ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

by | May 23, 2025 | breaking news, daily | 0 comments

ਚੰਡੀਗੜ੍ਹ, 23 ਮਈ :

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।

ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ ‘ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀਆਂ 336 ਲਾਈਨਾਂ ਰਾਹੀਂ ਕੀਤੀ ਗਈ ਹੈ, ਜੋ ਪੂਰੇ ਖੇਤਰ ਵਿੱਚ ਮਜ਼ਬੂਤ ਸੰਪਰਕ ਅਤੇ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ 23.85 ਲੱਖ ਖਪਤਕਾਰਾਂ ਦੇ ਵਧਦੇ ਅਧਾਰ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ 11 ਕੇ.ਵੀ. ਦੇ 3545 ਫੀਡਰਾਂ ਰਾਹੀਂ ਆਪਣੀ ਵੰਡ ਨੂੰ ਮਜ਼ਬੂਤ ਕੀਤਾ ਹੈ। ਕੁਸ਼ਲਤਾ ਵਿੱਚ ਸੁਧਾਰ ਕਰਨ ਅਤੇ ਲੋਡ ਨਾਲ ਸਬੰਧਤ ਰੁਕਾਵਟਾਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁਕਦਿਆਂ, ਸਾਲ ਦੌਰਾਨ 475 ਫੀਡਰਾਂ ਨੂੰ ਡੀ-ਲੋਡ ਕੀਤਾ ਗਿਆ। ਇਸ ਤੋਂ ਇਲਾਵਾ, ਹਾਈ ਟੈਂਸ਼ਨ (ਐਚ.ਟੀ.) ਲਾਈਨ ਨੈੱਟਵਰਕ ਨੂੰ 875.65 ਕਿਲੋਮੀਟਰ ਤੱਕ ਵਧਾ ਕੇ 100,312 ਕਿਲੋਮੀਟਰ ਤੱਕ ਪਹੁੰਚਾਇਆ ਗਿਆ, ਜਦੋਂ ਕਿ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਨੂੰ 41,623.53 ਕਿਲੋਮੀਟਰ ਤੱਕ ਵਧਾਇਆ ਗਿਆ, ਜਿਸ ਨਾਲ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਕਵਰੇਜ ਵਿੱਚ ਵਾਧਾ ਹੋਇਆ।

ਮੰਤਰੀ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਦੇ ਖੇਤਰ ਵਿੱਚ ਹੋਈ ਹੈ। ਜ਼ੋਨ ਹੁਣ 4,49,567 ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਚਲਾਉਂਦਾ ਹੈ, ਜਿਸਦੀ ਕੁੱਲ ਸਥਾਪਿਤ ਸਮਰੱਥਾ 11,782.38 ਐਮ.ਵੀ.ਏ. ਹੈ – ਜੋ ਪਿਛਲੇ ਸਾਲ ਨਾਲੋਂ 8,386 ਟਰਾਂਸਫਾਰਮਰ ਅਤੇ 396.35 ਐਮ.ਵੀ.ਏ. ਦਾ ਵਾਧਾ ਦਰਸਾਉਂਦਾ ਹੈ। ਪਾਵਰ ਟਰਾਂਸਫਾਰਮਰਾਂ ਦੇ ਖੇਤਰ ਵਿੱਚ ਕਈ ਵੱਡੇ ਅਪਗ੍ਰੇਡ ਵੀ ਕੀਤੇ ਗਏ, ਜਿਸ ਵਿੱਚ ਚਾਰ ਯੂਨਿਟਾਂ ਨੂੰ 6.3/8.0 ਐਮ.ਵੀ.ਏ. ਤੋਂ 12.5 ਐਮ.ਵੀ.ਏ., ਸੱਤ ਯੂਨਿਟਾਂ ਨੂੰ 10/12.5 ਐਮ.ਵੀ.ਏ. ਤੋਂ 20 ਐਮ.ਵੀ.ਏ., ਅਤੇ ਚਾਰ ਯੂਨਿਟਾਂ ਨੂੰ 20 ਐਮ.ਵੀ.ਏ. ਤੋਂ 31.5 ਐਮ.ਵੀ.ਏ. ਤੱਕ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਦੋ ਨਵੇਂ 20 ਐਮਵੀਏ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜੋ ਸਬਸਟੇਸ਼ਨਾਂ ਦੀ ਸਮਰੱਥਾ ਅਤੇ ਭਰੋਸੇਯੋਗਤਾ ਨੂੰ ਹੋਰ ਬਿਹਤਰ ਬਣਾ ਰਹੇ ਹਨ ।

