ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

by | Feb 23, 2026 | Uncategorized | 0 comments

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਸਰਕਾਰ ਵੇਲੇ ਦੇ 2,755 ਕਰੋੜ ਰੁਪਏ ਤੋਂ ਵਧ ਕੇ ਆਬਕਾਰੀ ਮਾਲੀਆ 2025-26 ਵਿੱਚ 11,200 ਕਰੋੜ ਰੁਪਏ ਤੱਕ ਪਹੁੰਚਿਆ; ਆਬਕਾਰੀ ਸੁਧਾਰਾਂ ਨੇ ਪੰਜਾਬ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ: ਹਰਪਾਲ ਸਿੰਘ ਚੀਮਾ

ਨਵੀਂ ਆਬਕਾਰੀ ਨੀਤੀ ਪਾਰਦਰਸ਼ਤਾ, ‘ਈਜ਼ ਆਫ਼ ਡੂਇੰਗ ਬਿਜ਼ਨਸ’ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ‘ਤੇ ਕੇਂਦਰਿਤ: ਹਰਪਾਲ ਸਿੰਘ ਚੀਮਾ

ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ; 26,000 ਛਾਪੇਮਾਰੀਆਂ ਅਤੇ 4,400 ਤੋਂ ਵੱਧ ਐਫ.ਆਈ.ਆਰ ਦਰਜ਼ ਕੀਤੀਆਂ ਗਈਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ

ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ ‘ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ।

ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ ‘ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾਂ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜਰ ਸਨ, ਨੇ ਸੂਬੇ ਦੇ ਆਬਕਾਰੀ ਸਫ਼ਰ ਦਾ ਵਿਸਤ੍ਰਿਤ ਤੁਲਨਾਤਮਕ ਵਿਸ਼ਲੇਸ਼ਣ ਪੇਸ਼ ਕੀਤਾ। ਉਨ੍ਹਾਂ ਦੱਸਿਆ, “ਸਾਲ 2011-12 ਵਿੱਚ ਅਕਾਲੀ-ਭਾਜਪਾ ਸ਼ਾਸਨ ਦੌਰਾਨ ਆਬਕਾਰੀ ਮਾਲੀਆ ਸਿਰਫ 2,755 ਕਰੋੜ ਰੁਪਏ ਸੀ। ਅਗਲੇ ਦਹਾਕੇ ਦੌਰਾਨ ਵੀ ਆਬਕਾਰੀ ਮਾਲੀਆ ਪ੍ਰਾਪਤੀ ਦੀ ਕਾਰਗੁਜਾਰੀ ਸੁਸਤ ਰਹੀ ਅਤੇ 2021-22 ਵਿੱਚ ਕਾਂਗਰਸ ਸ਼ਾਸਨ ਦੌਰਾਨ ਇਹ ਕੇਵਲ 6,255 ਕਰੋੜ ਰੁਪਏ ਤੱਕ ਹੀ ਪਹੁੰਚ ਸਕਿਆ।”

ਆਬਕਾਰੀ ਅਤੇ ਕਰ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਹਾਲਾਂਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2022-23 ਵਿੱਚ ਇੱਕ ਮਜ਼ਬੂਤ ਨੀਤੀਗਤ ਢਾਂਚਾ ਲਾਗੂ ਕੀਤੇ ਜਾਣ ਤੋਂ ਬਾਅਦ, ਸੂਬੇ ਨੇ ਤੁਰੰਤ 8,428 ਕਰੋੜ ਰੁਪਏ ਦੀ ਆਬਕਾਰੀ ਮਾਲੀਆ ਪ੍ਰਾਪਤੀ ਦੀ ਵੱਡੀ ਛਾਲ ਮਾਰੀ। ਇਹ ਰਫ਼ਤਾਰ ਬੇਰੋਕ ਜਾਰੀ ਰਹੀ ਹੈ, ਜਿਸ ਨਾਲ ਇਹ ਮਾਲੀਆ ਵਿੱਤ ਸਾਲ 2024-25 ਵਿੱਚ 10,744 ਕਰੋੜ ਰੁਪਏ ਤੱਕ ਪਹੁੰਚ ਗਿਆ ਅਤੇ ਵਿੱਤੀ ਸਾਲ 2025-26 ਲਈ ਵੀ 11,200 ਕਰੋੜ ਰੁਪਏ ਦਾ ਮੌਜੂਦਾ ਟੀਚਾ ਪੂਰਾ ਕੀਤਾ ਜਾ ਰਿਹਾ ਹੈ।”

