ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ।

by | Oct 10, 2025 | breaking news, daily | 0 comments

ਸ. ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਮਾਲਵੇ ਦੇ ਜਿਲਿਆ ਦਾ ਅਬਜਰਵਰ ਲਗਾਇਆ।

ਚੰਡੀਗੜ੍ਹ 10 ਅਕਤੂਬਰ – ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਕਰਦੇ ਹੋਏ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਸ. ਆਕਾਸ਼ਦੀਪ ਸਿੰਘ ਮਿੱਡੂਖੇੜਾ ਸਕੱਤਰ ਜਨਰਲ ਯੂਥ ਵਿੰਗ ਨੂੰ ਮਾਲਵੇ ਦੇ ਜਿਲਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜਪੁਰ, ਫਾਜਲਿਕਾ ਅਤੇ ਫਰਦੀਕੋਟ ਜ਼ਿਲਿਆਂ ਦਾ ਯੂਥ ਵਿੰਗ ਵਿੱਚ ਨੌਂਜਵਾਨਾਂ ਨੂੰ ਵੱਧ ਤੋਂ ਵੱਧ ਸਰਗਰਮ ਕਰਨ ਅਤੇ ਯੂਥ ਵਿੰਗ ਦੀ ਬੂਥ ਲੈਵਲ ਤੱਕ ਜਥੇਬੰਦੀ ਬਣਾਉਣ ਲਈ ਅਬਜਰਵਰ ਲਗਾਇਆ ਗਿਆ। ਸ. ਝਿੰਜਰ ਨੇ ਦੱਸਿਆ ਕਿ ਯੂਥ ਵਿੰਗ ਦੇ ਜਿਹਨਾਂ ਮਿਹਨਤੀ ਨੌਂਜਵਾਨਾਂ ਨੂੰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ.ਸੁਰਿੰਦਰ ਸਿੰਘ ਬੱਬੂ ਫਿਰੋਜ਼ਪੁਰ, ਸ: ਸੁਖਜਿੰਦਰ ਸਿੰਘ ਸੋਨੂੰ ਲੰਗਾਹ ਗੁਰਦਾਸਪੁਰ, ਸ. ਰਖਬਿੰਦਰ ਸਿੰਘ ਗਾਬੜੀਆ ਲੁਧਿਆਣਾ, ਸ ਬਬਰੀਕ ਸਿੰਘ ਬਿੱਕਾ ਰੋਮਾਣਾ, ਸ. ਜਸਕਰਨ ਸਿੰਘ ਦਿਓਲ, ਐਡ ਰਾਜਕਮਲ ਸਿੰਘ ਗਿੱਲ ਨਕੋਦਰ, ਸ. ਸਰਤਾਜ ਸਿੰਘ ਤਾਜੀ ਫਾਜ਼ਿਲਕਾ, ਸ.ਕੰਵਰਜੀਤ ਸਿੰਘ ਜੱਗੀ ਪਾਇਲ ਸ.ਪਰਮਿੰਦਰ ਸਿੰਘ ਸੋਮਲ ਬੱਸੀ ਪਠਾਣਾ, ਸ.ਹਰਪ੍ਰੀਤ ਸਿੰਘ ਰਿਚੀ, ਸ.ਗੁਰਪ੍ਰੀਤ ਸਿੰਘ ਚਾਹਲ ਮਾਨਸਾ, ਸ਼੍ਰੀ.ਕੁਲਵਿੰਦਰ ਸ਼ਰਮਾ ਕਿੰਦਾ ਲੁਧਿਆਣਾ, ਸ. ਕਮਲਜੀਤ ਸਿੰਘ ਗਿੱਲ ਅਮਲੋਹ, ਐਡ. ਕਿਰਨਪ੍ਰੀਤ ਸਿੰਘ ਮੋਨੂੰ ਅੰਮ੍ਰਿਤਸਰ, ਸ.ਗੁਰਪ੍ਰੀਤ ਸਿੰਘ ਵਡਾਲੀ ਅੰਮ੍ਰਿਤਸਰ, ਸ.ਅਵਨੀਤ ਸਿੰਘ ਢੀਂਡਸਾ , ਸ.ਰਮਨਦੀਪ ਸਿੰਘ ਦਿੱਲੀ, ਸ: ਸਾਹਿਬਜੀਤ ਸਿੰਘ ਬਿੰਦਰਾ ਦਿੱਲੀ, ਸ.ਹਰਜਿੰਦਰ ਸਿੰਘ ਕਾਲਾ ਜਲਾਲਾਬਾਦ, ਸ. ਸੁਖਜੀਤ ਸਿੰਘ ਮਾਹਲਾ ਬਾਘਾ ਪੁਰਾਣਾ, ਸ.ਜਗਦੀਪ ਸਿੰਘ ਲਹਿਲ ਪਾਇਲ, ਸ.ਪ੍ਰਹਿਲਾਦ ਸਿੰਘ ਕੋਟਲਾ ਅਜਨੇਰ, ਸ. ਹਰਜਿੰਦਰ ਸਿੰਘ ਬਲੌਂਗੀ, ਸ. ਜਸਪ੍ਰੀਤ ਸਿੰਘ ਸੋਨੀ ਬੜੀ ਮੋਹਾਲੀ, ਸ.ਹਰਕੰਵਲ ਸਿੰਘ ਬਿੱਟੂ ਚੁੰਨੀ, ਸ. ਰਮਨਦੀਪ ਸਿੰਘ ਥਿਆੜਾ ਨਵਾਂਸ਼ਹਿਰ, ਸ. ਸੁਖਵੀਰ ਸਿੰਘ ਕਲਵਾਂ ਰੂਪਨਗਰ, ਸ: ਗੁਰਦੀਪ ਸਿੰਘ ਟੋਡਰਪੁਰ, ਸ.ਜਗਮੀਤ ਸਿੰਘ ਨਾਨਕਪੁਰਾ, ਸ.ਜੈਸਰਥ ਸਿੰਘ ਸੰਧੂ ਜਲਾਲਾਬਾਦ, ਸ. ਸਤਨਾਮ ਸਿੰਘ ਕੈਲੇ ਲੁਧਿਆਣਾ, ਕੰਵਰ ਨਵਦੀਪ ਸਿੰਘ ਮੌੜ, ਸ. ਕੁਲਵਿੰਦਰ ਸਿੰਘ ਸੇਮਾ ਅਤੇ ਸ. ਸੁਰਿੰਦਰ ਸਿੰਘ ਛਿੰਦਾ ਕਰਤਾਰਪੁਰ ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...