ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

by | Sep 12, 2025 | breaking news, crime, daily | 0 comments

— ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

— ਮੁੱਖ ਦੋਸ਼ੀ ਮਹਿਕਪ੍ਰੀਤ ਨੂੰ ਗੋਆ ਤੋਂ ਕੀਤਾ ਗ੍ਰਿਫ਼ਤਾਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੋਕ, ਤਿੰਨ .30 ਬੋਰ ਪੀਐਕਸ-5 ਪਿਸਤੌਲ, ਇੱਕ .32 ਬੋਰ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਿੰਡੀਕੇਟ ਗ੍ਰਿਫ਼ਤਾਰ ਮੁਲਜ਼ਮ ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਜਾਂਚ ਦੇ ਵੱਖ-ਵੱਖ ਪੜਾਵਾਂ ‘ਤੇ ਕਈ ਬਰਾਮਦਗੀਆਂ ਹੋਈਆਂ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਦੋਸ਼ੀ ਪ੍ਰਗਟ ਸਿੰਘ ਨੂੰ ਪਹਿਲਾਂ ਦੋ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਸਰਹੱਦ ਪਾਰ ਦੀਆਂ ਖੇਪਾਂ ਦਾ ਹਿੱਸਾ ਸਨ ਅਤੇ ਨੈੱਟਵਰਕ ਰਾਹੀਂ ਅੱਗੇ ਵੰਡੇ ਜਾਣੇ ਸਨ।

ਜਾਂਚ ਦੌਰਾਨ, ਮਾਡਿਊਲ ਦੇ ਹੋਰਨਾਂ ਮੈਂਬਰਾਂ ਅਜੈਬੀਰ, ਕਰਨਬੀਰ ਅਤੇ ਸ੍ਰੀ ਰਾਮ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮਹਿਕਪ੍ਰੀਤ ਵਜੋਂ ਪਛਾਣੇ ਗਏ ਮਾਡਿਊਲ ਦੇ ਮੁੱਖ ਸਰਗਨਾ ਨੂੰ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਹਥਿਆਰਾਂ ਦੀ ਤਸਕਰੀ ਦੇ ਵਪਾਰ ਦਾ ਪੈਸਾ ਹਵਾਲਾ ਨੈੱਟਵਰਕ ਰਾਹੀਂ ਭੇਜਿਆ ਗਿਆ ਸੀ, ਜਿਸ ਵਿੱਚ ਦੋਸ਼ੀ ਦਿਨੇਸ਼ ਨੂੰ 5.75 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਕੇਸ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 218 ਮਿਤੀ 18-08-2025 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...