ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ

by | Jul 24, 2026 | breaking news, daily, politics | 0 comments

ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ
ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਅਤਿਵਾਦੀ ਨਹੀਂ, ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ

ਸ਼ਾਹਪੁਰ ਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਕੀਤਾ ਮੁਆਇਨਾ, ਕਿਹਾ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ, ਕਿਸਾਨਾਂ ਨੂੰ ਹੜ੍ਹ ਰੋਕੂ ਕਾਰਜਾਂ ਵਾਸਤੇ ਮਦਦ ਦਾ ਭਰੋਸਾ ਦੁਆਇਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਕੌਮੀ ਰਾਜਧਾਨੀ ਵਿਚ ਤਿੰਨ ਮਹੀਨਿਆਂ ਲਈ ਐਨ ਐਸ ਏ ਅਧੀਨ ਪੁਲਿਸ ਨੂੰ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦੇ ਅਧਿਕਾਰ ਦੇਣ ਦੇ ਲਏ ਫੈਸਲੇ ਦੀ ਨਿਖੇਧੀ ਕੀਤੀ।
ਇਥੇ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਨਿਰੀਖਕਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ। ਇਹ ਸ਼ਾਂਤਮਈ ਅੰਦੋਲਨ ਨਾਲ ਨਜਿੱਠਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਸਾਡੇ ਬੱਚੇ ਹਨ ਕੋਈ ਅਤਿਵਾਦੀ ਨਹੀਂ। ਉਹਨਾਂ ਕਿਹਾ ਕਿ ਮੈਂ ਉਪ ਰਾਜਪਾਲ ਨੂੰ ਅਪੀਲ ਕਰਦਾ ਹਾਂ ਕਿ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਐਨ ਐਸ ਏ ਲਗਾਉਣੀ ਵਿਦਿਆਰਥੀ ਰੋਸ ਪ੍ਰਦਰਸ਼ਨ ਪ੍ਰਤੀ ਕੋਈ ਜਵਾਬ ਨਹੀਂ ਹੈ ਸਗੋਂ ਕਿ ਹਮਦਰਦੀ ਵਿਖਾਉਣਾ ਹ। ਉਹਨਾਂ ਕਿਹਾ ਕਿ ਸਾਨੂੰ ਪਿਆਰ ਨਾਲ ਉਹਨਾਂ ਦੇ ਦਿਲ ਜਿੱਤਣੇ ਚਾਹੀਦੇ ਹਨ ਤੇ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਕੌਮੀ ਟੈਸਟਿੰਗ ਸੰਗਠਨਾਂ ਵਿਚ ਪ੍ਰਣਾਲੀਬੱਧ ਤਰੀਕੇ ਨਾਲ ਸੁਧਾਰ ਲਿਆਉਣਾ ਚਾਹੀਦਾ ਹੈ। ਉਹਨਾਂਕਿਹਾ ਕਿ ਵਿਦਿਆਰਥੀਆਂ ਵਿਚ ਇਸ ਗੱਲ ਦਾ ਰੋਸ ਹੈ ਕਿ ਕੌਮੀ ਪੱਧਰ ’ਤੇ ਟੈਸਟਾਂ ਵਿਚ ਘਪਲਿਆਂ ਨਾਲ ਉਹਨਾਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਕੀਮਤ ’ਤੇ ਬੇਈਮਾਨਾਂ ਦੀ ਚੋਣ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਐਨ ਐਸ ਏ ਲਗਾ ਕੇ ਇਹਨਾਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਾਡੇ ਵਿਦਿਆਰਥੀਆਂ ਲਈ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰਹਿਣ ਤੇ ਉਹਨਾਂ ਦੇ ਕੈਰੀਅਰ ਤਬਾਹ ਕਰਨ ਦਾ ਸਬੱਬ ਬਣੇਗਾ ਜੋ ਬਹੁਤ ਮੰਦਭਾਗਾ ਹੈ।
ਸਰਦਾਰ ਬਾਦਲ ਨੇ ਦੋਵਾਂ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਨਿਰੀਖਣ ਕੀਤਾ। ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਉਹ ਹੈਰਾਨ ਹਨ ਕਿ ਪਿਛਲੇ ਸਾਲ ਹੜ੍ਹਾਂ ਨਾਲ ਵਿਆਪਕ ਤਬਾਹੀ ਹੋਈ ਪਰ ਇਸਦੇ ਬਾਵਜੂਦ ਆਪ ਸਰਕਾਰ ਨੇ ਕੋਈ ਵੀ ਹੜ੍ਹ ਰੋਕਥਾਮ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਬੰਨ ਲਾਉਣ ਵਾਸਤੇ ਕੋਈ ਵੀ ਠੋਸ ਉਪਰਾਲੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਹਲਕਿਆਂ ਵਿਚ ਸੜਕਾਂ ਦੀ ਹਾਲਤ ਤਰਸਯੋਗ ਹੈ। ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਇਸ ਸਾਲ ਕੋਈ ਵੀ ਹੜ੍ਹ ਰੋਕੂ ਕਾਰਜ ਮੁਕੰਮਲ ਨਹੀਂ ਕੀਤੇ ਗਏ। ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦਾ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਹੜ੍ਹ ਰੋਕੂ ਕਾਰਜਾਂ ਵਾਸਤੇ ਅਕਾਲੀ ਦਲ ਉਹਨਾਂ ਦੀ ਮਦਦ ਕਰੇਗਾ ਤੇ ਜਿਥੇ ਵੀ ਲੋੜ ਹੈ ਡੀਜ਼ਲ ਤੇ ਤਾਰਾਂ ਦਾ ਜਾਲ ਪ੍ਰਦਾਨ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਬੱਚਿਤਰ ਸਿੰਘ ਕੋਹਾੜ ਤੇ ਹਰਪਾਲ ਸਿੰਘ ਸੰਘਾ ਵੀ ਅਕਾਲੀ ਦਲ ਪ੍ਰਧਾਨ ਦੇ ਨਾਲ ਸਨ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਵਿਚ ਮਹਿਲਾ ਸਫਾਈ ਸੇਵਕਾਂ ਦੀ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਬਰਨਾਲਾ ਵਿਚ ਔਰਤ ਸਫਾਈ ਸੇਵਕਾਂ ਨਾਲ ਇਸ ਤਰੀਕੇ ਕੁੱਟਮਾਰ ਕੀਤੀ ਗਈ ਜਿਸ ਤੋਂ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਨਾ ਸਿਰਫ ਪੁਲਿਸ ਰਾਜ ਚਲਾ ਰਹੇ ਹਨ ਬਲਕਿ ਗੁੰਡਾ ਰਾਜ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨਾਂ, ਅਧਿਆਪਕਾਂ ਤੇ ਵੱਖ-ਵੱਖ ਵਿਭਾਗਾਂ ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਵੀ ਵਧੀਕੀ ਕੀਤੀ ਸੀ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਿਚ ਸਰਕਾਰੀ ਨੌਕਰੀਆਂ ਬਾਹਰਲੇ ਲੋਕਾਂ ਨੂੰ ਦੇਣ ਦੀ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਨੂੰ ਅਮਲੀ ਜਾਮਾ ਪਹਿਨਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਇਕ ਤੋਂ ਬਾਅਦ ਇਕ ਪੇਪਰ ਲੀਕ ਤੇ ਭਰਤੀ ਘੁਟਾਲਾ ਹੋ ਰਿਹਾ ਹੈ ਤੇ ਤਾਜ਼ਾ ਘੁਟਾਲਾ ਫਾਰਮੇਸੀ ਅਫਸਰਾਂ ਦੀ ਭਰਤੀ ਦਾ ਹੋਇਆ ਹੈ। ਉਹਨਾਂ ਕਿਹਾ ਕਿ ਆਬਕਾਰੀ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿਚ ਵੱਡੀ ਪੱਧਰ ’ਤੇ ਘੁਟਾਲੇ ਹੋਣ ਦੇ ਬਾਵਜੂਦ ਵੀ ਕਿਸੇ ਨੂੰ ਵੀ ਜਵਾਬਦੇਹ ਨਹੀਂ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਸਰਕਾਰ ਇਥੇ ਹੀ ਨਹੀਂ ਰੁਕ ਰਹੀ ਬਲਕਿ ਮਨੀਸ਼ ਸਿਸੋਦੀਆ ਨੇ ਤਾਂ ਚਲ ਰਹੇ ਵਿਦਿਆਰਥੀ ਸੰਘਰਸ਼ ਦੌਰਾਨ ਇਹ ਦਾਅਵਾ ਵੀ ਕੀਤਾ ਹੈ ਕਿ ਪੰਜਾਬ ਵਿਚ ਆਪ ਸਰਕਾਰ ਅਧੀਨ ਇਕ ਵੀ ਪੇਪਰ ਲੀਕ ਘੁਟਾਲਾ ਨਹੀਂ ਹੋਇਆ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਆਪਣੇ ਸਿਆਸੀ ਮੰਤਵਾਂ ਵਾਸਤੇ ਕਰਜ਼ਾ ਚੁੱਕ ਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਸੰਕਟ ਵਿਚ ਧੱਕੇ ਰਹੀ ਹੈ। ਉਹਨਾਂ ਕਿਹਾ ਕਿ ਇਸਨੇ 13000 ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਹੁਣ ਪੰਜਾਬ ਬਿਜਲੀ ਨਿਗਮ ਨੂੰ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਸਭ ਦੇ ਨਤੀਜੇ ਵਜੋਂ ਬਿਜਲੀ ਬਿੱਲਾਂ ਵਿਚ ਵਾਧਾ ਹੋਵੇਗਾ ਤੇ ਕਿਸਾਨਾਂ ਨੂੰ ਘੱਟ ਬਿਜਲੀ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...