ਸੰਗਰੂਰ ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ: ‘ਆਪ’ ਸਰਕਾਰ ਪੰਜਾਬ ਸੰਭਾਲਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ

by | Jul 28, 2026 | breaking news, daily, politics | 0 comments

ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ; ਦਿਨ-ਦਿਹਾੜੇ ਧਮਾਕਿਆਂ ਅਤੇ ਹਮਲਿਆਂ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ: ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸੰਗਰੂਰ ਵਿਖੇ ਭਾਜਪਾ ਦਫ਼ਤਰ ‘ਤੇ ਹੋਏ ਪੈਟਰੋਲ ਬੰਬ ਹਮਲੇ ਅਤੇ ਪਟਿਆਲਾ ਵਿਖੇ ਇੱਕ ਘਰ ‘ਤੇ ਹੋਏ ਹਮਲੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੇ ਧਮਾਕੇ, ਹਮਲੇ, ਲੁੱਟ-ਖੋਹ, ਕਤਲ ਅਤੇ ਖੂਨ-ਖਰਾਬੇ ਦੀਆਂ ਘਟਨਾਵਾਂ ਇਸ ਗੱਲ ਦਾ ਸਬੂਤ ਹਨ ਕਿ ਮੌਜੂਦਾ ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਇਸ ਕਾਰਨ ਆਮ ਲੋਕ ਹੁਣ ਆਪਣੇ ਘਰਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।

ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹੋਇਆ ਹਮਲਾ ਅਤੇ ਪਟਿਆਲਾ ਵਿੱਚ ਇੱਕ ਘਰ ‘ਤੇ ਕੀਤਾ ਗਿਆ ਪੈਟਰੋਲ ਬੰਬ ਹਮਲਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਅਪਰਾਧੀਆਂ ਦੇ ਮਨਾਂ ਵਿੱਚੋਂ ਪੁਲਿਸ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਗ੍ਰਹਿ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਹੀ ਸੁਰੱਖਿਆ ਦਾ ਇਹ ਹਾਲ ਹੈ, ਤਾਂ ਬਾਕੀ ਪੰਜਾਬ ਦੇ ਹਾਲਾਤਾਂ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਪੰਜਾਬ ਵਿੱਚ ਅਜਿਹੇ ਹਮਲਿਆਂ ਦੀ ਲੜੀ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੋਗਾ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲਾ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਨੇੜੇ ਧਮਾਕਾ, ਭਾਜਪਾ ਪੰਜਾਬ ਦੇ ਸੂਬਾ ਦਫ਼ਤਰ ‘ਤੇ ਗ੍ਰਨੇਡ ਹਮਲਾ, ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, ਅੰਮ੍ਰਿਤਸਰ ਦੇ ਮੰਦਰ ‘ਤੇ ਹਮਲਾ, ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਂਕੀ ‘ਤੇ ਹਮਲਾ, ਸਰਹਾਲੀ ਪੁਲਿਸ ਥਾਣੇ ‘ਤੇ ਆਰਪੀਜੀ ਹਮਲਾ, ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਅਤੇ ਭਿੰਡੀ ਸੈਦਾਂ (ਅੰਮ੍ਰਿਤਸਰ) ਦੇ ਥਾਣੇ ‘ਤੇ ਹੈਂਡ ਗ੍ਰਨੇਡ ਹਮਲੇ ਸਮੇਤ ਅਨੇਕਾਂ ਗੰਭੀਰ ਵਾਰਦਾਤਾਂ ਵਾਪਰ ਚੁੱਕੀਆਂ ਹਨ।

ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਰਾਜ ਦੇ ਪੁਲਿਸ ਥਾਣੇ, ਇੰਟੈਲੀਜੈਂਸ ਹੈੱਡਕੁਆਰਟਰ, ਧਾਰਮਿਕ ਅਸਥਾਨ ਅਤੇ ਸਿਆਸੀ ਦਫ਼ਤਰ ਹੀ ਅਪਰਾਧੀਆਂ ਦੇ ਨਿਸ਼ਾਨੇ ‘ਤੇ ਹੋਣ, ਤਾਂ ਆਮ ਜਨਤਾ ਦੀ ਸੁਰੱਖਿਆ ਰੱਬ ਆਸਰੇ ਹੀ ਰਹਿ ਜਾਂਦੀ ਹੈ। ਸਰਕਾਰ ਅਮਨ-ਸ਼ਾਂਤੀ ਦੇ ਖੋਖਲੇ ਦਾਅਵੇ ਕਰਨ ਅਤੇ ਝੂਠੇ ਪ੍ਰਚਾਰ ਵਿੱਚ ਮਸਰੂਫ਼ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਅਪਰਾਧੀ ਬੇਖੌਫ਼ ਹੋ ਕੇ ਗੁੰਡਾਗਰਦੀ ਕਰ ਰਹੇ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਸੰਭਾਲਣ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਲੋਕ ਹੁਣ ਇਸ ਝੂਠੇ ਬਦਲਾਅ ਦੀ ਸਰਕਾਰ ਤੋਂ ਹਰ ਘਟਨਾ ਦਾ ਹਿਸਾਬ ਮੰਗਣ ਲਈ ਤਿਆਰ ਬੈਠੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...