ਸਾਲ 2026-27 ਦੀ ਨਵੀਂ ਆਬਕਾਰੀ ਨੀਤੀ ਦੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਨੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਮੌਜੂਦਾ ਕਾਰੋਬਾਰਾਂ ਦੀ ਸਹਾਇਤਾ ਲਈ ਕਈ ਅਹਿਮ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਵਿੱਤੀ ਸਾਲ 2025-26 ਦੀਆਂ ਫੀਸਾਂ ਵਿੱਚ 6.5% ਵਾਧੇ ਨਾਲ ਮੌਜੂਦਾ ਰਿਟੇਲ ਲਾਇਸੈਂਸਾਂ ਦਾ ਨਵੀਨੀਕਰਨ ਸ਼ਾਮਲ ਹੈ। ਜਿਨ੍ਹਾਂ ਮਾਮਲਿਆਂ ਵਿੱਚ ਗਰੁੱਪਾਂ ਦਾ ਨਵੀਨੀਕਰਨ ਨਹੀਂ ਹੁੰਦਾ, ਉੱਥੇ ਅਲਾਟਮੈਂਟ ਇੱਕ ਪਾਰਦਰਸ਼ੀ ਈ-ਟੈਂਡਰ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਦੱਸਿਆ, “ਮਾਰਕੀਟ ਨੂੰ ਨਿਯੰਤ੍ਰਿਤ ਕਰਦੇ ਹੋਏ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ 50 ਅਤੇ 65 ਡਿਗਰੀ ਵਾਲੀ ਪੰਜਾਬ ਮੀਡੀਅਮ ਲਿਕਰ (PML) ਦਾ ਕੋਟਾ 3% ਵਧਾ ਦਿੱਤਾ ਗਿਆ ਹੈ, ਜਿਸ ਨਾਲ ਕੁੱਲ ਕੋਟਾ 8.79 ਕਰੋੜ ਪਰੂਫ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ, ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ, ਸਰਕਾਰ ਆਬਕਾਰੀ ਐਕਟ ਦੇ ਅਧੀਨ ਉੱਚ-ਅਪਰਾਧ ਵਾਲੇ ਖੇਤਰਾਂ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਵਿਸ਼ੇਸ਼ ਤੌਰ ‘ਤੇ 40-ਡਿਗਰੀ ਪੀ.ਐਮ.ਐਲ ਸਬ-ਵੈਂਡ ਸ਼ੁਰੂ ਕਰੇਗੀ।”

ਕਾਰੋਬਾਰ ਕਰਨ ਦੀ ਸੌਖ (ਈਜ ਆਫ਼ ਡੂਇੰਗ ਬਿਜ਼ਨਸ) ‘ਤੇ ਪੰਜਾਬ ਸਰਕਾਰ ਦੇ ਧਿਆਨ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ, “ਈ.ਡੀ.ਪੀ ਅਤੇ ਈ.ਬੀ.ਪੀ ਅਧੀਨ ਬ੍ਰਾਂਡ ਦੀਆਂ ਕੀਮਤਾਂ ਵਿੱਚ 4% ਤੱਕ ਦੇ ਵਾਧੇ ਹੁਣ ਇੱਕ ਆਟੋ-ਪ੍ਰਵਾਨਗੀ ਵਿਧੀ ਦੇ ਅਧੀਨ ਹੋਣਗੇ, ਜਿਸ ਨਾਲ ਦਫ਼ਤਰੀ ਕੰਮਕਾਜ ਸਬੰਧੀ ਦੇਰੀ ਵਿੱਚ ਕਾਫ਼ੀ ਕਮੀ ਆਵੇਗੀ।” ਉਨ੍ਹਾਂ ਕਿਹਾ ਕਿ ਸਰਕਾਰ ਯੂਨਿਟਾਂ ਦੀ ਕੰਮਕਾਜੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਯੂਨਿਟਾਂ ਦੇ ਸੰਚਾਲਨ ਅਤੇ ਡਿਸਪੈਚ ਘੰਟਿਆਂ ਨੂੰ ਵਧਾਉਣ ਲਈ ਵੀ ਕੰਮ ਕਰ ਰਹੀ ਹੈ।”

