ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

by | Oct 5, 2025 | breaking news, daily | 0 comments

ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ:

ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।

ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ।

ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ।

ਸਿੱਧਵਾਂ ਨਹਿਰ `ਤੇ , ਐਫ 2 ਰੇਸਵੇਅ ਪੁਲ ਅਤੇ ਬਾੜੇਵਾਲ ਪੁਲ ਤੋਂ ਲਗਭਗ 300 ਮੀਟਰ ਦੀ ਦੂਰੀ `ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਪੁਲ ਸੱਜੇ ਅਤੇ ਖੱਬੇ ਦੋਵੇਂ ਪਾਸੇ ਬਣਾਏ ਜਾ ਰਹੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪੁਲਾਂ ਦੇ ਮੁਕੰਮਲ ਹੋਣ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ, ਖਾਸ ਕਰਕੇ ਲੁਧਿਆਣਾ ਦੇ ਦੱਖਣੀ ਸ਼ਹਿਰੀ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਭੀੜ-ਭੜੱਕੇ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਮੌਜੂਦਾ ਪੁਲ ਇਸ ਸੜਕ `ਤੇ ਇੰਨੇ ਵੱਧ ਟ੍ਰੈਫਿਕ ਨੂੰ ਸੰਭਾਲਣ ਲਈ ਕਾਫ਼ੀ ਨਹੀਂ ਸਨ।

ਉਨ੍ਹਾਂ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਦੌਰਾਨ ਗੁਣਵੱਤਾ ਵਿਚ ਕਿਸੇ ਕਿਸਮ ਦਾ ਕੋਈ ਸਮਝੌਤਾ ਨਾ ਕਰਨ ਲਈ ਐਨਐਚਏਆਈ ਨੂੰ ਵਧਾਈ ਵੀ ਦਿੱਤੀ।

ਉਨ੍ਹਾਂ ਕਿਹਾ ਕਿ 2022 ਵਿੱਚ ਰਾਜ ਸਭਾ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਦੋਂ ਤੋਂ, ਉਨ੍ਹਾਂ ਨੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰਾਲੇ ਦੇ ਸਕੱਤਰ ਅਤੇ ਐਨਐਚਏਆਈ ਦੇ ਚੇਅਰਪਰਸਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਨੇ ਐਨਐਚਏਆਈ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਲਗਾਤਾਰ ਮੰਤਰਾਲੇ ਕੋਲ ਉਠਾਇਆ ਹੈ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੈਬਨਿਟ ਮੰਤਰੀ ਦਾ ਨਿਵਾਸੀਆਂ ਲਈ ਚਾਰ ਪੁਲਾਂ ਵਿੱਚੋਂ ਇੱਕ ਨੂੰ ਸਮਰਪਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਸਮਾਜ ਸੇਵਾ ਪ੍ਰਤੀ ਸਮਰਪਣ ਭਾਵਨਾ ਸਦਕਾ ਹੀ ਇਹ 4 ਪੁਲ ਬਣੇ ਹਨ। ਉਨ੍ਹਾਂ ਕਿਹਾ ਕਿ ਸਿੱਧਵਾਂ ਨਹਿਰ ਦੇ ਨਾਲ-ਨਾਲ ਕਈ ਇਲਾਕੇ ਬਣ ਗਏ ਹਨ ਅਤੇ ਇਹ 4 ਪੁਲ ਇਸ ਸੜਕ `ਤੇ ਭੀੜ-ਭੜੱਕੇ ਤੋਂ ਰਾਹਤ ਪ੍ਰਦਾਨ ਕਰਨਗੇ।

ਰਾਜ ਸੂਚਨਾ ਕਮਿਸ਼ਨਰ ਅਤੇ ਇਲਾਕਾ ਨਿਵਾਸੀ ਹਰਪ੍ਰੀਤ ਸੰਧੂ ਨੇ ਇਸ ਪੁਲ ਦੇ ਸ਼ੁਰੂ ਹੋਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਲਈ ਆਵਾਜਾਈ ਦੀ ਰੁਕਾਵਟ ਦੂਰ ਹੋ ਜਾਵੇਗੀ।

ਸਿ਼ੰਗੋਰਾ ਤੋਂ ਇੱਕ ਹੋਰ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ ਨੇ ਵੀ ਇਸ ਪੁਲ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਭਗ 10 ਸਾਲ ਪਹਿਲਾਂ, ਉਨ੍ਹਾਂ ਨੇ ਅਜਿਹੀ ਸੁਹਿਰਦ ਸੋਚ ਵਾਲੇ ਲੋਕਾਂ ਨਾਲ ਮਿਲ ਕੇ “ਲੈਟਸ ਕਲੀਨ ਲੁਧਿਆਣਾ ਫਾਊਂਟੇਨ” ਸ਼ੁਰੂ ਕੀਤੀ ਸੀ ਅਤੇ ਸਿੱਧਵਾਂ ਨਹਿਰ `ਤੇ ਪੁਲਾਂ ਦੀ ਸਫਾਈ ਅਤੇ ਨਿਰਮਾਣ ਲਈ ਕੰਮ ਕੀਤਾ ਸੀ। ਉਨ੍ਹਾਂ ਨੇ ਇਲਾਕੇ ਦੀ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਸੰਯੁਕਤ ਪੁਲਿਸ ਕਮਿਸ਼ਨਰ ਰੁਪਿੰਦਰ ਨੇ ਮੰਤਰੀ ਅਰੋੜਾ ਨੂੰ ਇਹ ਵੀ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਟਰੈਫਿਕ ਘੱਟ ਕਰਨ ਵਿੱਚ ਕਾਫ਼ੀ ਮਦਦ ਮਿਲੇਗੀ।

ਅੰਤ ਵਿੱਚ, ਸੰਜੀਵ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ, ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਪ੍ਰੋਜੈਕਟ ਡਾਇਰੈਕਟਰ(ਐਨਐਚਏਆਈ) ਪ੍ਰਿਯੰਕਾ ਮੀਨਾ, ਕੌਂਸਲਰ ਕਪਿਲ ਕੁਮਾਰ ਸੋਨੂੰ, ਆਪ ਆਗੂ ਬਿੱਟੂ ਭੁੱਲਰ, ਸਤਵਿੰਦਰ ਸਿੰਘ ਜਵੱਦੀ, ਨਵਦੀਪ ਨਵੀ ਆਦਿ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...