ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਤਾਮਿਲ ਨਾਡੂ ਪੁੱਜ ਕੇ ਕੀਤੀ ਮੁਲਾਕਾਤ

by | Sep 10, 2025 | breaking news, daily | 0 comments

ਥੁੱਥੂਕੁੜੀ/ਸ੍ਰੀ ਅੰਮ੍ਰਿਤਸਰ, 9 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਿਤੀ 9 ਸਤੰਬਰ ਨੂੰ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਵਿੱਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਮਾਪਿਆਂ – ਪਿਤਾ ਸ੍ਰੀ ਚੰਦਰ ਸ਼ੇਖਰ ਤੇ ਮਾਤਾ ਤਾਮਿਲ ਸੇਲਵੀ – ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਰੂਪ ਵਿੱਚ ਪੁੱਜ ਕੇ ਮੁਲਾਕਾਤ ਕੀਤੀ ਤੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਉਹ ਇਨਸਾਫ਼ ਲਈ ਡਟ ਕੇ ਖੜ੍ਹਣ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਕਾਵਿਨ ਤਾਮਿਲ ਨਾਡੂ ਦੇ ਰਹਿਣ ਵਾਲੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਦੇ ਭਾਣਜਾ ਸਨ, ਜਿਨ੍ਹਾਂ ਦੇ ਸੱਦੇ ਉੱਤੇ ਜਥੇਦਾਰ ਗੜਗੱਜ ਇੱਥੇ ਪੁੱਜੇ। ਇਸ ਮੌਕੇ ਜਥੇਦਾਰ ਗੜਗੱਜ ਨੇ ਇਸ ਗੱਲ ਉੱਤੇ ਗਹਿਰੀ ਚਿੰਤਾ ਪ੍ਰਗਟਾਈ ਕਿ ਸੰਸਾਰ ਅੰਦਰ ਅੱਜ ਵੀ ਜਾਤੀਵਾਦ, ਰੰਗ ਭੇਦ ਅਤੇ ਜਾਤ ਅਧਾਰਿਤ ਵਿਤਕਰਾ ਤੇ ਆਨਰ ਕਿਲਿੰਗ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖੀ ਫ਼ਲਸਫੇ ਵਿੱਚ ਸਮੁੱਚੀ ਮਾਨਵਤਾ ਨੂੰ ਇੱਕ ਅਕਾਲ ਪੁਰਖ ਦੇ ਬੰਦੇ ਆਖਿਆ ਗਿਆ ਹੈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਦੇ ਸਨਮੁਖ ਪੀੜਤ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬਲ ਤੇ ਉੱਦਮ ਬਖ਼ਸ਼ਣ ਦੀ ਖੁਦ ਅਰਦਾਸ ਕੀਤੀ ਕਿ ਇਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹੇ ਤੇ ਇਨ੍ਹਾਂ ਨਾਲ ਇਨਸਾਫ਼ ਹੋਵੇ। ਉਨ੍ਹਾਂ ਅਰਦਾਸ ਕੀਤੀ ਕਿ ਇਸ ਸੰਸਾਰ ਵਿੱਚੋਂ ਮੇਰ-ਤੇਰ, ਜਾਤ-ਪਾਤ, ਊਚ-ਨੀਚ ਜਿਹੇ ਜੋ ਭੇਦਭਾਵ ਹਨ ਜਿਨ੍ਹਾਂ ਕਰਕੇ ਕਈ ਕੀਮਤੀ ਜਾਨਾਂ ਸੰਸਾਰ ਤੋਂ ਚਲੇ ਜਾਂਦੀਆਂ ਹਨ, ਇਹ ਭੇਦਭਾਵ ਮਿਟਣ ਅਤੇ ਗੁਰੂ ਸਾਹਿਬਾਨ ਦੀ ਸਰਬ ਸਾਂਝੀਵਾਲਤਾ ਦੀ ਸਿਖਿਆ ਦਾ ਪ੍ਰਚਾਰ ਪ੍ਰਸਾਰ ਹੋਵੇ।

