ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਸ. ਕਾਹਲਵਾਂ

by | Jul 13, 2026 | breaking news, daily, religion | 0 comments

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ।
ਸ. ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਸਮੇਤ ਹੋਰ ਵੱਖ ਵੱਖ ਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ਪੁਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ, ਕੈਨੇਡਾ ਵੱਲੋਂ ਪੁੱਜੀ ਮੰਗ ਪੁਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ।
ਸ. ਕਾਹਲਵਾਂ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੈਨੇਡਾ ਜਾ ਕੇ ਉਥੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪਾਵਨ ਬੀੜਾਂ ਦੇ ਦਰਸ਼ਨ ਕੀਤੇ ਅਤੇ ਉਥੇ ਮਰਿਆਦਾ ਅਨੁਸਾਰ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਇਸ ਗੱਲ ਨੂੰ ਵੀ ਪੂਰੀ ਤਰ੍ਹਾਂ ਰੱਦ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਸਬੰਧ ਵਿੱਚ ਕਿਸੇ ਕਿਸਮ ਦਾ ਵਪਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਚਾਰ ਸਰਾਸਰ ਝੂਠਾ, ਬੇਬੁਨਿਆਦ ਅਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਲੋੜ ਅਤੇ ਮੰਗ ਦੇ ਆਧਾਰ ‘ਤੇ ਪੂਰੀ ਪੜਤਾਲ ਉਪਰੰਤ ਪਾਵਨ ਸਰੂਪ ਭੇਟਾ ਰਹਿਤ ਸੰਗਤਾਂ ਨੂੰ ਦਿੱਤੇ ਜਾ ਰਹੇ ਹਨ। ਇਸ ਲਈ ਵਪਾਰ ਜਾਂ ਆਰਥਿਕ ਲਾਭ ਦੇ ਦੋਸ਼ਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।
ਸ. ਕਾਹਲਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ. ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਲੋੜਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਲਈ ਸੰਗਤਾਂ ਤੋਂ ਮਿਲੇ ਸੁਝਾਵਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ।

ਫੋਟੋ ਕੈਪਸਨ: ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਰੀ, ਕੈਨੇਡਾ ਪੁੱਜਣ ਸਮੇਂ ਪੰਜ ਪਿਆਰਿਆਂ ਦੀ ਅਗਵਾਈ ‘ਚ ਸਵਾਗਤ ਤੇ ਸਤਿਕਾਰ ਕਰਦੀਆਂ ਸੰਗਤਾਂ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...