ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

by | Aug 25, 2025 | breaking news, daily, religion | 0 comments

-ਜਥੇਦਾਰ ਗੜਗੱਜ ਵੱਲੋਂ ਵਿਦੇਸ਼ਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸੰਗਤ ’ਤੇ ਰੋਕ ਲਗਾਉਣ ਦੀਆਂ ਗ਼ੈਰ-ਸਿਧਾਂਤਕ ਕਾਰਵਾਈਆਂ ਨਾ ਕਰਨ ਦੀ ਅਪੀਲ
ਸ੍ਰੀ ਅੰਮ੍ਰਿਤਸਰ, 24 ਅਗਸਤ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਪਣੇ ਸੁਨੇਹੇ ਵਿੱਚ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਤੇ ਉੱਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨਾਮ ਉੱਤੇ ਵਿਸ਼ੇਸ਼ ਅਪੀਲ ਜਾਰੀ ਕੀਤੀ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਅਧਿਕਾਰਤ ਸੁਨੇਹੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਦੋਂ ਸਿੱਧਾਂ ਦੇ ਕੋਲ ਗਏ ਤਾਂ ਉਨ੍ਹਾਂ ਨੇ ਗੁਰੂ ਸਾਹਿਬ ਜੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਗੁਰੂ ਬਾਰੇ ਪੁੱਛਿਆ। ਉੱਤਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨੂੰ ਦੱਸਿਆ ਕਿ ਸ਼ਬਦ ਸਾਡਾ ਗੁਰੂ ਹੈ ਅਤੇ ਉਸ ਵਿੱਚ ਸੁਰਤ ਨੂੰ ਜੋੜਨਾ ਹੈ। ਗੁਰੂ ਸਾਹਿਬ ਨੇ ਆਪ ਹੀ ਆਪਣੀ ਬਾਣੀ ਵਿੱਚ ਸ਼ਬਦ ਗੁਰੂ ਦੇ ਸਿਧਾਂਤ ਦੀ ਗੱਲ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਮਨੁੱਖਾ ਦੇਹੀ ਸਾਨੂੰ ਗੁਰੂ ਸਾਹਿਬ ਦੇ ਸ਼ਬਦ ਨਾਲ ਜੁੜਣ ਲਈ ਮਿਲੀ ਹੈ ਜਿਸ ਨਾਲ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਭਾਈ ਗੁਰਦਾਸ ਜੀ ਪਾਸੋਂ ਪਹਿਲਾ ਪਾਵਨ ਸਰੂਪ ਲਿਖਵਾ ਕੇ ਬਾਣੀ ਨੂੰ ਇੱਕ ਥਾਂ ਇਕੱਤਰ ਕੀਤਾ ਅਤੇ 1604 ਈਸਵੀ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪ ਸਿੱਖਾਂ ਨੂੰ ਬਾਬਾ ਬੁੱਢਾ ਜੀ ਪਾਸੋਂ ਸਾਡੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਸਾਨੂੰ ਸਦੀਵ ਕਾਲ ਲਈ ਗੁਰਬਾਣੀ ਨਾਲ ਜੋੜਿਆ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬਾਨ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਕਰੀਏ ਅਤੇ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਬਤੀਤ ਕਰੀਏ।

ਇਸ ਮੌਕੇ ਸਿੱਖ ਸੰਗਤ ਨੂੰ ਵਿਸ਼ੇਸ਼ ਅਪੀਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਅਨੁਸਾਰ ਸਾਰਾ ਜੱਗ ਇਕ ਹੈ ਅਤੇ ਸਿੱਖ ਹਰ ਇੱਕ ਦੇ ਵਿੱਚ ਪਰਮਾਤਮਾ ਦਾ ਰੂਪ ਦੇਖਦਿਆਂ ਕਿਸੇ ਨਾਲ ਨਫ਼ਰਤ, ਵਿਤਕਰਾ ਜਾਂ ਦਵੇਸ਼ ਨਹੀਂ ਕਰਦੇ। ਉਨ੍ਹਾਂ ਕਿਹਾ ਪਰੰਤੂ ਪਿਛਲੇ ਕੁਝ ਸਮੇਂ ਤੋਂ ਖ਼ਾਸਕਰ ਵਿਦੇਸ਼ਾਂ ਦੀ ਧਰਤੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਸੰਗਤਾਂ ਦੇ ਬਹੁਤ ਸਾਰੇ ਐਸੇ ਮਾਮਲੇ ਤੇ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਉਨ੍ਹਾਂ ਨੂੰ ਕਿਸੇ ਕਾਰਨਾਂ ਕਰਕੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਜਾਂਦਾ ਹੈ ਅਤੇ ਇਸ ਲਈ ਸਥਾਨਕ ਪੁਲਿਸ ਪ੍ਰਸ਼ਾਸਨ ਰਾਹੀਂ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਸਮੁੱਚੀ ਸਿੱਖ ਸੰਗਤ ਤੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਉੱਤੇ ਅਮਲ ਕਰਨਾ ਚਾਹੀਦਾ ਹੈ ਅਤੇ ਜੇਕਰ ਕੋਈ ਵਿਅਕਤੀ ਮਰਯਾਦਾ ਮੁਤਾਬਕ ਗੁਰੂ ਘਰ ਵਿੱਚ ਆਉਂਦਾ ਹੈ ਤਾਂ ਉਸ ਨੂੰ ਗੁਰੂ ਸਿਧਾਂਤ ਅਨੁਸਾਰ ਰੋਕਿਆ ਨਹੀਂ ਜਾ ਸਕਦਾ।

