ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ

by | Jul 29, 2026 | breaking news, daily, politics | 0 comments

2027 ‘ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨੀ ਤੈਅ: ਕੇਵਲ ਸਿੰਘ ਢਿੱਲੋਂ

‘ਆਪ’ ਸਰਕਾਰ ਸਾਡੇ ਬਣਾਏ ਪ੍ਰੋਜੈਕਟਾਂ ‘ਤੇ ਨੀਂਹ ਪੱਥਰ ਰੱਖ ਕੇ ਲੁੱਟ ਰਹੀ ਫੋਕੀ ਵਾਹ-ਵਾਹੀ: ਕੇਵਲ ਸਿੰਘ ਢਿੱਲੋਂ

ਪੰਜਾਬ ਨੂੰ ‘ਧਰਨਾਲੈਂਡ’ ਬਣਾ ਕੇ ਰੱਖ ਦਿੱਤਾ, ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਿਘਾਰ ‘ਤੇ: ਭਾਜਪਾ ਸੂਬਾ ਪ੍ਰਧਾਨ

ਬਰਨਾਲਾ ਮੇਰਾ ਪਰਿਵਾਰ, 2027 ‘ਚ ਭਾਜਪਾ ਸਰਕਾਰ ਬਣਾ ਕੇ ਰੱਖਾਂਗੇ ਸ਼ਹਿਰ ਦਾ ਮਾਣ: ਕੇਵਲ ਢਿੱਲੋਂ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਆਪਣੇ ਗ੍ਰਹਿ ਜ਼ਿਲ੍ਹੇ ਬਰਨਾਲਾ ਵਿੱਚ ਆਮਦ ਮੌਕੇ ਇੱਕ ਵੱਡੀ ਮਹਾਂਰੈਲੀ ਦਾ ਆਯੋਜਨ ਹੋਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪਹੁੰਚੇ।

ਇਸ ਮੌਕੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਭ ਤੋਂ ਪਹਿਲਾਂ ਨਾਲ ਨਿਯੁਕਤ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਦਿਨ-ਰਾਤ ਮਿਹਨਤ ਕਰਨਗੇ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਭਾਰਤੀ ਜਨਤਾ ਪਾਰਟੀ ਦੀ ਝੋਲੀ ਪਾਈਆਂ ਜਾ ਸਕਣ।

ਬਰਨਾਲਾ ਵਾਸੀਆਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਮੇਰਾ ਆਪਣਾ ਸ਼ਹਿਰ ਹੈ ਅਤੇ ਇੱਥੋਂ ਦੇ ਲੋਕ ਮੇਰਾ ਪਰਿਵਾਰ ਹਨ, ਜਿਨ੍ਹਾਂ ਨੇ ਮੈਨੂੰ ਦੋ ਵਾਰ ਐਮ.ਐਲ.ਏ. ਬਣਾਇਆ। ਭਾਜਪਾ ਹਾਈਕਮਾਂਡ ਨੇ ਮੈਨੂੰ ਜੋ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ, ਇਹ ਅਸਲ ਵਿੱਚ ਬਰਨਾਲਾ ਵਾਸੀਆਂ ਦੇ ਸਿਰ ‘ਤੇ ਸਜਾਇਆ ਤਾਜ ਹੈ। ਇਸ ਤਾਜ ਦਾ ਮਾਣ ਅਸੀਂ 2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਾ ਕੇ ਰੱਖਾਂਗੇ।”

ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਨੂੰ ਛੋਟੀ ਤਹਿਸੀਲ ਤੋਂ ਜ਼ਿਲ੍ਹਾ ਬਣਾਉਣ, ਡੀ.ਸੀ. ਕੰਪਲੈਕਸ, ਓਵਰਬ੍ਰਿਜ, ਅੰਡਰਬ੍ਰਿਜ, ਸੀਵਰੇਜ ਪਲਾਂਟ ਅਤੇ ਸੜਕਾਂ ਦਾ ਜਾਲ ਵਿਛਾ ਕੇ ਅਸੀਂ ਬਰਨਾਲਾ ਦਾ ਨਕਸ਼ਾ ਬਦਲਿਆ ਸੀ। ਅੱਜ ਵੀ ਸ਼ਹਿਰ ਦੀਆਂ ਸੜਕਾਂ ਲਈ ਕੇਂਦਰ ਦੀ ਮੋਦੀ ਸਰਕਾਰ ਫੰਡ ਭੇਜ ਰਹੀ ਹੈ। ‘ਆਪ’ ਸਰਕਾਰ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ‘ਝਾੜੂ ਵਾਲੇ’ ਕੰਮ ਘੱਟ ਕਰ ਰਹੇ ਹਨ ਅਤੇ ਸਾਡੇ ਬਣਾਏ ਪ੍ਰੋਜੈਕਟਾਂ ‘ਤੇ ਨੀਂਹ ਪੱਥਰ ਰੱਖ ਕੇ ਫੋਕੀ ਵਾਹ-ਵਾਹੀ ਲੁੱਟ ਰਹੇ ਹਨ।

ਉਨ੍ਹਾਂ ਸਵਾਲ ਕੀਤਾ ਕਿ ਧਨੌਲੇ ‘ਚ ਨਵੇਂ ਕਾਲਜ ਦਾ ਦਾਅਵਾ ਕਰਨ ਵਾਲੇ ਦੱਸਣ ਕਿ ਪਹਿਲਾਂ ਐਲਾਨੇ 16 ਮੈਡੀਕਲ ਕਾਲਜ ਕਿੱਥੇ ਹਨ? ਠੀਕਰੀਵਾਲਾ ਦੇ ਨਰਸਿੰਗ ਕਾਲਜ ਦੇ ਐਲਾਨ ਨੂੰ 4 ਸਾਲ ਹੋ ਗਏ ਹਨ। ਮਸਤੂਆਣਾ ਸਾਹਿਬ ‘ਚ ਰੱਖੇ ਨੀਂਹ ਪੱਥਰ ‘ਚ ਝੋਨਾ ਲੱਗ ਗਿਆ ਹੈ ਅਤੇ ਜਗ੍ਹਾ ਵੀ ਗੁਰਦੁਆਰਾ ਕਮੇਟੀ ਨੇ ਵਾਪਸ ਲੈ ਲਈ ਹੈ।

ਢਿੱਲੋਂ ਨੇ ਦੋਸ਼ ਲਾਇਆ ਕਿ ਹੰਡਿਆਇਆ ਦਾ ਮਲਟੀ-ਸਪੈਸ਼ਲਿਟੀ ਹਸਪਤਾਲ ਪ੍ਰੋਜੈਕਟ ਜੋ ਅਸੀਂ ਲਿਆਂਦਾ ਸੀ, ਉਹ ਸਿਰਫ਼ ਇਸ ਲਈ ਰੋਕ ਦਿੱਤਾ ਗਿਆ। ਹਾਲਾਂਕਿ, ਭਾਜਪਾ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਇਹ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਬਣ ਰਿਹਾ ‘ਕ੍ਰਿਟੀਕਲ ਕੇਅਰ ਯੂਨਿਟ’ (ਟਰਾਮਾ ਸੈਂਟਰ) ਵੀ ਕੇਂਦਰ ਸਰਕਾਰ ਦੇ ਕਰੋੜਾਂ ਦੇ ਫੰਡ ਨਾਲ ਹੀ ਬਣ ਰਿਹਾ ਹੈ।

ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ‘ਬਦਲਾਅ’ ਦੇ ਨਾਮ ‘ਤੇ ਪੰਜਾਬ ਨੂੰ ਲੁੱਟਿਆ ਹੈ। ਗੈਂਗਸਟਰਵਾਦ, ਲੁੱਟਾਂ-ਖੋਹਾਂ, ਕਰਜ਼ਾ, ਅਤੇ ਥਾਣਿਆਂ ਤੋਂ ਲੈ ਕੇ ਭਾਜਪਾ ਦਫ਼ਤਰਾਂ ‘ਤੇ ਹੋ ਰਹੇ ਗ੍ਰਨੇਡ ਹਮਲਿਆਂ ਨੇ ਅਮਨ-ਕਾਨੂੰਨ ਦੀ ਖਤਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹੱਕ ਮੰਗਦੇ ਸਫ਼ਾਈ ਕਰਮਚਾਰੀਆਂ, ਬਿਜਲੀ ਮੁਲਾਜ਼ਮਾਂ, ਡੀ.ਸੀ. ਦਫ਼ਤਰ ਕਰਮਚਾਰੀਆਂ, ਪੀ.ਆਰ.ਟੀ.ਸੀ. ਅਤੇ ਸਿਹਤ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ‘ਮਾਵਾਂ ਭੈਣਾਂ ਸਤਿਕਾਰ’ ਦਾ ਅਖੌਤੀ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਔਰਤਾਂ ਦੇ ਸਿਰ ਪਾੜੇ ਜਾ ਰਹੇ ਹਨ। ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਕੂੜੇ ਦੇ ਡੰਪ ‘ਚ ਬਦਲ ਚੁੱਕੇ ਹਨ ਅਤੇ ਹਸਪਤਾਲਾਂ ਵਿੱਚ ਐਕਸ-ਰੇ ਤੱਕ ਨਹੀਂ ਹੋ ਰਹੇ। ਸੂਬੇ ਨੂੰ ‘ਧਰਨਾਲੈਂਡ’ ਬਣਾ ਕੇ ਰੱਖ ਦਿੱਤਾ ਗਿਆ ਹੈ, ਜਦਕਿ ਦੂਜੇ ਪਾਸੇ ਕਾਂਗਰਸ ਸਿਰਫ਼ ਆਪਣੀ ਕੁਰਸੀ ਦੀ ਲੜਾਈ ਵਿੱਚ ਮਸਰੂਫ਼ ਹੈ।

ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ 16 ਲੱਖ ਕਰੋੜ ਰੁਪਏ ਦੇ ਫੰਡ ਦਿੱਤੇ ਹਨ, ਜਿਸ ਵਿੱਚ ਏਅਰਪੋਰਟ, ਰੇਲਵੇ, ਜਿਸ ਵਿੱਚ ਬਰਨਾਲਾ ‘ਚ ਵੰਦੇ ਭਾਰਤ ਦਾ ਠਹਿਰਾਓ, ਕਿਸਾਨਾਂ ਨੂੰ ਐਮ.ਐਸ.ਪੀ. ਅਤੇ ਯੂਰੀਆ ਖ਼ਾਦ ‘ਤੇ ਭਾਰੀ ਸਬਸਿਡੀ ਸ਼ਾਮਲ ਹੈ।

ਅਖੀਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ‘ਸਰਕਾਰ-ਏ-ਖ਼ਾਲਸਾ’ ਦੇ ਸੁਪਨੇ ਨੂੰ ਯਾਦ ਕਰਦਿਆਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਲਈ ਸਮਾਂ ਬਹੁਤ ਥੋੜ੍ਹਾ ਹੈ, ਇਸ ਲਈ ਹੁਣੇ ਤੋਂ ਡਟ ਜਾਓ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ, ਵਪਾਰਕ ਤੇ ਹੋਰ ਵੱਖ ਵੱਖ ਸੰਸਥਾਵਾਂ ਵਲੋਂ ਕੇਵਲ ਸਿੰਘ ਢਿੱਲੋਂ ਦਾ ਸਨਮਾਨ ਕੀਤਾ ਗਿਆ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...