ਉਦਯੋਗਿਕ ਸਵੈ-ਨਿਰਭਰਤਾ ਅਤੇ ਆਰਥਿਕ ਵਿਭਿੰਨਤਾ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਹੁਣ ਮਾਲਟ ਮੈਨੂਫੈਕਚਰਿੰਗ ਯੂਨਿਟਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਇਹ ਰਣਨੀਤਕ ਪਹਿਲਕਦਮੀ ਰਾਜ ਦੀ ਉਦਯੋਗਿਕ ਨੀਤੀ ਵਿੱਚ ਇੱਕ ਵਧੀਆ ਵਿਕਾਸ ਦਾ ਸੰਕੇਤ ਦਿੰਦੀ ਹੈ, ਜਿਸ ਨਾਲ ਪੰਜਾਬ ਜਿੱਥੇ ਸਿਰਫ ਸ਼ਰਾਬ ਦੀ ਬੋਟਲਿੰਗ ਕਰਦਾ ਸੀ ਹੁਣ ਬਦਲ ਕੇ ਇੱਕ ਮਿਆਰੀ ਉਤਪਾਦਨ ਹੱਬ ਵਿੱਚ ਤਬਦੀਲ ਹੋ ਜਾਵੇਗਾ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਜੌਂ ਦੀ ਪ੍ਰੋਸੈਸਿੰਗ ਤੋਂ ਲੈ ਕੇ ਪ੍ਰੀਮੀਅਮ ਮਾਲਟ ਦੀ ਕਸ਼ੀਦਗੀ ਤੱਕ ਦੇ ਪੂਰੇ ਉਤਪਾਦਨ ਚੱਕਰ ਨੂੰ ਸੂਬੇ ਅੰਦਰ ਹੀ ਵਿਕਸਤ ਕਰਨ ਪਿੱਛੇ ਸੂਬੇ ਦਾ ਉਦੇਸ਼ ਕੱਚੇ ਸਪਿਰਿਟ ਲਈ ਬਾਹਰੀ ਸਪਲਾਈਰਾਂ ‘ਤੇ ਆਪਣੀ ਨਿਰਭਰਤਾ ਨੂੰ ਖਤਮ ਕਰਨਾ ਹੈ। ਇਹ ਤਬਦੀਲੀ ਨਾ ਸਿਰਫ਼ ਰਾਜ ਦੀਆਂ ਸਰਹੱਦਾਂ ਦੇ ਅੰਦਰ ਉੱਤਮ ਅਤੇ ਗੁਣਵੱਤਾ ਵਾਲੀ ਘਰੇਲੂ ਸਪਿਰਿਟ ਦੇ ਉਤਪਾਦਨ ਨੂੰ ਯਕੀਨੀ ਬਣਾਏਗੀ, ਸਗੋਂ ਇੱਕ ਮਜ਼ਬੂਤ ਫਾਰਮ-ਟੂ-ਫੈਕਟਰੀ ਈਕੋਸਿਸਟਮ ਵੀ ਸਥਾਪਤ ਕਰੇਗੀ ਜਿਸ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਲਾਭ ਹੋਵੇਗਾ।”

ਉਨ੍ਹਾਂ ਕਿਹਾ ਕਿ ਇਹ ਤਬਦੀਲੀ ਰਾਜ ਦੇ ਅੰਦਰ ਪੂੰਜੀ ਨੂੰ ਬਰਕਰਾਰ ਰੱਖਣ, ਵਿਸ਼ੇਸ਼ ਤਕਨੀਕੀ ਰੁਜ਼ਗਾਰ ਪੈਦਾ ਕਰਨ ਅਤੇ ਉੱਚ-ਪੱਧਰੀ ਉਦਯੋਗਿਕ ਕਸ਼ੀਦਗੀ ਵਿੱਚ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ।

ਇਸ ਮੌਕੇ ਇਨਫੋਰਸਮੈਂਟ ਦੇ ਅੰਕੜੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਆਂਢੀ ਰਾਜਾਂ ਅਤੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਬੇਹੱਦ ਸਰਗਰਮ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 4,406 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 4,324 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇੰਨ੍ਹਾਂ ਕਾਰਵਾਈਆਂ ਵਿੱਚ 26,218 ਛਾਪੇਮਾਰੀ ਅਤੇ 24,832 ਨਾਕੇ ਲਗਾਉਣਾ ਸ਼ਾਮਿਲ ਹਨ, ਜਿਸ ਨਾਲ 455 ਵਾਹਨ ਅਤੇ 1,76,552 ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਆਬਕਾਰੀ ਵਿਭਾਗ ਨੇ 38,23,576 ਲੀਟਰ ਲਾਹਣ ਨਸ਼ਟ ਕੀਤੀ, 82,990 ਲੀਟਰ ਈਥਾਨੌਲ ਅਤੇ ਈ.ਐਨ.ਏ, 66,794 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਅਤੇ 374 ਚੱਲਦੀਆਂ ਭੱਠੀਆਂ ਨੂੰ ਤਬਾਹ ਕੀਤਾ ਗਿਆ, ਜੋ ਜਨਤਕ ਸੁਰੱਖਿਆ ਅਤੇ ਕਾਨੂੰਨੀ ਅਖੰਡਤਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...