ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ।

by | Aug 22, 2026 | breaking news, daily, politics | 0 comments

ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ।

15 ਮਸੀਹ ਭਾਈਚਾਰੇ ਦੇ ਅਤੇ 19 ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ।

ਚੰਡੀਗੜ੍ਹ 21 ਅਗਸਤ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਖ—ਵੱਖ ਘੱਟ ਗਿਣਤੀਆਂ ਨੂੰ ਸ਼ੋੁ੍ਰਮਣੀ ਅਕਾਲੀ ਦਲ ਦੀ ਜਥੇਬੰਦੀ ਵਿੱਚ ਯੋਗ ਸਨਮਾਨ ਦੇਣ ਵਾਸਤੇ ਹਰ ਹਲਕੇ ਵਿੱਚ ਮਸੀਹ ਭਾਈਚਾਰਾ ਅਤੇ ਮੁਸਲਿਮ ਭਾਈਚਾਰੇ ਦੇ ਹਲਕਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਘੱਟ ਗਿਣਤੀਆਂ ਪ੍ਰਤੀ ਉਸਾਰੂ ਵਿਚਾਰਧਾਰਾ ਕਰਕੇ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਕ੍ਰਿਸ਼ਚਨ ਅਤੇ ਮੁਸਲਿਮ ਆਗੂ ਵਧੀਆਂ ਸੇਵਾਵਾਂ ਕਰ ਰਹੇ ਹਨ। ਇਸ ਲਈ ਹਰ ਹਲਕੇ ਵਿੱਚ ਇੱਕ—ਇੱਕ ਹਲਕਾ ਪ੍ਰਧਾਨ ਨਿਯੁਕਤ ਕਰਕੇ ਕ੍ਰਿਸ਼ਚਨ ਅਤੇ ਮੁਸਲਿਮ ਭਾਈਚਾਰੇ ਦੀਆਂ ਜਥੇਬੰਦਕ ਕਮੇਟੀਆਂ ਵੀ ਬਣਾਈਆਂ ਜਾਣਗੀਆਂ। ਅੱਜ ਇਸ ਸਬੰਧ ਵਿੱਚ ਸ਼ੁਰੂਆਤ ਕਰਦਿਆਂ ਪੰਜਾਬ ਦੇ 15 ਵੱਖ—ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕ੍ਰਿਸ਼ਚਨ ਭਾਈਚਾਰੇ ਦੇ ਹਲਕਾ ਪ੍ਰਧਾਨ ਅਤੇ 19 ਵਿਧਾਨ ਸਭਾ ਹਲਕਿਆਂ ਵਿੱਚ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ। ਬਾਕੀ ਹਲਕਿਆਂ ਦੇ ਨਾਵਾਂ ਦਾ ਐਲਾਨ ਵੀ ਛੇਤੀ ਕਰ ਦਿੱਤਾ ਜਾਵੇਗਾ। ਜਿਹਨਾਂ ਆਗੂਆਂ ਨੂੰ ਅੱਜ ਹਲਕਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :

