ਚੰਡੀਗੜ੍ਹ 5 ਮਈ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਇੱਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾ ਲਈ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ 8 ਮਈ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਸਮੂਹ ਹਲਕਾ ਇੰਚਾਰਜ ਸਹਿਬਾਨ ਨੂੂੰ ਸਮੇ ਸਿਰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।

(ਡਾ ਦਲਜੀਤ ਸਿੰਘ ਚੀਮਾ)

ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ।

×