ਸ. ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

by | Sep 24, 2025 | breaking news, daily, politics | 0 comments

ਸ੍ਰੀ ਅੰਮ੍ਰਿਤਸਰ, 24 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ ਵਿਰੁੱਧ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਸ ਬਾਰੇ ਆਪਣਾ ਪੱਖ ਰੱਖਣ ਲਈ ਉਸ ਨੂੰ ਕਿਸੇ ਵੀ ਵਕੀਲ ਦਾ ਸਾਥ ਲੈਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਘੁੰਮਣ ਭਰਾਵਾਂ ਉੱਤੇ ਦਬਾਅ ਬਣਾਉਣ ਵਾਲੀ ਕਾਰਵਾਈ ਸਰਕਾਰੀ ਨੀਤੀ ਦਾ ਹਿੱਸਾ ਜਾਪਦੀ ਹੈ, ਜੋ ਕਿ ਨਿਆਂਪੂਰਣ ਨਹੀਂ ਪੱਖਪਾਤੀ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ ਉੱਤੇ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ, ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਵੀ ਸ਼ੁਰੂਆਤ ਵਿੱਚ ਉਸਦੀ ਮੈਡੀਕਲ ਜਾਂਚ ਨਹੀਂ ਕਰਵਾਈ ਜਾ ਰਹੀ ਸੀ, ਜਿਸ ਵਿਰੁੱਧ ਸਿੱਖਾਂ ਨੇ ਸਖ਼ਤ ਰੋਸ ਪ੍ਰਗਟਾਇਆ ਅਤੇ ਇਸ ਢਿੱਲੀ ਕਾਰਗੁਜ਼ਾਰੀ ਦੀ ਚਾਰੇ ਪਾਸਿਓਂ ਨਿੰਦਾ ਹੋਈ। ਉਨ੍ਹਾਂ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਨੂੰ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਵੀ ਦੇਣਾ ਪਿਆ ਅਤੇ ਅਜਿਹੇ ਹਾਲਾਤ ਵਿੱਚ ਜੇਕਰ ਸ. ਸੰਦੀਪ ਸਿੰਘ ਦੇ ਵਕੀਲ ਘੁੰਮਣ ਭਰਾਵਾਂ ਨੇ ਮੀਡੀਆ ਰਾਹੀਂ ਉਸ ਉੱਤੇ ਕੀਤੇ ਗਏ ਤਸ਼ੱਦਦ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕੀਤੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸ. ਸੰਦੀਪ ਸਿੰਘ ਉੱਤੇ ਕੀਤੇ ਗਏ ਤਸ਼ੱਦਦ ਦੀ ਜਾਣਕਾਰੀ ਜਨਤਕ ਨਾ ਹੁੰਦੀ ਤਾਂ ਉਸ ਦੇ ਅਧਿਕਾਰਾਂ ਦੀ ਉਲੰਘਣਾ ਜਾਰੀ ਰਹਿਣੀ ਸੀ ਤੇ ਇਹ ਉਸ ਨਾਲ ਅਨਿਆਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਜ਼ਰਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰੇ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਨੂੰ ਖੁੱਲ੍ਹ ਦੇਵੇ ਜਾਂ ਅਜਿਹੀ ਕਾਰਵਾਈ ਉੱਤੇ ਪਰਦਾ ਪਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਘੁੰਮਣ ਭਰਾ ਡਟ ਕੇ ਸ. ਸੰਦੀਪ ਸਿੰਘ ਦਾ ਕੇਸ ਲੜਣ ਅਤੇ ਸਮੁੱਚੀ ਸਿੱਖ ਕੌਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦਾ ਨਾਲ ਖੜ੍ਹਾ ਹੈ।

ਉਨ੍ਹਾਂ ਬੀਤੇ ਦਿਨੀਂ ਪੰਜਾਬ ਹਰਿਆਣਾ ਉੱਚ ਅਦਾਲਤ ਵਿਖੇ ਇੱਕ ਗੁਰਸਿੱਖ ਵਕੀਲ ਐਡਵੋਕੇਟ ਸਿਮਰਜੀਤ ਸਿੰਘ ਉੱਤੇ ਕੁਝ ਵਕੀਲਾਂ ਵੱਲੋਂ ਕੀਤੇ ਗਏ ਹਮਲੇ ਦੀ ਵੀ ਕਰੜੀ ਨਿੰਦਾ ਕੀਤੀ ਤੇ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਗੱਲ ਆਖੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਵੱਲੋਂ ਐਡਵੋਕੇਟ ਸਿਮਰਜੀਤ ਸਿੰਘ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਸ. ਸੰਦੀਪ ਸਿੰਘ ਦੇ ਮਾਮਲੇ ਵਿੱਚ ਦਬਾਅ ਬਣਾਉਣ ਦੀ ਨੀਤੀ ਉੱਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਤੇ ਸ਼ੰਕੇ ਖੜ੍ਹੇ ਹੁੰਦੇ ਹਨ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...