ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

by | Oct 28, 2025 | breaking news, daily, Uncategorized | 0 comments

ਚੰਡੀਗੜ੍ਹ, 27 ਅਕਤੂਬਰ:

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ “ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ।

“ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ਹੈ। ਲੇਖਕ ਹਰਪ੍ਰੀਤ ਸੰਧੂ ਨੇ ਇਹਨਾਂ ਪਵਿੱਤਰ ਸਥਾਨਾਂ ਦੇ ਸਾਰ ਨੂੰ ਬਹੁਤ ਬਾਰੀਕੀ ਨਾਲ ਚਿੱਤਰਿਆ ਹੈ ਅਤੇ ਸਿੱਖ ਵਿਰਾਸਤ ਤੇ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਦਿਆਂ ਪਾਠਕਾਂ ਲਈ ਇੱਕ ਕਲਾਤਮਕ ਯਾਤਰਾ ਤਿਆਰ ਕੀਤੀ ਹੈ। ਨੌਵੇਂ ਸਿੱਖ ਗੁਰੂ ਸਾਹਿਬ ਦੀ ਕੌਮ ਲਈ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ ਕਿਤਾਬਾਂ ਦਾ ਇੱਕ ਸੈੱਟ ਹਾਈ ਕੋਰਟ ਦੇ ਜੱਜਾਂ ਦੀ ਲਾਇਬ੍ਰੇਰੀ ਲਈ ਭੇਟ ਕੀਤਾ ਗਿਆ ਹੈ।

ਮਾਣਯੋਗ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੇ ਕਿਤਾਬ ਦੀ ਪ੍ਰਸ਼ੰਸਾ ਕਰਦਿਆਂ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਨੂੰ ਕਲਾਤਮਕ ਰੂਪ ਵਿੱਚ ਪ੍ਰਗਟ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਬਹਾਦਰੀ ਅਤੇ ਸੱਚਾਈ ਦੇ ਚਾਨਣ ਮੁਨਾਰੇ ਨੌਵੇਂ ਸਿੱਖ ਗੁਰੂ ਸਾਹਿਬ ਦੀ ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਦੁਨੀਆਂ ਭਰ ਦੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ। ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਪਹਿਲਕਦਮੀ ਦੀ ਵਿਦਿਅਕ ਅਤੇ ਸੱਭਿਆਚਾਰਕ ਮੁੱਲ ਪੱਖੋਂ ਸ਼ਲਾਘਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੀਆਂ ਕਲਾਤਮਕ ਰਚਨਾਵਾਂ ਵੱਖ-ਵੱਖ ਭਾਈਚਾਰਿਆਂ ਨੂੰ ਭਾਰਤ ਦੀ ਅਧਿਆਤਮਿਕ ਅਤੇ ਨੈਤਿਕ ਧਾਰਮਿਕ ਵਿਰਾਸਤ ਨਾਲ ਜੋੜਨ ਦਾ ਇੱਕ ਜ਼ਰੀਆ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...