ਜਥੇਦਾਰ ਗੜਗੱਜ ਨੇ ਕਾਵਿਨ ਦੇ ਪਿਤਾ ਸ੍ਰੀ ਚੰਦਰ ਸ਼ੇਖਰ ਨੂੰ ਆਖਿਆ ਕਿ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਤੇ ਆਪਣੇ ਪੁੱਤਰ ਦਾ ਇਨਸਾਫ਼ ਪ੍ਰਾਪਤ ਕਰਨ ਲਈ ਹਿੰਮਤ ਨਾਲ ਕਾਨੂੰਨੀ ਲੜਾਈ ਲੜਣੀ ਪਵੇਗੀ ਤਾਂ ਜੋ ਜਾਤ ਪਾਤ ਦੇ ਵਿਤਕਰੇ ਨੂੰ ਠੱਲ੍ਹਿਆ ਜਾ ਸਕੇ ਤੇ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬਹੁਤ ਪੁਰਾਣਾ ਹੈ, ਭਾਵੇਂ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ ਅਧਾਰਿਤ ਭੇਦਭਾਵ ਤੇ ਵਿਤਕਰੇ ਨੂੰ ਬਹੁਤ ਸਮਾਂ ਪਹਿਲਾਂ ਹੀ ਖਤਮ ਕਰ ਦਿੱਤਾ ਸੀ ਪਰ ਅਜੇ ਤੱਕ ਇਹ ਸਮੱਸਿਆ ਤੇ ਅੱਤਿਆਚਾਰ ਸੰਸਾਰ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਤਾਮਿਲ ਨਾਡੂ ਅਤੇ ਇਸ ਖੇਤਰ ਦੇ ਹੋਰ ਸੂਬਿਆਂ ਅੰਦਰੋਂ ਜਾਤ ਪਾਤ ਦਾ ਵਿਤਕਰਾ ਖਤਮ ਹੋਵੇ ਤੇ ਇਸ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਪ੍ਰਾਪਤ ਕਰਨਾ ਇਸ ਪਰਿਵਾਰ ਦਾ ਮੁੱਢਲਾ ਹੱਕ ਹੈ।

ਜਥੇਦਾਰ ਗੜਗੱਜ ਤਾਮਿਲ ਨਾਡੂ ਵਿਖੇ ਧਰਮ ਪ੍ਰਚਾਰ ਲਹਿਰ ਖੁਆਰ ਹੋਏ ਸਭ ਮਿਲੈਂਗੇ ਤਹਿਤ ਤਿੰਨ ਦਿਨਾਂ ਦੀ ਪ੍ਰਚਾਰ ਫੇਰੀ ਉੱਤੇ ਹਨ, ਇਸ ਦੌਰਾਨ ਉਹ ਸੂਬੇ ਅੰਦਰ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਜਾ ਕੇ ਸਥਾਨਕ ਲੋਕਾਂ ਅਤੇ ਜਾਤ-ਪਾਤ ਅਧਾਰਤ ਵਿਤਕਰੇ ਦੇ ਪੀੜਤਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਸਿੱਖੀ ਸਿਧਾਂਤਾਂ ਤੇ ਫ਼ਲਸਫ਼ੇ ਬਾਰੇ ਬਾਤਾਂ ਪਾ ਰਹੇ ਹਨ। ਉਨ੍ਹਾਂ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪਣੀਆਂ ਉਦਾਸੀਆਂ ਸਮੇਂ ਇਸ ਖੇਤਰ ਵਿੱਚ ਆਏ ਹਨ ਅਤੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

ਜਥੇਦਾਰ ਗੜਗੱਜ ਦੇ ਨਾਲ ਪੰਜਾਬ ਤੋਂ ਸ. ਬਰਜਿੰਦਰ ਸਿੰਘ ਹੁਸੈਨਪੁਰ, ਤਾਮਿਲ ਸਿੱਖ ਸ. ਜੀਵਨ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਕੁਝ ਸਥਾਨਕ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।

***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...