ਚੰਡੀਗੜ੍ਹ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਸੋਮਵਾਰ , ਦੁਪਹਿਰ 2 ਵਜੇ ਚੰਡੀਗੜ੍ਹ ਵਿਚ ਪਾਰਟੀ ਹੈੱਡਕੁਆਟਰ ‘ਚ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਪਹੁੰਚੇ ਨੁਕਸਾਨ ਬਾਰੇ ਫੀਡਬੈਕ ਲਈ ਜਾਵੇਗੀ ਅਤੇ ਇਸ ਸੰਕਟ ਦੀ ਘੜੀ ਵਿੱਚ ਪੀੜ੍ਹਤ ਲੋਕਾਂ ਦੀ ਸਹਾਇਤਾ ਲਈ ਰਣਨੀਤੀ ਤੈਅ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਹਾਲਾਂਕਿ ਪਾਰਟੀ ਵਰਕਰ ਮੈਦਾਨ ਵਿੱਚ ਬੜੀ ਮਿਹਨਤ ਨਾਲ ਕੰਮ ਕਰ ਰਹੇ ਹਨ, ਪਰ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ, ਪਾਰਟੀ ਮੈਦਾਨੀ ਰਿਪੋਰਟਾਂ ਪ੍ਰਾਪਤ ਕਰਨ ਤੋਂ ਬਾਅਦ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰੇਗੀ।