂ ਨੇ ਤਾਕੀਦ ਕੀਤੀ।

ਡਾ. ਬਲਜੀਤ ਕੌਰ ਨੇ ਭਾਰਤ ਸਰਕਾਰ ਅੱਗੇ ਜੋਰਦਾਰ ਢੰਗ ਨਾਲ ਆਵਾਜ ਉਠਾਈ ਕਿ ਐਸ.ਸੀ/ਬੀ.ਸੀ ਵਿਦਿਆਰਥੀਆਂ ਲਈ ਬਣਾਏ ਜਾਣ ਵਾਲੇ ਹੋਸਟਲਾਂ ਨੂੰ ਐਸ.ਸੀ/ਬੀ.ਸੀ ਦਾ ਨਾਮ ਨਹੀਂ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਉਥੇ ਰਹਿੰਦੇ ਵਿਦਿਆਰਥੀਆਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਹੋਵੇ ਅਤੇ ਵਿਦਿਆਰਥੀਆਂ ਲਈ ਇੱਕ ਸਮਾਨ ਵਾਤਾਵਰਨ ਸਿਰਜਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਦੇਸ਼ ਭਰ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਪੰਜਾਬ ਮਾਡਲ ਨੂੰ ਅਪਣਾਇਆ ਜਾਵੇ।

“ਇਹਨਾਂ ਸੁਝਾਵਾਂ ਰਾਹੀਂ ਪੰਜਾਬ ਨੇ ਇੱਕ ਵਾਰ ਫਿਰ ਦਿਖਾਇਆ ਹੈ ਕਿ ਸਮਾਜਿਕ ਨਿਆਂ, ਸਿੱਖਿਆ ਅਤੇ ਬਾਲ ਭਲਾਈ ਵਿੱਚ ਦੇਸ਼ ਨੂੰ ਅੱਗੇ ਲਿਜਾਣ ਲਈ ਉਹ ਹਮੇਸ਼ਾਂ ਅਗਵਾਈ ਕਰਦਾ ਰਹੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...