ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

by | Jul 18, 2026 | breaking news, daily, election, politics | 0 comments

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ।

ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇੱਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ।

ਸ਼੍ਰੀਮਤੀ ਮਿਤਰਾ ਨੇ ਪੰਜਾਬ ਭਰ ਦੇ ਵੋਟਰਾਂ ਨੂੰ 19 ਜੁਲਾਈ, 2026 ਨੂੰ ਹੋਣ ਵਾਲੇ ਆਗਾਮੀ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ, ਕਿਉਂ ਜੋ ਸੂਬਾ ਐਸ.ਆਈ.ਆਰ.- 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਉਨ੍ਹਾਂ ਦੁਹਰਾਇਆ ਕਿ ਇੱਕ ਸਮਾਵੇਸ਼ੀ ਅਤੇ ਤਰੁਟੀ ਰਹਿਤ ਵੋਟਰ ਸੂਚੀ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਧਰਮਕੋਟ ਅਤੇ ਗੜ੍ਹਸ਼ੰਕਰ ਹਲਕਿਆਂ ਦੀ ਇਹ ਪ੍ਰਾਪਤੀ ਤਾਲਮੇਲ, ਸਮਰਪਣ ਅਤੇ ਸਿੱਟਾ-ਮੁਖੀ ਪ੍ਰਦਰਸ਼ਨ ਦਾ ਸਪੱਸ਼ਟ ਸਬੂਤ ਹੈ, ਜੋ ਕਿ ਇੱਕ ਮਜ਼ਬੂਤ ਅਤੇ ਡਿਜੀਟਲ ਤੌਰ ’ਤੇ ਸਸ਼ਕਤ ਚੋਣ ਪ੍ਰਣਾਲੀ ਵੱਲ ਵਧ ਰਹੇ ਪੰਜਾਬ ਦੀ ਤਸਵੀਰ ਪੇਸ਼ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...