ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

by | Apr 10, 2026 | daily | 0 comments

ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 9 ਅਪ੍ਰੈਲ:

ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ।

ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ।

ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਰਾਜ ਵਿਚ 30 ਜੂਨ, 2026 ਤੱਕ ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।
ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ,ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...