ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

by | Nov 16, 2025 | breaking news, daily | 0 comments

•144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ

•50 ਮੁੱਖ ਅਧਿਆਪਕਾਂ ਦਾ 5ਵਾਂ ਬੈਚ ਦਸੰਬਰ ਵਿੱਚ ਸਿਖਲਾਈ ਲਈ ਆਈ.ਆਈ.ਐਮ., ਅਹਿਮਦਾਬਾਦ ਜਾਵੇਗਾ: ਬੈਂਸ

ਚੰਡੀਗੜ੍ਹ, 15 ਨਵੰਬਰ:–

ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ ਚੁਣੇ ਗਏ ਇਹ ਅਧਿਆਪਕ “ਮਾਸਟਰ ਟ੍ਰੇਨਰਾਂ” ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ‘ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ।

ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...