ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ 11 ਹੋਰ ਮੈਂਬਰ ਸ਼ਾਮਲ

by | Aug 12, 2026 | breaking news, daily, politics | 0 comments

ਯੂਥ ਅਕਾਲੀ ਦਲ ਦੇ 20 ਜਿਲਾ ਪ੍ਰਧਾਨਾਂ ਦਾ ਐਲਾਨ।

ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ—ਵੱਖ 20 ਜਿ਼ਲਿਆਂ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਸ. ਹਰਮਨ ਸਿੰਘ ਖੋਟੇ, ਸ. ਵਿਪਨਦੀਪ ਸਿੰਘ ਸਨੀ, ਸ. ਦਵਿੰਦਰਪਾਲ ਸਿੰਘ ਸਿੱਧੂ, ਸ. ਅਮਨਦੀਪ ਸਿੰਘ ਘੱਗਾ, ਸ. ਹਰਵਿੰਦਰ ਸਿੰਘ ਜੋਗੀਪੁਰ, ਸ਼੍ਰੀ ਪ੍ਰਿੰਸ ਤੁੰਗ ਨਾਭਾ, ਸ. ਅਕਾਸ਼ਦੀਪ ਸਿੰਘ ਭੱਠਲ, ਸ. ਮਲਕੀਤ ਸਿੰਘ ਚੀਮਾ, ਸ. ਸੁਖਬੀਰ ਸਿੰਘ ਸੋਖੀ ਅਤੇ ਸ. ਸਹਿਜ ਸਿੰਘ ਮੱਕੜ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹਨਾਂ ਮਿਹਨਤੀ ਆਗੂਆਂ ਨੂੰ ਯੂਥ ਅਕਾਲੀ ਦਲ ਦਾ ਵੱਖ—ਵੱਖ ਜਿਲਿਆਂ ਦਾ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਕਮਲਦੀਪ ਸਿੰਘ ਬਠਿੰਡਾ (ਦਿਹਾਤੀ), ਸ. ਰਣਦੀਪ ਸਿੰਘ ਢਿੱਲਵਾਂ ਬਰਨਾਲਾ (ਦਿਹਾਤੀ), ਸ. ਰਵਿੰਦਰ ਸਿੰਘ ਬੱਬਲ ਫਰੀਦਕੋਟ, ਐਡਵੋਕੇਟ ਚਿੱਤਵੀਰ ਸਿੰਘ ਜੀਰਾ ਫਿਰੋਜ਼ਪੁਰ (ਦਿਹਾਤੀ), ਸ. ਅੰਮ੍ਰਿਤਵੀਰ ਸਿੰਘ ਜਲੰਧਰ (ਸ਼ਹਿਰੀ—1), ਸ. ਗਗਨਦੀਪ ਸਿੰਘ ਗੱਗੀ ਜਲੰਧਰ (ਸ਼ਹਿਰੀ—2), ਸ. ਅਵਤਾਰ ਸਿੰਘ ਨਿੱਝਰ ਜਲੰਧਰ (ਦਿਹਾਤੀ—1), ਸ. ਕੁਲਦੀਪ ਸਿੰਘ ਟਾਂਡੀ ਕਪੂਰਥਲਾ (ਦਿਹਾਤੀ), ਸ. ਤਨਵੀਰ ਸਿੰਘ ਰੰਧਾਵਾ ਕਪੂਰਥਲਾ (ਸ਼ਹਿਰੀ), ਸ. ਬਲਕਰਨ ਸਿੰਘ ਬਾਜਵਾ ਲੁਧਿਆਣਾ (ਦਿਹਾਤੀ), ਹਰਮਨਦੀਪ ਸਿੰਘ ਰਿੱਕੀ ਅਜਨੌਦ (ਪੁਲਿਸ ਜਿਲਾ ਖੰਨਾ), ਸ. ਨਵਜਿੰਦਰ ਸਿੰਘ ਮਾਨ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਦੇਵ ਅਸ਼ੀਸ਼ ਮਲਿਕ ਮੋਗਾ (ਸ਼ਹਿਰੀ), ਸ. ਹਰਜੋਤ ਸਿੰਘ ਡੇਮਰੂ ਮੋਗਾ (ਦਿਹਾਤੀ), ਸ. ਤਨਵੀਰ ਸਿੰਘ ਪੂਨੀਆ ਮੋਹਾਲੀ (ਦਿਹਾਤੀ—1), ਸ. ਜਸਪਾਲ ਸਿੰਘ ਲੱਕੀ ਮਾਵੀ ਮੋਹਾਲੀ (ਦਿਹਾਤੀ—2), ਐਡਵੋਕੇਟ ਸੁਖਬੀਰ ਸਿੰਘ ਗਿੱਲ ਮੋਹਾਲੀ ਸ਼ਹਿਰੀ (ਕਾਰੋਪੇਰਸ਼ਨ), ਸ. ਕਰਨਵੀਰ ਸਿੰਘ ਸਾਹਨੀ ਪਟਿਆਲਾ (ਸ਼ਹਿਰੀ), ਸ. ਅਮ੍ਰਿਤਪਾਲ ਸਿੰਘ ਲੰਗ ਪਟਿਆਲਾ (ਦਿਹਾਤੀ) ਅਤੇ ਸ. ਚਰਨਜੀਤ ਸਿੰਘ ਭੜੌਲੀ ਸ਼ਹੀਦ ਭਗਤ ਸਿੰਘ ਨਗਰ ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...