ਹਰਜੋਤ ਬੈਂਸ ਨੇ ਨਾਇਬ ਸੈਣੀ ‘ਤੇ ਕੀਤਾ ਹਮਲਾ – ਰਾਤ ਨੂੰ ਪਾਣੀ ਚੁਰਾਉਣ ਵਾਲਾ ਨਵਾਂ ਵਜ਼ੀਰ ਖ਼ਾਨ!

by | Jun 15, 2025 | breaking news, daily, politics | 0 comments

ਨਾਇਬ ਸੈਣੀ ਨੇ ਪੰਜਾਬ ਨੂੰ ਧੋਖਾ ਦਿੱਤਾ- ਹਰਜੋਤ ਬੈਂਸ

ਹਰਜੋਤ ਬੈਂਸ: ਭਾਜਪਾ ਦੀ ਸਾਜ਼ਿਸ਼ ਸਾਨੂੰ ਮੁਗ਼ਲ ਯੁੱਗ ਦੀ ਯਾਦ ਦਿਵਾਉਂਦੀ ਹੈ

ਰਾਤ ਨੂੰ ਮੁਗ਼ਲਾਂ ਵਾਂਗ ਵਿਸ਼ਵਾਸਘਾਤ, ਦਿਨ ਵੇਲੇ ਗੁਰੂਆਂ ਦੀ ਪਰੰਪਰਾ ਦੀ ਗੱਲ?”—ਹਰਜੋਤ ਬੈਂਸ ਨੇ ਨਾਇਬ ਸੈਣੀ ਨੂੰ ਘੇਰਿਆ

ਹਰਜੋਤ ਬੈਂਸ:ਨਾਇਬ ਸੈਣੀ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ, ਜਿਵੇਂ ਵਜ਼ੀਰ ਖ਼ਾਨ ਕਰਦਾ ਸੀ

ਲੁਧਿਆਣਾ, 14 ਜੂਨ

ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਪਾਣੀ ਸਬੰਧੀ ਦਿੱਤੇ ਗਏ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ।

ਹਰਜੋਤ ਬੈਂਸ ਨੇ ਹਰਿਆਣਾ ਅਤੇ ਭਾਜਪਾ ਆਗੂਆਂ ‘ਤੇ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਜਿਸ ਤਰ੍ਹਾਂ ਨਾਇਬ ਸੈਣੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਇਆ, ਉਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਨਾਇਬ ਸੈਣੀ ਪੰਜਾਬ ਦੇ ਹੱਕੀ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਦਾ ਮੁੱਖ ਮਾਸਟਰਮਾਈਂਡ ਸਨ। ਇਹ ਉਹੀ ਸਨ ਜਿਨ੍ਹਾਂ ਨੇ ਬੀਬੀਐਮਬੀ ‘ਤੇ ਦਬਾਅ ਪਾਇਆ ਅਤੇ ਉਸ ਨੂੰ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਮਜਬੂਰ ਕੀਤਾ।

ਉਨ੍ਹਾਂ ਕਿਹਾ ਕਿ ਉਸ ਸਮੇਂ ਦੇਸ਼ ਪਾਕਿਸਤਾਨ ਨਾਲ ਜੰਗ ਲੜ ਰਿਹਾ ਸੀ। ਕਈ ਸ਼ਹਿਰਾਂ ਵਿੱਚ ਬਲੈਕ-ਆਊਟ ਸੀ ਅਤੇ ਜਦੋਂ ਅੱਧੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਸ਼ ਵਿੱਚ ਉੱਡ ਰਹੇ ਸਨ, ਉਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਰਾਤ ਨੂੰ ਪੰਜਾਬ ਦਾ ਪਾਣੀ ਚੁਰਾਉਣ ਵਾਲੇ ਨਵੇਂ ਵਜ਼ੀਰ ਖ਼ਾਨ ਬਣ ਗਏ। ਭਾਜਪਾ ਨੇ ਮੁਗ਼ਲਾਂ ਨੂੰ ਵੀ ਪਿੱਛੇ ਛੱਡ ਦਿੱਤਾ।

ਬੈਂਸ ਨੇ ਕਿਹਾ ਕਿ ਨਾਇਬ ਸੈਣੀ ਕਹਿ ਰਹੇ ਹਨ ਕਿ ਹਰਿਆਣਾ ਵਿੱਚ ਕਈ ਥਾਵਾਂ ‘ਤੇ ਪੀਣ ਵਾਲਾ ਪਾਣੀ ਨਹੀਂ ਹੈ, “ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਜੇਕਰ ਅਜਿਹੀ ਕੋਈ ਜਗ੍ਹਾ ਹੈ ਤਾਂ ਸਾਨੂੰ ਦਿਖਾਓ, ਅਸੀਂ ਉੱਥੇ ਪਾਣੀ ਮੁਹੱਈਆ ਕਰਵਾਵਾਂਗੇ।”

ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਕੋਲ ਸਿੰਚਾਈ ਲਈ ਨਹਿਰੀ ਪਾਣੀ ਦੀ ਬਹੁਤੀ ਪਹੁੰਚ ਨਹੀਂ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਅਣਗੌਲਿਆ ਕੀਤਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਨੇ ਪੰਜਾਬ ਦੇ 65 ਪ੍ਰਤੀਸ਼ਤ ਤੋਂ ਵੱਧ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਇਸ ਲਈ ਸਾਡੇ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

ਨਾਇਬ ਸੈਣੀ ਦੇ ਮੁਹੱਲਾ ਕਲੀਨਿਕ ਵਾਲੇ ਬਿਆਨ ‘ਤੇ ਬੈਂਸ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਮੁਹੱਲਾ ਕਲੀਨਿਕਾਂ ਵਿੱਚ ਲੱਖਾਂ ਗ਼ਰੀਬ ਪਰਿਵਾਰਾਂ ਦਾ ਇਲਾਜ ਹੋਇਆ। ਮੁਹੱਲਾ ਕਲੀਨਿਕ ਮੁੱਢਲੀ ਸਿਹਤ ਸੰਭਾਲ ਦੀ ਸਭ ਤੋਂ ਵਧੀਆ ਉਦਾਹਰਨ ਹੈ। ਪਰ ਇਹ ਬਹੁਤ ਮੰਦਭਾਗਾ ਹੈ ਕਿ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ, ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ।

ਨਾਇਬ ਸੈਣੀ ਦੇ ਭ੍ਰਿਸ਼ਟਾਚਾਰ ‘ਤੇ ਦਿੱਤੇ ਬਿਆਨ ‘ਤੇ ਹਰਜੋਤ ਬੈਂਸ ਨੇ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਭ੍ਰਿਸ਼ਟਾਚਾਰ ‘ਤੇ ਬੋਲਣਾ ਬਹੁਤ ਹੀ ਹਾਸੋਹੀਣਾ ਹੈ। 2014 ਤੋਂ ਬਾਅਦ, ਭਾਜਪਾ ਨੇ ਦੇਸ਼ ਦੇ ਸਾਰੇ ਵੱਡੇ ਭ੍ਰਿਸ਼ਟ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਸ਼ਿੰਗ ਮਸ਼ੀਨ ਵਿੱਚ ਧੋ ਕੇ ਸਾਫ਼ ਕਰ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...