ਕਿਹਾ, ਆਪ ਸਰਕਾਰ ਤੋਂ ਧੋਖਾ ਖਾ ਕੇ ਅਤੇ ਝੋਨਾ ਵੇਚਣ ਵਿਚ ਲੁੱਟ ਕਰਵਾ ਕੇ ਪੰਜਾਬ ਦਾ ਕਿਸਾਨ ਹੁਣ ਕੇਂਦਰ ਵੱਲ ਆਸ ਨਾਲ ਵੇਖ ਰਿਹਾ ਹੈ
ਚੰਡੀਗੜ੍ਹ, 2 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਕ ਟਵੀਟ ਰਾਹੀਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਝੋਨਾ ਵੇਚਣ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਹਿ ਤੇ ਕਿਸਾਨਾਂ ਦੀ ਹੋਈ ਲੁੱਟ ਤੋਂ ਬਾਅਦ ਕਿਸਾਨ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਵੀ ਸਮਝ ਆ ਗਈ ਹੈ ਕਿ ਆਪ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਵਰਤਣਾਂ ਤਾਂ ਚਾਹੁੰਦੀ ਹੈ ਪਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ।
ਇੱਥੋਂ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਮੇਸ਼ਾ ਹੀ ਕਿਸਾਨਾਂ ਦੀ ਬਿਹਤਰੀ ਲਈ ਸਪਸ਼ਟ ਨਜ਼ਰੀਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਝੋਨਾ ਵੇਚਣ ਸਮੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ਤੇ ਪੰਜਾਬ ਦੇ ਕਿਸਾਨਾਂ ਦੀ ਜੋ ਵੱਢੇ ਪੱਧਰ ਤੇ ਲੁੱਟ ਹੋਈ ਹੈ, ਉਸਤੋ ਬਾਅਦ ਉਹ ਕੇਂਦਰ ਵੱਲ ਆਸ ਨਾਲ ਵੇਖ ਰਹੇ ਹਨ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਲੀਡਰ ਆਪਣੀ ਹੋਂਦ ਨੂੰ ਬਚਾਉਣ ਵਿਚ ਰੁੱਝੇ ਹਨ l ਉਨ੍ਹਾਂ ਨੇ ਕਿਹਾ ਕਿ ਕਿਸਾਨ ਸੰਗਠਨਾਂ ਦੀ ਬੀਤੇ ਦਿਨ ਵੀ ਪ੍ਰੈਸ ਵਾਰਤਾ ਤੋਂ ਵੀ ਸੰਕੇਤ ਮਿਲੇ ਹਨ ਕਿ ਉਹ ਗੱਲਬਾਤ ਰਾਹੀਂ ਆਪਣੇ ਮਸਲੇ ਹੱਲ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਇਸ ਤੋਂ ਬਿਹਤਰ ਸਮਾਂ ਨਹੀਂ ਹੋ ਸਕਦਾ।
ਬਾਕੀ ਦੀਆਂ ਗੱਲਾਂ ਛੱਡੋ, ਕਿਸਾਨ ਦੀ ਗੱਲ ਜਰੂਰੀ ਹੈ, ਨਾਲ ਆਪਣੇ ਟਵੀਟ ਦਾ ਸਮਾਪਨ ਕਰਦਿਆਂ ਸੁਨੀਲ ਜਾਖੜ ਨੇ ਪੰਜਾਬ ਦੇ ਕਿਸਾਨ ਦੇ ਮਹੱਤਵ ਨੂੰ ਉਜਾਵਰ ਕੀਤਾ ਹੈ। ਜਿਕਰਯੋਗ ਹੈ ਕਿ ਉਹ ਪੰਜਾਬ ਦੇ ਮਸਲਿਆਂ ਖਾਸ ਕਰਕੇ ਕਿਸਾਨੀ ਦੇ ਮਸਲੇ ਤੇ ਹਮੇਸਾਂ ਹੀ ਪੰਜਾਬ ਦੇ ਨਾਲ ਖੜਦੇ ਨਜਰ ਆਏ ਹਨ।