ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਅਰਦਾਸ ਵਿੱਚ ਪੰਜਾਬ ਦੇ ਅੱਤਵਾਦ ਦੇ ਦੁਖਦਾਈ ਦੌਰ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਲੋਕਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਧਰਮ ਦੇ ਮਨੁੱਖਤਾ, ਨਿਆਂ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਦਾ ਹੈ।
ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਅਰਦਾਸ ਕਿਸੇ ਇੱਕ ਵਰਗ ਤੱਕ ਸੀਮਿਤ ਨਾ ਰਹੇ, ਸਗੋਂ ਉਸ ਦੁਖਦਾਈ ਦੌਰ ਦੇ ਹਰ ਬੇਕਸੂਰ ਪੀੜਤ—ਬੇਗੁਨਾਹ ਨਾਗਰਿਕਾਂ, ਬੱਸ ਯਾਤਰੀਆਂ, ਪੁਲਿਸ ਮੁਲਾਜ਼ਮਾਂ, ਲੋਕ ਸੇਵਕਾਂ ਅਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਹੋਰ ਸਾਰੇ ਲੋਕਾਂ—ਨੂੰ ਬਰਾਬਰ ਦੇ ਸਨਮਾਨ ਨਾਲ ਯਾਦ ਕੀਤਾ ਜਾਵੇ। ਉਨ੍ਹਾਂ ਨੇ ਸੰਤੋਖ ਪ੍ਰਗਟਾਇਆ ਕਿ ਅੱਜ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਬਿਨਾਂ ਕਿਸੇ ਭੇਦਭਾਵ ਦੇ ਅਰਦਾਸ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਦੁਖਦਾਈ ਦੌਰਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ, ਜਿਸ ਦੌਰਾਨ ਹਜ਼ਾਰਾਂ ਪਰਿਵਾਰਾਂ ਨੇ ਅਪੂਰਣਯੋਗ ਨੁਕਸਾਨ ਝੱਲਿਆ। ਉਸ ਸਮੇਂ ਆਪਣੀ ਜਾਨ ਗੁਆਉਣ ਵਾਲਾ ਹਰ ਬੇਕਸੂਰ ਵਿਅਕਤੀ ਬਰਾਬਰ ਦੇ ਸਨਮਾਨ, ਯਾਦ ਅਤੇ ਹਮਦਰਦੀ ਦਾ ਹੱਕਦਾਰ ਹੈ। ਹਰ ਪੀੜਤ ਦੇ ਦਰਦ ਨੂੰ ਸਵੀਕਾਰ ਕਰਨਾ ਹੀ ਸਮਾਜ ਵਿੱਚ ਮਰਹਮ, ਨਿਆਂ ਅਤੇ ਸਥਾਈ ਸਦਭਾਵਨਾ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਬਿੱਟੂ ਨੇ ਕਿਹਾ ਕਿ ਸਿੱਖ ਧਰਮ ਸ਼ਾਂਤੀ, ਸਾਹਸ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ, ਨਾ ਕਿ ਨਫ਼ਰਤ ਜਾਂ ਹਿੰਸਾ ਦਾ। ਉਨ੍ਹਾਂ ਕਿਹਾ ਕਿ ਅੱਜ ਸਮੂਹ ਪੀੜਤਾਂ ਲਈ ਕੀਤੀ ਗਈ ਅਰਦਾਸ ਮੇਲ-ਮਿਲਾਪ, ਕਰੁਣਾ ਅਤੇ ਸਾਂਝੀ ਯਾਦ ਦਾ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ ਅਤੇ ਪੰਜਾਬ ਦੇ ਲੋਕਾਂ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਜਿਹਾ ਦੁਖਦਾਈ ਦੌਰ ਕਦੇ ਨਾ ਵੇਖਣਾ ਪਵੇ ਅਤੇ ਪੰਜਾਬ ਸਦਾ ਸ਼ਾਂਤੀ, ਸਦਭਾਵਨਾ, ਏਕਤਾ ਅਤੇ ਤਰੱਕੀ ਦੇ ਰਾਹ ’ਤੇ ਅੱਗੇ ਵਧਦਾ ਰਹੇ।
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

