ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਨੇ ਅਰਦਾਸ ਉਪਰੰਤ ਭਰਤੀ ਦੇ ਆਗਾਜ਼ ਦਾ ਮੁੱਢ ਬੰਨ੍ਹਿਆ

by | Mar 4, 2025 | breaking news, daily, religion | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਾਰੇ ਸੰਤ ਮਹਾਂਪੁਰਸ਼ਾਂ, ਪੰਥਕ ਦਲ, ਵੱਖ ਵੱਖ ਅਕਾਲੀ ਦਲਾਂ, ਟਕਸਾਲਾਂ ਆਦਿ ਨੂੰ ਸਾਥ ਦੇਣ ਦੀ ਅਪੀਲ

ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰੇਕ ਪੰਜਾਬ ਪ੍ਰਸਤ ਪੰਜਾਬੀ ਦਾ ਸਾਥ ਮੰਗਾਂਗੇ

ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਨਾਲ ਪੰਜਾਬ ਤਰੱਕੀ ਦੀ ਰਫਤਾਰ ਫੜੇਗਾ ਤੇ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ

ਸ੍ਰੀ ਅੰਮ੍ਰਿਤਸਰ ਸਾਹਿਬ 4 ਮਾਰਚ () ਲੰਘੇ ਸਾਲ ਦੀ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ ਧਾਰਮਿਕ ਸਜਾ ਉਪਰੰਤ ਪੰਥ ਦੀ ਨੁਮਾਇਦਾ ਸਿਆਸੀ ਜਮਾਤ ਨੂੰ ਤਕੜਾ ਕਰਨ ਲਈ ਬਣਾਈ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਸਰਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਰਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵੱਲੋ ਅੱਜ ਸ੍ਰੀ ਅਕਾਲ ਤਖ਼ਤ ਤੇ ਅਰਦਾਸ ਕਰਨ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਿਕ ਐਲਾਨ ਕੀਤਾ। ਪੰਜ ਮੈਂਬਰੀ ਭਰਤੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਦ੍ਰਿੜਤਾ, ਵਚਨਬੱਧਤਾ, ਸਮਰਪਿਤ ਭਾਵਨਾ ਦਿਖਾਉਂਦਿਆਂ ਕਿਹਾ ਕਿ ਪੰਥ ਦੀ ਨੁਮਾਇੰਦਾ ਜਮਾਤ ਨੂੰ ਮਜ਼ਬੂਤ ਕਰਨ ਲਈ ਜਿਹੜੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋ ਓਹਨਾ ਦੇ ਹਿੱਸੇ ਆਈ ਹੈ, ਉਸ ਸੇਵਾ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਬੜੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਪੂਰਾ ਕਰਨ ਲਈ ਪੂਰਨ ਤੌਰ ਤੇ ਤਿਆਰ ਹਨ।

ਭਰਤੀ ਕਮੇਟੀ ਨੇ ਜਾਰੀ ਪ੍ਰੋਗਰਾਮ ਦੱਸਿਆ ਕਿ ਪੰਥ ਅਤੇ ਪੰਜਾਬ ਦੀ ਨੁਮਾਇਦਾ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ 18 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਭਰਤੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਲੋੜ ਮੁਤਾਬਿਕ ਅਕਾਲੀ ਸੋਚ ਰੱਖਣ ਵਾਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿੱਤ ਸਿੱਖ ਸੰਗਤ ਅਤੇ ਪੰਜਾਬੀਆਂ ਤੋਂ ਸਹਿਯੋਗ ਵੀ ਮੰਗਿਆ ਜਾਵੇਗਾ।

ਭਰਤੀ ਕਮੇਟੀ ਮੈਬਰਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ, ਸ਼੍ਰੋਮਣੀ ਅਕਾਲੀ ਦਲ ਸਿਰਫ ਪੰਜਾਬ ਤੱਕ ਹੀ ਭਰਤੀ ਲਈ ਮਹਿਦੂਦ ਨਹੀਂ ਹੈ, ਹੋਰ ਸੂਬਿਆਂ ਵਿੱਚੋਂ ਖਾਸ ਕਰਕੇ ਦੇਸ਼ ਦੀ ਰਾਜਧਾਨੀ ਤੋਂ ਵੀ ਵੱਡੀ ਪੱਧਰ ਤੇ ਭਰਤੀ ਕੀਤੀ ਜਾਂਦੀ ਹੈ, ਇਸ ਲਈ ਆਉਣ ਵਾਲੇ ਕੁਝ ਦਿਨਾਂ ਤੱਕ ਭਰਤੀ ਕਮੇਟੀ ਆਪਣਾ ਪੂਰਾ ਪ੍ਰੋਗਰਾਮ ਜਾਰੀ ਕਰੇਗੀ। ਭਰਤੀ ਬਿਨਾ ਕਿਸੇ ਧੜੇਬੰਦੀ ਜਾਂ ਵਿਆਕਤੀ ਵਿਸ਼ੇਸ਼ ਦੇ ਹਰੇਕ ਲਈ ਖੁੱਲੀ ਹੋਵੇਗੀ। ਭਰਤੀ ਕਮੇਟੀ ਮੈਬਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ, ਅੱਜ ਭਰਤੀ ਲਈ ਅਰਦਾਸ ਕਰਨ ਉਪਰੰਤ ਮੈਂਬਰਸ਼ਿਪ ਲਈ ਕਾਪੀਆਂ ਛਪਾਉਣ ਲਈ ਮੁੱਢਲੀ ਰਾਇ ਕੀਤੀ ਗਈ ਹੈ, ਜਿਸ ਤਹਿਤ ਕਾਪੀਆਂ ਦੀ ਛਪਾਈ ਦਾ ਕੰਮ ਅਗਲੇ ਹਫਤੇ ਤੱਕ ਪੂਰਾ ਕਰ ਲਿਆ ਜਾਵੇਗਾ।

ਭਰਤੀ ਕਮੇਟੀ ਮੈਂਬਰਾਂ ਨੇ ਸਮੁੱਚੇ ਅਕਾਲੀ ਧੜਿਆਂ ਨੂੰ ਅੱਗੇ ਆਕੇ ਇੱਕਮੁੱਠ ਹੋਕੇ ਭਰਤੀ ਕਰਨ ਦੀ ਮੁੜ ਪੁਰਜੋਰ ਅਪੀਲ ਕੀਤੀ। ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿੱਤ ਸਮੂਹ ਸੰਤ ਸਮਾਜ, ਸੰਪਰਦਾਵਾਂ ਦੇ ਮੁਖੀਆਂ, ਟਕਸਾਲਾਂ ਅਤੇ ਪੰਥਕ ਦਲਾਂ ਨੂੰ ਭਾਵੇਂ ਅਸੀ ਨਿੱਜੀ ਤੌਰ ਤੇ ਮਿਲ ਕੇ ਵੀ ਬੇਨਤੀ ਕਰਾਂਗੇ ਪਰ ਅੱਜ ਮੀਡੀਆ ਰਾਹੀ ਵੀ ਬੇਨਤੀ ਕਰਦੇ ਹਾਂ ਕਿ ਭਰਤੀ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਕਿਰਪਾਲਤਾ ਕਰਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...