ਹਲਕਾ ਪ੍ਰਧਾਨ ਕ੍ਰਿਸ਼ਚਨ ਭਾਈਚਾਰਾ :
ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼੍ਰੀ ਸੂਰਜ ਪ੍ਰਕਾਸ਼ ਅਵਾਂਖੀ ਗੇਟ, ਸੁਜਾਨਪੁਰ ਸ਼੍ਰੀ ਮਦਨ ਲਾਲ ਹਰੀਅਲ, ਸ਼ੀ੍ਰ ਹਰਗੋਬਿੰਦਪੁਰ ਰਮੇਸ਼ ਆਜਾਦ ਪੰਜਗਰਾਈਆਂ, ਲੁਧਿਆਣਾ (ਸੈਂਟਰਲ) ਸ਼੍ਰੀ ਸੁਨੀਲ ਡੈਨਿਸ ਸਟੀਫਨ, ਰੂਪਨਗਰ ਸ਼ੀ੍ਰ ਸੁਨੀਲ ਕੁਮਾਰ ਪੌਲ, ਰਾਮਪੁਰਾ ਫੂਲ ਸ਼ੀ੍ਰ ਖਜਾਨ ਰਾਮ, ਫਾਜਲਿਕਾ ਸ਼੍ਰੀ ਸੁਖਵਿੰਦਰ ਸੁੱਖਾ ਮੌਜਮ, ਸ਼ਾਹਕੋਟ ਸ਼ੀ੍ਰ ਵਿਜੈ ਕੁਮਾਰ ਬਘੇਲਾ, ਬਠਿੰਡਾ (ਸ਼ਹਿਰ) ਸ੍ਰੀ ਵਿਸ਼ਾਲ ਮਸੀਹ, ਸ਼੍ਰੀ ਚਮਕੌਰ ਸਾਹਿਬ ਸ਼੍ਰੀ ਸੁਖਦੇਵ, ਅੰਮ੍ਰਿਤਸਰ (ਈਸਟ) ਡਾ ਬਿੱਲਾ ਮਸੀਹ, ਜਲੰਧਰ (ਨੌਰਥ) ਸ਼੍ਰੀ ਪਵਨ ਸਹੋਤਾ, ਸਮਾਣਾ ਸ਼੍ਰੀ ਰਵੀ ਮਸੀਹ, ਭਦੌੜ ਸੁਖਵਿੰਦਰ ਪਾਸਟਰ ਅਤੇ ਹਲਕਾ ਗੁਰਦਾਸਪੁਰ ਤੋਂ ਵਿਕਟਰ ਮਸੀਹ ਦੇ ਨਾਮ ਸ਼ਾਮਲ ਹਨ।

ਹਲਕਾ ਪ੍ਰਧਾਨ ਮੁਸਲਿਮ ਭਾਈਚਾਰਾ :
ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਰਫੀਕ ਮੁਹੰਮਦ ਢਾਂਗੂ ਸਰਾ, ਸ਼੍ਰੀ ਹਰਗੋਬਿੰਦਪੁਰ ਨਿਯਾਮਤ ਅਲੀ ਭੱਟੀਵਾਲ, ਜਲਾਲਾਬਾਦ ਮੁਹੰਮਦ ਤਨਵੀਰ, ਲੁਧਿਆਣਾ (ਸੈਂਟਰਲ) ਸ਼ਾਹਿਦ ਸ਼ੈਫੀ, ਰਾਮਪੁਰਾ ਫੂਲ ਰਮਜਾਨ ਖਾਨ, ਫਾਜਲਿਕਾ ਮੁਰਾਦ ਖਾਨ ਚੁਆੜਿਆਂਵਾਲੀ, ਦੀਨਾਨਗਰ ਲਾਲ ਹੁਸੈਨ ਰਾਉੂਵਾਲਾ, ਬਠਿੰਡਾ (ਸ਼ਹਿਰ) ਸਲੀਮ ਮੁਹੰਮਦ ਗੁਰੂ ਨਾਨਕਪੁਰਾ ਮੁਹੱਲਾ, ਚਮਕੌਰ ਸਾਹਿਬ ਮਜੀਦ ਖਾਨ ਮੋਰਿੰਡਾ, ਰੂਪਨਗਰ ਕਰਮਦੀਨ ਅਨਾਜ ਮੰਡੀ, ਅੰਮ੍ਰਿਤਸਰ (ਈਸਟ) ਨਸੀਰ , ਮੌੜ ਸਲੀਮ ਖਾਨ, ਜਲੰਧਰ (ਨੌਰਥ) ਮੁਹੰਮਦ ਜਾਵੀਰ ਆਲਮ, ਫਿਰੋਜਪੁਰ (ਦਿਹਾਤੀ) ਕਰਮਦੀਨ, ਫਗਵਾੜਾ ਵਾਸਿਮ ਅਹਿਮਦ, ਨਾਭਾ ਇਰਫਾਨ ਖਾਨ ਕਰਤਾਰਪੁਰ ਮੁਹੱਲਾ, ਦਿੜਬਾ ਸੁਦਾਗਰ ਖਾਨ, ਭਦੌੜ ਡਾ. ਇਕਬਾਲ ਮੁਹੰਮਦ ਅਤੇ ਭੁਚੋਂ ਮੰਡੀ ਤੋਂ ਸ਼ੇਰ ਅਲੀ ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...