ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

by | May 15, 2025 | breaking news, daily, politics, religion | 0 comments

ਸ੍ਰੀ ਅੰਮ੍ਰਿਤਸਰ, 15 ਮਈ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ ਲਈ ਅਰਦਾਸ ਕਰਦੇ ਹਨ, ਲਿਹਾਜ਼ਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣਾ ਵਾਜਿਬ ਨਹੀਂ ਹੈ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਹੋਰ ਵੀ ਸ਼ਾਂਤਮਈ ਤੇ ਸੁਖਾਵਾਂ ਹੋਵੇਗਾ ਤੇ ਇੱਕ ਦੂਸਰੇ ਨਾਲ ਆਪਸੀ ਸਾਂਝ ਵਧੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਲਾਂਘਾ ਖੁੱਲ੍ਹਿਆ ਹੈ ਉਦੋਂ ਤੋਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ। ਇਸ ਲਈ ਲਾਂਘੇ ਨੂੰ ਜਲਦ ਹੀ ਖੋਲ੍ਹ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨੀ ਚਾਹੀਦੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਸਮੇਂ ਦੋਵੇਂ ਦੇਸ਼ਾਂ ਤੇ ਇਸ ਖਿੱਤੇ ਨੂੰ ਸ਼ਾਂਤੀ, ਤਰੱਕੀ, ਆਪਸੀ ਪਿਆਰ ਤੇ ਸਾਂਝ ਦੀ ਵੱਡੀ ਲੋੜ ਹੈ ਨਾ ਕਿ ਤਣਾਅ ਤੇ ਜੰਗ ਦੀ। ਉਨ੍ਹਾਂ ਦੇਸ਼ ਅਤੇ ਵਿਦੇਸ਼ ਦੇ ਉਨ੍ਹਾਂ ਆਗੂਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਬਣ ਰਹੇ ਜੰਗ ਵਾਲੇ ਹਾਲਾਤ ਨੂੰ ਸ਼ਾਂਤ ਕਰਨ ਵਿੱਚ ਸੁਹਿਰਦ ਤੇ ਸੂਝਵਾਨ ਭੂਮਿਕਾ ਨਿਭਾਈ ਹੈ।
***
ਇੰਚਾਰਜ, ਸਕੱਤਰੇਤ,
ਸ੍ਰੀ ਅਕਾਲ ਤਖ਼ਤ ਸਾਹਿਬ,
99145-35153

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...