ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਦੀ ਜਾਂਚ ਟੀਮ ਵੱਲੋਂ ਜੋ ਵੀ ਜਾਣਕਾਰੀ ਲਿਖਤੀ ਰੂਪ ਵਿੱਚ ਮੰਗੀ ਗਈ ਹੈ ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ ਉਹ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨਬਰਾਨ ਅਤੇ ਅਧਿਕਾਰੀ ਮੌਜੂਦ ਸਨ।
ਤਾਜ਼ਾ ਪੋਸਟਾਂ
- ਚੰਡੀਗੜ੍ਹ ਵਿੱਚ ਬਿਹਾਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
- ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸਰਬਉੱਚ ਬਲੀਦਾਨਾਂ ਦੀ ਯਾਦ ਵਿੱਚ,
- ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ ਨੌਟੰਕੀ ਕਰਨੀ ਬੰਦ ਕਰਨੀ ਚਾਹੀਦੀ ਹੈ : ਸਰਦਾਰ ਸੁਖਬੀਰ ਸਿੰਘ ਬਾਦਲ
- – ਮੁੱਖ ਮੰਤਰੀ ਜੇਕਰ ਲਾਲਜੀਤ ਭੁੱਲਰ ਦੀ ਪੁਸ਼ਤਪਨਾਹੀ ਨਹੀਂ ਕਰ ਰਿਹਾ ਤਾ ਸੀਬੀਆਈ ਨੂੰ ਦੇਵੇ ਜਾਂਚ – ਬਿਕਰਮ ਸਿੰਘ ਮਜੀਠੀਆ
- ਰੰਧਾਵਾ ਮਾਮਲੇ ‘ਚ ਦੋਸ਼ੀਆਂ ਨੂੰ ਬਚਾ ਰਹੀ ਹੈ ਆਪ ਸਰਕਾਰ: ਅਮਰਿੰਦਰ ਸਿੰਘ ਰਾਜਾ ਵੜਿੰਗ
ਨਵੀਨਤਮ ਪੋਸਟਾਂ
-
ਚੰਡੀਗੜ੍ਹ ਵਿੱਚ ਬਿਹਾਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਮਾਰਚ 22, 2026
{"speed":"500","height":"400","pause":"2000"}