ਇਸ ਸਬੰਧੀ ਬਾਕਾਇਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬੀਤੇ ਸਮੇਂ ਹੁਕਮਨਾਮਾ ਵੀ ਹੋ ਚੁੱਕਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਜਾਂ ਗੁਰਦੁਆਰਾ ਪ੍ਰਬੰਧਕ ਅਜੇ ਵੀ ਨਿੱਜੀ ਰੰਜਿਸ਼ਾਂ ਕੱਢਣ ਲਈ ਜਾਂ ਹੋਰ ਕਾਰਨਾਂ ਕਰਕੇ ਕਿਸੇ ਉੱਤੇ ਰੋਕ ਲਗਾਉਣ ਦੀਆਂ ਕਾਰਵਾਈਆਂ ਕਰਦੇ ਹਨ ਉਹ ਅਜਿਹਾ ਨਾ ਕਰਨ ਅਤੇ ਜੋ ਵੀ ਝਗੜੇ ਜਾਂ ਵਿਚਾਰਕ ਵਖਰੇਵੇਂ ਹਨ ਉਨ੍ਹਾਂ ਦਾ ਆਪਸ ਵਿੱਚ ਮਿਲ ਬੈਠ ਕੇ ਸਦਭਾਵਨਾ ਨਾਲ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਇੱਕ ਵੱਖਰੀ ਗੱਲ ਹੈ ਪਰ ਸਿੱਖੀ ਵਿੱਚ ਸਿਧਾਂਤਕ ਤੇ ਰਵਾਇਤੀ ਤੌਰ ਉੱਤੇ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ।

ਉਨ੍ਹਾਂ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਜਿਨ੍ਹਾਂ ਵੀ ਪ੍ਰਬੰਧਕਾਂ ਵੱਲੋਂ ਕਿਸੇ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਗਿਆ ਹੈ, ਇਹ ਕਾਰਵਾਈਆਂ ਤੁਰੰਤ ਪ੍ਰਭਾਵ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਰੋਸ਼ਨੀ ਵਿੱਚ ਵਾਪਸ ਲਈਆਂ ਜਾਣ ਅਤੇ ਹਰੇਕ ਨੂੰ ਗੁਰੂ ਸਾਹਿਬ ਦੇ ਦਰਸ਼ਨ ਕਰਨ ਦਿੱਤੇ ਜਾਣ ਤੇ ਗੁਰਬਾਣੀ ਦਾ ਪਾਠ ਸੁਣਨ ਤੇ ਕਰਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਨਿੱਜੀ ਮੱਤ ਦੇ ਮੁਤਾਬਕ, ਆਪਸੀ ਝਗੜਿਆਂ ਦੇ ਚੱਲਦਿਆਂ ਕਿਸੇ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਦੇ ਹਾਂ ਤਾਂ ਇਹ ਗੁਰੂ ਸਿਧਾਂਤ ਦੀ ਉਲੰਘਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਅਵੱਗਿਆ ਹੈ, ਸਾਨੂੰ ਐਸੇ ਅਮਲ ਨਹੀਂ ਕਰਨੇ ਚਾਹੀਦੇ। ਇੱਕ ਅਕਾਲ ਪੁਰਖ ਦੇ ਧੀਆਂ ਪੁੱਤਰ ਹੋਣ ਦੇ ਮੱਦੇਨਜ਼ਰ ਅਸੀਂ ਆਪਸ ਵਿੱਚ ਪ੍ਰੇਮ, ਇਤਫ਼ਾਕ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰੀਏ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...