ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਸ਼ਹਿਬਾਜ਼ ਸ਼ਰੀਫ਼ ਅਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫ਼ਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ ਅਤੇ ਜੇਕਰ ਉੱਥੇ ਇਸ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਇਹ ਵੱਡਾ ਅੱਤਿਆਚਾਰ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਘੱਟ ਗਿਣਤੀ ਕੌਮਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇਯ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕੀਤਾ ਹੈ ਕਿ ਕੀ ਪਾਕਿਸਤਾਨ ਅੰਦਰ ਘੱਟ ਗਿਣਤੀ ਕੌਮਾਂ ਸੁਰੱਖਿਅਤ ਹਨ ਜਾਂ ਨਹੀਂ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਇਸ ਦੋਹਰੇ ਕਤਲ ਮਾਮਲੇ ਵਿੱਚ ਦੋਸ਼ੀਆਂ ਦੇ ਮਨਸ਼ਾ ਨੂੰ ਪਾਰਦਰਸ਼ਤਾ ਨਾਲ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ, ਜਿੱਥੇ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ, ਨਿਰਦੋਸ਼ ਸਿੱਖਾਂ ਨੂੰ ਕਤਲ ਕਰਨਾ ਘੋਰ ਅਪਰਾਧ ਅਤੇ ਮਨੁੱਖਤਾ ਵਿਰੋਧੀ ਕਾਰਾ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਤਲ ਕੀਤੇ ਗਏ ਸਿੱਖ ਜੋੜੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਦੋਵੇਂ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਦਾ ਭਾਣਾ ਮੰਨਣ ਲਈ ਬਲ ਬਖ਼ਸ਼ਣ।
***
ਜਸਕਰਨ ਸਿੰਘ,
9876689930
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

