ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

by | Jul 23, 2026 | daily, politics, religion | 0 comments

24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਵੇਗੀ ਆਰੰਭਤਾ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖ਼ਾਲਸਾ ਮਾਰਚ ਆਰੰਭ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖ ਸੰਸਥਾਵਾਂ ਦੀ ਅਹਿਮੀਅਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ, ਜਿਸ ਦਾ ਵੱਖ-ਵੱਖ ਪਿੰਡਾਂ ਤੋਂ ਹੋ ਕੇ ਰਾਤਰੀ ਪੜਾਅ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਹੋਵੇਗਾ। ਇਸੇ ਤਰ੍ਹਾਂ 25 ਜੁਲਾਈ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਤੋਂ ਤਰਨ ਤਾਰਨ, 26 ਜੁਲਾਈ ਨੂੰ ਤਰਨ ਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੋਗਾ, 28 ਜੁਲਾਈ ਨੂੰ ਮੋਗਾ ਤੋਂ ਬਜੀਦਪੁਰ, 29 ਜੁਲਾਈ ਨੂੰ ਬਜੀਦਪੁਰ ਤੋਂ ਫਰੀਦਕੋਟ, 30 ਜੁਲਾਈ ਨੂੰ ਫਰੀਦਕੋਟ ਤੋਂ ਜੈਤੋ, 31 ਜੁਲਾਈ ਨੂੰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਥੇਹੜੀ ਸਾਹਿਬ, 2 ਅਗਸਤ ਨੂੰ ਥੇਹੜੀ ਸਾਹਿਬ ਤੋਂ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਅਤੇ 3 ਅਗਸਤ ਨੂੰ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਖ਼ਾਲਸਾ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸੇ ਦੌਰਾਨ ਐਡਵੋਕੇਟ ਧਾਮੀ ਨਾਲ ਨਿਹੰਗ ਸਿੰਘ ਦਲਾਂ ਨੇ ਵੀ ਇਕੱਤਰਤਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ। ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਨਿਹੰਗ ਸਿੰਘ ਦਲ ਖ਼ਾਲਸਾਈ ਜਾਹੋ-ਜਲਾਲ ਨਾਲ ਇਸ ਮਾਰਚ ਵਿਚ ਸ਼ਾਮਲ ਹੋਣਗੇ।
ਇਕੱਤਰਤਾ ਮੌਕੇ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ, ਬਾਬਾ ਸ਼ੇਰ ਸਿੰਘ ਦਨਿਆਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...