ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

by | Oct 14, 2025 | breaking news, daily | 0 comments

ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ

ਸੂਬੇ ਭਰ ਵਿੱਚ ਕੌਮੀ ਰਾਜਮਾਰਗਾਂ ਦੀ ਸਥਿਤੀ ਬਾਰੇ ਮੰਗੀ ਰਿਪੋਰਟ

ਚੰਡੀਗੜ੍ਹ, 13 ਅਕਤੂਬਰ:

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ, ਐਸ.ਏ.ਐਸ. ਨਗਰ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਸਮੁੱਚੇ ਸੜਕੀ ਨੈੱਟਵਰਕ ਦਾ ਜਾਇਜ਼ਾ ਲਿਆ ਅਤੇ ਕੌਮੀ ਰਾਜਮਾਰਗਾਂ ਤੇ ਮੁੱਖ ਰਸਤਿਆਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਉਨ੍ਹਾਂ ਇਸ ਪਵਿੱਤਰ ਮੌਕੇ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਰੂਟਾਂ ਨਾਲ ਸਬੰਧਤ ਸੜਕੀ ਨੈੱਟਵਰਕ ਦਾ ਮੁਲਾਂਕਣ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਤੁਰੰਤ ਅਤੇ ਸੁਚੱਜੇ ਤਾਲਮੇਲ ਲਈ ਨਗਰ ਕੀਰਤਨ ਦੇ ਰੂਟ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ। ਲੋਕ ਨਿਰਮਾਣ ਮੰਤਰੀ ਨੂੰ ਦੱਸਿਆ ਗਿਆ ਕਿ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਬੋਲੀਆਂ ਦੀ ਮੰਗ ਕੀਤੀ ਗਈ ਹੈ ਅਤੇ ਪਵਿੱਤਰ ਨਗਰ ਕੀਰਤਨਾਂ ਦੇ ਨਿਰਵਿਘਨ ਲਾਂਘੇ ਲਈ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਜੰਮੂ-ਕਸ਼ਮੀਰ ਦੀ ਸਰਹੱਦ ਤੋਂ ਦਸੂਹਾ, ਗੁਰਦਾਸਪੁਰ ਤੋਂ ਅੰਮ੍ਰਿਤਸਰ, ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੰਗਾ ਅਤੇ ਬਲਾਚੌਰ, ਤਲਵੰਡੀ ਸਾਬੋ ਤੋਂ ਬਨੂੜ ਵਾਇਆ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਰੀਦਕੋਟ ਤੋਂ ਸਰਹੰਦ ਵਾਇਆ ਫਿਰੋਜ਼ਪੂਰ, ਮੋਗਾ, ਜਗਰਾਉਂ, ਲੁਧਿਆਣਾ, ਖੰਨਾ ਅਤੇ ਬਨੂੜ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਕੁਰਾਲੀ ਅਤੇ ਰੂਪਨਗਰ ਤੱਕ ਪ੍ਰਮੁੱਖ ਮਾਰਗਾਂ ਨੂੰ ਜੋੜਨ ਵਾਲੇ ਕੌਮੀ ਮਾਰਗਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੜਕਾਂ ਦੇ ਇਨ੍ਹਾਂ ਹਿੱਸਿਆਂ ਦੇ ਨਾਲ ਲੱਗਦੀਆਂ ਸਰਵਿਸ ਲੇਨਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਨਗਰ ਕੀਰਤਨ ਦੌਰਾਨ ਮੁੱਖ ਤੌਰ ‘ਤੇ ਸਰਵਿਸ ਲੇਨਾਂ ਦੀ ਵਰਤੋਂ ਕੀਤੀ ਜਾਵੇਗੀ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰਾਂ ਨੇ ਦੱਸਿਆ ਕਿ ਜ਼ਿਆਦਾਤਰ ਖੇਤਰਾਂ ਵਿੱਚ ਸੜਕਾਂ ਚੰਗੀ ਸਥਿਤੀ ‘ਚ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫੁੱਟਪਾਥ, ਸਾਈਨੇਜ ਅਤੇ ਹਾਈਵੇਅ ‘ਤੇ ਲਾਈਟਾਂ ਸਮੇਤ ਮੁਰੰਮਤ ਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਸੜਕ ਕਿਨਾਰੇ ਪੱਕੇ ਨਾਲਿਆਂ ਦੀ ਸਫਾਈ ਕੀਤੀ ਜਾਵੇ ਅਤੇ ਦੁਰਘਟਨਾਵਾਂ ਤੋਂ ਬਚਣ ਲਈ ਇਹਨਾਂ ਨੂੰ ਪ੍ਰੀਕਾਸਟ ਸਲੈਬਾਂ ਨਾਲ ਢੱਕਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਹਨਾਂ ਰੂਟਾਂ ਦੇ ਨਾਲ-ਨਾਲ ਓਵਰਹੈੱਡ ਅਤੇ ਸਾਈਡ ਬਿਜਲੀ ਟਰਾਂਸਮਿਸ਼ਨ ਲਾਈਨਾਂ ਨੂੰ ਸੁਰੱਖਿਅਤ ਉਚਾਈ ਤੱਕ ਉੱਚਾ ਕੀਤਾ ਜਾਵੇ।

ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਰਸਤਿਆਂ ਦੇ ਨਾਲ-ਨਾਲ ਦਰੱਖਤਾਂ ਦੀਆਂ ਟਾਹਣੀਆਂ ਦੀ ਕਟਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਨਗਰ ਕੀਰਤਨਾਂ ਦੇ ਸੁਚਾਰੂ ਲਾਂਘੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ., ਐਮ.ਓ.ਆਰ.ਟੀ. ਐਂਡ ਐਚ, ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਡਰੇਨੇਜ ਅਤੇ ਜੰਗਲਾਤ ਵਿਭਾਗਾਂ ਅਤੇ ਹੋਰ ਸਬੰਧਤ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ।

ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਜੁਆਇੰਟ ਸਕੱਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਰਾਮਤੇਸ਼ ਬੈਂਸ ਅਤੇ ਸ੍ਰੀ ਅਨਿਲ ਗੁਪਤਾ ਸਮੇਤ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੋ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...