ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਪੰਥ ਵਿਰੋਧੀ ਰਵੱਈਆ- ਐਡਵੋਕੇਟ ਧਾਮੀ

by | Jul 31, 2026 | breaking news, daily, politics, religion | 0 comments

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਪੰਜਾਬ ਸਰਕਾਰ ਦਾ ਸਪਸ਼ਟੀਕਰਨ ਮਸਲੇ ਪ੍ਰਤੀ ਗੈਰ ਜਿੰਮੇਵਾਰਾਨਾ ਪਹੁੰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਗਏ ਗੰਭੀਰ ਇਤਰਾਜ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ਾਂ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੋਧਾਂ ਦਾ ਖਰੜਾ ਭੇਜਣ ਦੀ ਬਜਾਏ ਕੇਵਲ ਆਪਣਾ ਸਪਸ਼ਟੀਕਰਨ ਭੇਜਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਮਹੱਤਵਪੂਰਨ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਨੂੰ ਸੱਦ ਕੇ ਸਪੱਸ਼ਟ ਆਦੇਸ਼ ਕੀਤਾ ਗਿਆ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਕੇ ਨਵਾਂ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾਵੇ। ਉਸ ਸਮੇਂ ਉੱਥੇ ਮੌਜੂਦ ਸਾਰੇ ਵਿਧਾਇਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਆਦੇਸ਼ ਨੂੰ ਸਵੀਕਾਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਨਾ ਤਾਂ ਆਦੇਸ਼ਾਂ ਅਨੁਸਾਰ ਸੋਧਾਂ ਦਾ ਖਰੜਾ ਭੇਜਿਆ ਅਤੇ ਨਾ ਹੀ ਸਿੱਖ ਕੌਮ ਵੱਲੋਂ ਪ੍ਰਗਟਾਏ ਗਏ ਇਤਰਾਜ਼ਾਂ ਦਾ ਸੰਤੁਸ਼ਟੀਜਨਕ ਹੱਲ ਪੇਸ਼ ਕੀਤਾ। ਇਸ ਦੀ ਬਜਾਏ ਸਰਕਾਰ ਵੱਲੋਂ ਆਪਣਾ ਸਪਸ਼ਟੀਕਰਨ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਸਿੱਧੇ ਤੌਰ ’ਤੇ ਨਕਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਤੀਰਾ ਸਪੱਸ਼ਟ ਤੌਰ ’ਤੇ ਸਿੱਖ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਜਦੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਵੱਲੋਂ ਸਰਬਸੰਮਤੀ ਨਾਲ ਦਿੱਤੇ ਗਏ ਆਦੇਸ਼ਾਂ ਨੂੰ ਹੀ ਨਜ਼ਰਅੰਦਾਜ਼ ਕੀਤਾ ਜਾਵੇ ਤਾਂ ਇਹ ਧਾਰਮਿਕ ਸੰਸਥਾਵਾਂ ਪ੍ਰਤੀ ਸਰਕਾਰ ਦੇ ਸਤਿਕਾਰ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਵਿੱਚ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਲੋੜੀਂਦੀਆਂ ਸੋਧਾਂ ਕਰਕੇ ਸੋਧਿਆ ਹੋਇਆ ਖਰੜਾ ਭੇਜਣ ਦੀ ਬਜਾਏ ਸਰਕਾਰ ਨੇ ਉਨ੍ਹਾਂ ਦੇ ਭੇਜੇ ਸੁਝਾਵਾਂ ਨੂੰ ਨਕਾਰਨ ਦਾ ਯਤਨ ਕੀਤਾ ਹੈ, ਸਰਕਾਰ ਦਾ ਇਹ ਕਦਮ ਠੀਕ ਦਿਸ਼ਾ ਵਿਚ ਨਹੀਂ ਹੈ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...