ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ

by | Aug 6, 2025 | breaking news, daily, religion | 0 comments

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਮਿਤੀ ੨੪ ਜੁਲਾਈ ੨੦੨੫ ਨੂੰ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਉੱਤੇ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ, ਜਿਸ ਵਿੱਚ ਨਾਚ-ਗਾਣੇ ਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ। ਦੇਸ਼ ਵਿਦੇਸ਼ ਤੋਂ ਸਿੱਖ ਸੰਗਤ ਨੇ ਇਸ ਸਬੰਧੀ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪੰਜਾਬੀ ਗਾਇਕ ਬੀਰ ਸਿੰਘ ਵਿਰੁੱਧ ਲਿਖਤੀ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀਆਂ ਜਿਨ੍ਹਾਂ ਉੱਤੇ ਵਿਚਾਰ ਕਰਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆ ਉੱਤੇ ਸੈਮੀਨਾਰ, ਗੋਸ਼ਟੀਆਂ ਤੇ ਲੈਕਚਰ ਕਰਵਾਉਣੇ ਚਾਹੀਦੇ ਹਨ ਪਰ ਉਨ੍ਹਾਂ ਵਿੱਚ ਵੀ ਸਿੱਖ ਧਾਰਮਿਕ ਮਰਯਾਦਾ ਦਾ ਪੂਰਨ ਧਿਆਨ ਰੱਖਿਆ ਜਾਵੇ। ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਸਹਿਯੋਗ ਲਿਆ ਜਾਵੇ। ਧਾਰਮਿਕ ਤੇ ਗੁਰਮਤਿ ਸਮਾਗਮ ਕਰਨੇ ਅਤੇ ਨਗਰ ਕੀਰਤਨ ਕੱਢਣੇ ਖ਼ਾਲਸਾ ਪੰਥ ਦੀਆਂ ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਪੰਥ ਇਨ੍ਹਾਂ ਨੂੰ ਕਰਨ ਲਈ ਪੂਰਨ ਸਮਰੱਥ ਹੈ, ਇਸ ਲਈ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਉੱਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸਹਿਯੋਗ ਕਰੇ, ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਬਿਹਾਰ ਸਰਕਾਰ ਨੇ ਕੀਤਾ ਸੀ। ਸਿੱਖ ਸੰਸਥਾਵਾਂ ਵੀ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦਾ ਇਨ੍ਹਾਂ ਸਮਾਗਮਾਂ ਵਿੱਚ ਬਣਦਾ ਸਤਿਕਾਰ ਕਰੇ।ਕਿਉਂਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਨਾਲ ਸਬੰਧਤ ਹੋਰ ਗੁਰਧਾਮਾਂ ਉੱਤੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਪਹੁੰਚਣਗੀਆਂ, ਇਸ ਲਈ ਪੰਜਾਬ ਸਰਕਾਰ ਇਨ੍ਹਾਂ ਥਾਵਾਂ ਨੂੰ ਆਉਂਦੇ ਰਸਤੇ, ਸੜਕਾਂ ਠੀਕ ਕਰੇ, ਲੋੜੀਂਦੇ ਵਿਕਾਸ ਕਾਰਜ ਕਰੇ ਅਤੇ ਸੰਗਤ ਦੀ ਸਹੂਲਤ ਵਾਲੇ ਹੋਰ ਪ੍ਰਬੰਧ ਯਕੀਨੀ ਬਣਾਵੇ। ਜਿਵੇਂ ਬੀਤੇ ਸਮੇਂ ਮਨਾਈਆਂ ਸ਼ਤਾਬਦੀਆਂ ਮੌਕੇ ਸਮੇਂ ਦੀਆਂ ਸਰਕਾਰਾਂ ਨੇ ਗੁਰੂ ਸਾਹਿਬਾਨ ਨੂੰ ਸਮਰਪਿਤ ਹੁੰਦਿਆਂ ਕਾਲਜ, ਹਸਪਤਾਲ, ਯੂਨੀਵਰਸਿਟੀਆਂ ਸਥਾਪਤ ਕੀਤੀਆਂ ਹਨ, ਪੰਜਾਬ ਸਰਕਾਰ ਉਸੇ ਤਰਜ ਉੱਤੇ ਕਾਰਜ ਕਰਦਿਆਂ ਨੌਵੇਂ ਪਾਤਸ਼ਾਹ ਦੀ ਯਾਦਗਾਰ ਵਜੋਂ ਲੋਕ ਭਲਾਈ ਲਈ ਅਜਿਹੇ ਸੰਸਥਾਨ ਕਾਇਮ ਕਰੇ।ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਸ਼੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖ ਮਰਯਾਦਾ ਦੀ ਵੱਡੀ ਉਲੰਘਣਾ ਹੋਈ ਹੈ, ਜਿਸ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।

ਹਰਜੋਤ ਸਿੰਘ ਅੱਜ ਹੀ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਵਿਖੇ ਤੁਰ ਕੇ ਜਾਣਗੇ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣਗੇ ਅਤੇ ਚੰਗੀ ਸਾਫ਼-ਸਫਾਈ ਯਕੀਨੀ ਬਣਾਉਣਗੇ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ ੧੦੦ ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣਗੇ, ਇਹ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਲਈ ਜਾਣਗੇ ਅਤੇ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ੦੨ ਦਿਨ ਜੋੜਾ ਘਰ ਵਿੱਚ ਸੇਵਾ ਕਰਨ ਉਪਰੰਤ ੧੧੦੦ ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...