ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ ਕਿਹਾ; ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ

by | May 6, 2026 | daily, politics | 0 comments

ਅੰਮ੍ਰਿਤਸਰ, 6 ਮਈ-
ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੀਡੀਆ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਨਾਲ ਵੀ ਸਵਾਲ-ਜਵਾਬ ਕਰਕੇ ਵੀਡੀਓ ਨਾ ਬਣਾਏ।
ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਮੀਡੀਆ ਵੱਲੋਂ ਸਵਾਲ-ਜਵਾਬ ਕਰਨ ਨਾਲ ਨਾ ਸਿਰਫ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ, ਸਗੋਂ ਪਰਕਰਮਾਂ ਦੀ ਪਵਿੱਤਰ ਮਰਯਾਦਾ ਵਿਚ ਵੀ ਵਿਘਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਆਦੇਸ਼ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਕਿਸੇ ਤਰ੍ਹਾਂ ਵੀ ਬਾਈਟ ਆਦਿ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਮੀਡੀਆ ਸੰਸਥਾਵਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਵੀ ਤਰ੍ਹਾਂ ਸਵਾਲ-ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਵੀ ਮਾਮਲੇ ਸਬੰਧੀ ਸੰਗਤਾਂ ਦੀ ਪ੍ਰਤੀਕ੍ਰਿਆ ਲੈਣੀ ਲੋੜੀਂਦੀ ਹੋਵੇ, ਤਾਂ ਇਹ ਕਾਰਵਾਈ ਪਰਕਰਮਾਂ ਤੋਂ ਬਾਹਰ ਨਿਰਧਾਰਤ ਸਥਾਨਾਂ ’ਤੇ ਹੀ ਕੀਤੀ ਜਾਵੇ, ਤਾਂ ਜੋ ਦਰਸ਼ਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਆਖਿਆ ਕਿ ਲੰਘੇ ਦਿਨੀਂ ਇਕ ਨਿੱਜੀ ਚੈਨਲ ਵੱਲੋਂ ਪਰਕਰਮਾਂ ਵਿਚ ਸੰਗਤ ਨਾਲ ਰਿਕਾਰਡ ਕੀਤੀ ਜਾ ਰਹੀ ਗੱਲਬਾਤ ਨੂੰ ਸੇਵਾਦਾਰਾਂ ਵੱਲੋਂ ਰੋਕਣ ’ਤੇ ਉਲਟਾ ਸੇਵਾਦਾਰਾਂ ’ਤੇ ਹੀ ਸਵਾਲ ਖੜ੍ਹੇ ਕਰਨੇ ਬੇਹੱਦ ਦੁਖਦਾਈ ਹੈ। ਅਜਿਹਾ ਠੀਕ ਨਹੀਂ ਹੈ ਅਤੇ ਮੀਡੀਆ ਨੂੰ ਚਾਹੀਦਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰੇ।
ਇਸੇ ਦੌਰਾਨ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਅਤੇ ਮੀਡੀਆ ਅਦਾਰਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੱਖ ਗੁਰੂ ਸਾਹਿਬਾਨ ਜਾਂ ਸਿੱਖ ਪ੍ਰਤੀਕਾਂ ਨਾਲ ਸਬੰਧਤ ਤਿਆਰ ਕੀਤੀ ਕਿਸੇ ਵੀ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਮਾਮਲਿਆਂ ਦੀ ਖ਼ਬਰ ਦੇਣੀ ਹੋਵੇ ਤਾਂ ਉਹ ਸਿਰਫ਼ ਤੱਥਾਂ ਦੀ ਜਾਣਕਰੀ ਤੱਕ ਸੀਮਤ ਰੱਖੀ ਜਾਵੇ ਅਤੇ ਵੀਡੀਓ/ਤਸਵੀਰਾਂ ਨੂੰ ਦਿਖਾਉਣ ਜਾਂ ਦੁਹਰਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਡੀਆ ਸਿੱਖ ਭਾਵਨਾਵਾਂ ਨਾਲ ਸਬੰਧਿਤ ਅਜਿਹੀ ਸੰਵੇਦਨਸ਼ੀਲ ਸਮਗਰੀ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਬੰਧਿਤ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਅਧਿਕਾਰਤ ਏਜੰਸੀਆਂ ਕੋਲ ਰਿਪੋਰਟ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀ ਸਮੱਗਰੀ ਨੂੰ ਅੱਗੇ ਨਾ ਵਧਾਵੇ, ਸਗੋਂ ਇਸ ਨੂੰ ਰਿਪੋਰਟ ਕਰੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...