ਬਿਜਲੀ ਮੰਤਰੀ ਨੇ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਅਧੀਨ ਕੀਤੇ ਜਾ ਰਹੇ ਰਣਨੀਤਕ ਨਿਵੇਸ਼ਾਂ ਨੂੰ ਉਜਾਗਰ ਕੀਤਾ, ਜਿਸ ਤਹਿਤ ਪੱਛਮੀ ਜ਼ੋਨ ਲਈ 381.85 ਕਰੋੜ ਅਲਾਟ ਕੀਤੇ ਗਏ ਹਨ। ਯੋਜਨਾਬੱਧ ਕੰਮਾਂ ਵਿੱਚ 11 ਕੇ.ਵੀ. ਫੀਡਰਾਂ ਦੇ 234 ਦੋਹਰੇ-ਕੁਨੈਕਸ਼ਨ, 184 ਭੂਮੀਗਤ ਕੇਬਲਿੰਗ ਪ੍ਰੋਜੈਕਟ, 157 ਉੱਚ-ਸਮਰੱਥਾ ਕੰਡਕਟਰ ਅੱਪਗ੍ਰੇਡ, 708 ਨਵੇਂ ਟਰਾਂਸਫਾਰਮਰ, ਛੇ ਨਵੇਂ ਸਬ-ਸਟੇਸ਼ਨ ਅਤੇ 23 ਵਾਧੂ ਡਿਸਟ੍ਰੀਬਿਊਸ਼ਨ ਲਾਈਨਾਂ ਸ਼ਾਮਲ ਹਨ। ਇਹਨਾਂ ਪਹਿਲਕਦਮੀਆਂ ਨਾਲ ਬਿਜਲੀ ਦੇ ਕੱਟਾਂ, ਵੋਲਟੇਜ ਉਤਰਾਅ-ਚੜ੍ਹਾਅ ਅਤੇ ਟਰਾਂਸਫਾਰਮਰ ਫੇਲ੍ਹ ਹੋਣ ਵਿੱਚ ਕਾਫ਼ੀ ਕਮੀ ਆਉਣ ਦੀ ਆਸ ਹੈ, ਇਸ ਤਰ੍ਹਾਂ ਜ਼ੋਨ ਨੂੰ ਭਵਿੱਖ ਲਈ ਊਰਜਾ ਦੀਆਂ ਮੰਗਾਂ ਦੇ ਮੱਦੇਨਜ਼ਰ ਤਿਆਰ ਕੀਤਾ ਜਾ ਰਿਹਾ ਹੈ।

ਇਹਨਾਂ ਵਿਕਾਸਸ਼ੀਲ ਕਾਰਜਾਂ ਦੀ ਮਹੱਤਤਾ ’ਤੇ ਬੋਲਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੱਛਮੀ ਜ਼ੋਨ ਵਿੱਚ ਆਈ ਤਬਦੀਲੀ, ਪੰਜਾਬ ਸਰਕਾਰ ਦੀ ਹਰੇਕ ਘਰ, ਉਦਯੋਗ ਅਤੇ ਖੇਤੀਬਾੜੀ ਉਪਭੋਗਤਾ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਮਰਥਨ ਨਾਲ, ਅਸੀਂ ਪੰਜਾਬ ਨੂੰ ਬਿਜਲੀ ਭਰੋਸੇਯੋਗਤਾ ਅਤੇ ਬੁਨਿਆਦੀ ਢਾਂਚੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹਾਂ। ਪੀਐਸਪੀਸੀਐਲ ਦਾ ਪੱਛਮੀ ਜ਼ੋਨ ਇੱਕ ਪ੍ਰਤੱਖ ਉਦਾਹਰਣ ਹੈ ਕਿ ਸੁਹਿਰਦ ਤੇ ਨਿਰਪੱਖ ਸ਼ਾਸਨ ਅਤੇ ਲੋਕਾਂ ਪ੍ਰਤੀ ਸਮਰਪਣ ਦੀ ਭਾਵਨਾ ਕੀ-ਕੁਝ ਪ੍ਰਾਪਤ ਕਰ ਸਕਦੀ ਹੈ’’।

ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਹ ਸੁਧਾਰ ਮਹਿਜ਼ ਅੰਕੜਿਆਂ ਵਿਚ ਹੀ ਨਹੀਂ ਸਗੋਂ – ਇਹ ਲੋਕਾਂ, ਉਦਯੋਗਾਂ ਅਤੇ ਸੰਸਥਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਅਰਥਪੂਰਨ ਤੇ ਅਸਰਅੰਦਾਜ਼ ਕਦਮ ਨੂੰ ਦਰਸਾਉਂਦੇ ਹਨ। ਪੰਜਾਬ ਵਿੱਚ ਚੱਲ ਰਹੇ ਇਸ ਵਿਕਾਸ ਅਤੇ ਆਧੁਨਿਕੀਕਰਨ ਦੇ ਸਫ਼ਰ ਵਿੱਚ ਪੀ.ਐਸ.ਪੀ.ਸੀ.ਐਲ. ਦਾ ਪੱਛਮੀ ਜ਼ੋਨ ਤਰੱਕੀ ਦੇ ਇੱਕ ਚਾਨਣ ਮੁਨਾਰੇ ਵਜੋਂ ਖੜ੍ਹਾ ਹੈ, ਮੁਕੰਮਲ ਬਿਜਲੀਕਰਨ, ਸਸ਼ਕਤ ਅਤੇ ਭਵਿੱਖ ਮੁਖੀ ਚੁਣੌਤੀਆਂ ਨੂੰ ਨਜਿੱਠਣ ਲਈ ਤਿਆਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...