ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਰਾਜ ਭਵਨ ਵਿਖੇ ਦੇਸ਼ਭਗਤੀ ਦੇ ਜੋਸ਼ ਨਾਲ ਭਰਪੂਰ ‘ਨ੍ਰਿਤਯਾਂਜਲੀ’ ਸੱਭਿਆਚਾਰਕ ਸ਼ਾਮ।

by | Aug 15, 2025 | breaking news, daily | 0 comments

ਚੰਡੀਗੜ੍ਹ, 14 ਅਗਸਤ, 2025:

ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਰਾਜ ਭਵਨ ਦੇਸ਼ਭਗਤੀ ਅਤੇ ਸੱਭਿਆਚਾਰਕ ਗੌਰਵ ਦੀ ਜੀਵੰਤ ਭਾਵਨਾ ਨਾਲ ਗੂੰਜ ਉੱਠਿਆ। ਰਾਜ ਭਵਨ ‘ਨ੍ਰਿਤਯਾਂਜਲੀ’ – ਇੱਕ ਸੱਭਿਆਚਾਰਕ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਰਤ ਦੀਆਂ ਸ਼ਾਸਤਰੀ ਅਤੇ ਲੋਕ ਪਰੰਪਰਾਵਾਂ ਦੀ ਸਮ੍ਰਿੱਧ ਝਲਕ ਦਿਖਾਈ ਗਈ।

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਮਹਿਮਾਨ ਵਜੋਂ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਇਸ ਅਵਸਰ ਦੀ ਸ਼ੋਭਾ ਵਧਾਈ ਅਤੇ ਆਪਣੀ ਉਪਸਥਿਤੀ ਨਾਲ ਉਪਸਥਿਤ ਇਕੱਠ ਨੂੰ ਪ੍ਰੇਰਿਤ ਕੀਤਾ ਅਤੇ ਕਲਾਕਾਰਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਆਪਣੀ ਕਲਾ ਦੇ ਜ਼ਰੀਏ ਵਿਵਿਧਤਾ ਵਿੱਚ ਏਕਤਾ ਦੇ ਸਾਰ ਨੂੰ ਜੀਵੰਤ ਕੀਤਾ।

ਇਸ ਸ਼ਾਮ ਦੀ ਸ਼ੁਰੂਆਤ ਚੰਡੀਗੜ੍ਹ ਸਪਾਇਨਲ ਰੀਹੈਬ ਦੇ ਕਲਾਕਾਰਾਂ ਦੁਆਰਾ ਪ੍ਰਸਤੁਤ ਇੱਕ ਸੰਗੀਤਮਈ ਪੇਸ਼ਕਾਰੀ ਦੇ ਨਾਲ ਹੋਈ, ਜੋ ਲਚੀਲੇਪਣ ਅਤੇ ਰਾਸ਼ਟਰੀ ਗੌਰਵ ਦਾ ਪ੍ਰਤੀਕ ਸੀ। ਉਨ੍ਹਾਂ ਦੀ ਭਾਵਪੂਰਨ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ ਅਤੇ ਉਤਸਵ ਅਤੇ ਸ਼ਰਧਾ ਨਾਲ ਭਰੀ ਇੱਕ ਸ਼ਾਮ ਦਾ ਮਾਹੌਲ ਤਿਆਰ ਕਰ ਦਿੱਤਾ।

ਇਸ ਦੇ ਬਾਅਦ ਸਾਰੇ ਕਲਾਕਾਰਾਂ ਦੁਆਰਾ ਪ੍ਰਸਤੁਤ ਜੀਵੰਤ ਨ੍ਰਿਤ-ਸੰਗੀਤ ‘ਭਾਰਤ ਦੇਸ਼ ਮਹਾਨ ਹੈ’ ਪ੍ਰਸਤੁਤ ਕੀਤਾ ਗਿਆ, ਜਿਸ ਵਿੱਚ ਰਾਸ਼ਟਰ ਦੀ ਸ਼ਾਨ ਅਤੇ ਭਾਵਨਾ ਦਾ ਅਦਭੁਤ ਚਿੱਤਰਣ ਕੀਤਾ ਗਿਆ।ਇਹ ਪ੍ਰਸਤੁਤੀ ਸਾਡੇ ਸੁਤੰਤਰਤਾ ਸੈਨਾਨੀਆਂ ਦੇ ਬਲੀਦਾਨ ਅਤੇ ਸੁਤੰਤਰ ਭਾਰਤ ਦੇ ਗੌਰਵ ਨੂੰ ਸ਼ਰਧਾਂਜਲੀ ਸੀ।

ਪ੍ਰੋਗਰਾਮ ਵਿੱਚ ਮਨਮੋਹਕ ਸ਼ਾਸਤਰੀ ਨ੍ਰਿਤ, ਭਾਵਪੂਰਨ ਕਥਕ, ਲੋਕ-ਨ੍ਰਿਤ-ਅਨੰਦਮਈ ਫਾਗ, ਊਰਜਾਵਾਨ ਗਿੱਧਾ ਅਤੇ ਭੰਗੜਾ ਦੀ ਪ੍ਰਸਤੁਤੀ ਨੇ ਸ਼ਾਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ, ਜਿਸ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਉਸ ਵਿੱਚ ਦੇਸ਼ਭਗਤੀ ਦੇ ਭਾਵਨਾ ਭਰ ਦਿੱਤੀ।

ਸਾਰੇ ਪ੍ਰਤੀਭਾਗੀ ਕਲਾਕਾਰਾਂ ਦੁਆਰਾ ਪੇਸ਼ ਕੀਤਾ ਗਿਆ ਇਹ ਸ਼ਾਨਦਾਰ ਸਮਾਪਨ ਸਮਾਰੋਹ ਕਲਾ, ਏਕਤਾ ਅਤੇ ਦੇਸ਼ਭਗਤੀ ਦੀ ਭਾਵਨਾ ਦਾ ਇੱਕ ਸਸ਼ਕਤ ਪ੍ਰਦਰਸ਼ਨ ਸੀ – ਜਿਸ ਨੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਜਾਗਰਿਤ ਕੀਤੀ। ਇਹ ਪੂਰੀ ਪੇਸ਼ਕਾਰੀ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਤਹਿਤ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐੱਨਜ਼ੈੱਡਸੀਸੀ/NZCC), ਪਟਿਆਲਾ ਦੁਆਰਾ ਆਯੋਜਿਤ ਕੀਤੀ ਗਈ ਸੀ, ਅਤੇ ਸ਼੍ਰੀ ਫੁਰਕਾਨ ਖਾਨ, ਡਾਇਰੈਕਟਰ, (ਐੱਨਜ਼ੈੱਡਸੀਸੀ/NZCC), ਦੁਆਰਾ ਕੋਰੀਓਗ੍ਰਾਫ ਕੀਤੀ ਗਈ ਸੀ।

ਇਹ ਸਮਾਗਮ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ, ਚੰਡੀਗੜ੍ਹ ਦੇ ਮੇਅਰ; ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ; ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ, ਡਾ. ਸਾਗਰ ਪ੍ਰੀਤ ਹੁੱਡਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਅਮਿਤ ਕੁਮਾਰ, ਸ਼੍ਰੀ ਸੰਜੈ ਟੰਡਨ, ਪ੍ਰਧਾਨ ਯੂਟੀਸੀਏ(UTCA); ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਵਿਸ਼ੇਸ਼ ਮਹਿਮਾਨਾਂ ਦੀ ਮੌਜੂਦਗੀ ਨਾਲ ਸ਼ਾਨਦਾਰ ਰਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...