ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ

by | Jul 30, 2026 | breaking news, daily, politics, religion | 0 comments

ਪੰਥਕ ਸਹਿਮਤੀ ਤੋਂ ਬਿਨਾਂ ਕੋਈ ਸੋਧ ਪ੍ਰਵਾਨ ਨਹੀਂ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਿਹਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਇਤਰਾਜ਼ਯੋਗ ਮੱਦਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਦੇ ਮਾਮਲੇ ਵਿੱਚ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਅੱਜ ਪੰਜਾਬ ਸਰਕਾਰ ਦੇ ਨੁਮਾਇੰਦੇ – ਅੰਮ੍ਰਿਤਸਰ ਦੱਖਣ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਅੰਮ੍ਰਿਤਸਰ ਦੇ ਸਬ ਡਵਿਜਨਲ ਮਜਿਸਟ੍ਰੇਟ ਸ. ਗੁਰਮੰਦਰ ਸਿੰਘ – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਕਾਰ ਦੀ ਤਰਫ਼ੋਂ ਅਧਿਕਾਰਤ ਰੂਪ ਵਿੱਚ ਜਵਾਬ ਦਰਜ ਕਰਵਾ ਕੇ ਗਏ ਹਨ।

ਇਕ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਅਤੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਪਾਸੋਂ ਸਬੰਧਤ ਦਸਤਾਵੇਜ਼ ਪ੍ਰਾਪਤ ਕੀਤੇ ਜਿਨ੍ਹਾਂ ਵਿੱਚ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਅਤੇ ਸੂਬਾ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਪੱਤਰ ਅਤੇ ਜਵਾਬ ਸ਼ਾਮਲ ਹਨ।

ਮੁਲਾਕਾਤ ਬਾਰੇ ਸ. ਜਸਕਰਨ ਸਿੰਘ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਤੌਰ ਉੱਤੇ ਦੱਸਿਆ ਗਿਆ ਕਿ ਅੱਜ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਇੱਕ ਮਹੀਨੇ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਤਾਂ ਸਰਕਾਰ ਦਾ ਅਧਿਕਾਰਤ ਜਵਾਬ ਆਖਰੀ ਦਿਨ ਲੰਘ ਜਾਣ ਤੋਂ ਬਾਅਦ ਆਇਆ ਹੈ, ਜੋ ਕਿ ਬੇਅਦਬੀ ਜਿਹੇ ਗੰਭੀਰ ਮਾਮਲੇ ਨਾਲ ਸਬੰਧਤ ਕਾਨੂੰਨ ਬਾਰੇ ਸੰਜੀਦਾ ਪਹੁੰਚ ਨਹੀਂ ਹੈ। ਉਨ੍ਹਾਂ ਸ. ਇੰਦਰਬੀਰ ਸਿੰਘ ਨਿੱਝਰ ਤੇ ਡਿਪਟੀ ਕਮਿਸ਼ਨਰ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਦੇਸ਼ ਅਨੁਸਾਰ ਕਿਹਾ ਕਿ ਸਰਕਾਰ ਵੱਲੋਂ ਜਵਾਬ ਵਿੱਚ ਜੋ ਦਸਤਾਵੇਜ਼ ਸੌਂਪੇ ਗਏ ਹਨ ਉਨ੍ਹਾਂ ਨੂੰ ਘੋਖਣ ਤੋਂ ਬਾਅਦ ਹੀ ਕਿਸੇ ਨਿਰਣੇ ਉੱਤੇ ਪਹੁੰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਾਬਤਾ ਕਰਨ ਵਿੱਚ ਬਹੁਤ ਦੇਰੀ ਕੀਤੀ ਹੈ ਜਦਕਿ ਚਾਹੀਦਾ ਇਹ ਸੀ ਕਿ ਇੱਕ ਮਹੀਨੇ ਦੇ ਵਿੱਚ-ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਕਾਇਮ ਕੀਤਾ ਜਾਂਦਾ ਤਾਂ ਜੋ ਇਸ ਮਸਲੇ ਉੱਤੇ ਸੰਜੀਦਗੀ ਨਾਲ ਵਿਚਾਰ ਅਗਾਂਹ ਵਧਦੀ। ਉਨ੍ਹਾਂ ਕਿਹਾ ਕਿ ਕਿਸੇ ਨਿਰਣੇ ਉੱਤੇ ਪਹੁੰਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਰਾਹੀਂ ਵਿਚਾਰ ਅਗਾਂਹ ਵਧਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਜੋ ਇਤਰਾਜ਼ ਅਤੇ ਸਿੱਖ ਭਾਵਨਾਵਾਂ 04 ਜੁਲਾਈ 2026 ਨੂੰ ਅਧਿਕਾਰਤ ਰੂਪ ਵਿੱਚ ਭੇਜੀਆਂ ਗਈਆਂ ਹਨ ਉਨ੍ਹਾਂ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੀਆਂ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨਾਲ ਜਦੋਂ ਤੱਕ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਸਰਕਾਰ ਵੱਲੋਂ ਬਣਾਈ ਕਾਨੂੰਨੀ ਸੋਧ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੋ ਜਵਾਬ ਸਰਕਾਰ ਦੇ ਨੁਮਾਇੰਦੇ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਕੇ ਗਏ ਹਨ, ਇਸ ਸਬੰਧੀ ਵੀ ਸਿੱਖ ਸੰਸਥਾਵਾਂ ਜਾਂ ਨੁਮਾਇੰਦਿਆਂ ਨਾਲ ਸਰਕਾਰ ਵੱਲੋਂ ਕੋਈ ਵਿਚਾਰ ਨਹੀਂ ਕੀਤੀ ਗਈ ਅਤੇ ਇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਘੋਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਸਹਿਮਤੀ ਸਿੱਖ ਵਿਧਾਇਕ ਅਤੇ ਮੰਤਰੀ ਦੇ ਕੇ ਗਏ ਹਨ ਸਰਕਾਰ ਨੂੰ ਉਸ ਦੀ ਭਾਵਨਾ ਕਾਇਮ ਰੱਖਦਿਆਂ ਕਾਰਜ ਕਰਨਾ ਚਾਹੀਦਾ ਹੈ।

ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੀਡੀਆ ਅਤੇ ਖ਼ਬਰਾਂ ਰਾਹੀਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਜੋ ਸੈਸ਼ਨ 03 ਅਗਸਤ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਉਸ ਦੌਰਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਵਧੇਰੀ ਸੋਧ ਕੀਤੀ ਜਾ ਸਕਦੀ ਹੈ। ਇਸ ਸਬੰਧੀ ਸ. ਜਸਕਰਨ ਸਿੰਘ ਨੇ ਸਰਕਾਰ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਕੀਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨਾਲ ਰਾਏ ਅਤੇ ਸਹਿਮਤੀ ਤੋਂ ਬਗੈਰ ਕਾਨੂੰਨ ਅੰਦਰ ਵਧੇਰੀ ਸੋਧ ਨੂੰ ਵਿਧਾਨ ਸਭਾ ਰਾਹੀਂ ਅਗਾਂਹ ਵਧਾਉਣ ਵਿੱਚ ਕਾਹਲੀ ਨਾ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਵਧੇਰੀ ਸੋਧ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨਾਲ ਸਹਿਮਤੀ ਤੋਂ ਬਾਅਦ ਹੀ ਕੀਤੀ ਜਾਵੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...