ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫਸਰ ਦੇ ਪੇਪਰ ਲੀਕ ਮਾਮਲੇ ’ਚ ਮੁੱਖ ਮੰਤਰੀ ਦੇ ਝੂਠ ਦਾ ਕੀਤਾ ਪਰਦਾਫਾਸ਼, ਪੇਪਰ ਲੀਕ ਹੋਣ ਬਾਰੇ ਐਫ ਆਈ ਆਰ ਕੀਤੀ ਜਨਤਕ

by | Jul 28, 2026 | breaking news, daily, politics | 0 comments

ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਕੈਨਰ ਪੈਨ ਦਾ ਐਫ ਆਈ ਆਰ ਵਿਚ ਜ਼ਿਕਰ ਨਹੀਂ ਜਿਸਦਾ ਦਾਅਵਾ ਮੁੱਖ ਮੰਤਰੀ ਨੇ ਪੇਪਰ ਲੀਕ ਵਾਸਤੇ ਕਰਨ ਲਈ ਕੀਤਾ ਸੀ
ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਵੱਲੋਂ ਜਾਂਚ ਦੀ ਕੀਤੀ ਵਕਾਲਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠ ਨੂੰ ਬੇਨਕਾਬ ਕੀਤਾ ਜਿਹਨਾਂ ਦਾਅਵਾ ਕੀਤਾ ਸੀ ਕਿ ਸਕੈਨਰ ਪੈਨ ਦੀ ਵਰਤੋਂ ਪ੍ਰਸ਼ਨ ਪੱਤਰ ਸੈਂਟਰ ਤੋਂ ਬਾਹਰ ਭੇਜਣ ਵਾਸਤੇ ਕੀਤੀ ਗਈ ਸੀ ਤਾਂ ਜੋ ਨਕਲ ਕਰਵਾਈ ਜਾ ਸਕੇ ਤੇ ਉਹਨਾਂ ਨੇ ਇਸ ਮਾਮਲੇ ਵਿਚ ਉਸ ਐਫ ਆਈ ਆਰ ਦੀ ਕਾਪੀ ਵੀ ਜਾਰੀ ਕੀਤੀ ਜਿਸ ਵਿਚ ਅਜਿਹੇ ਕਿਸੇ ਵੀ ਸਕੈਨਰ ਪੈਨ ਦਾ ਜ਼ਿਕਰ ਨਹੀਂ ਕੀਤਾ ਗਿਆ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ (ਆਪ) ਦੇ ਨਾਲ ਰਲ ਕੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈਇਹ ਹੈ ਕਿ ਪ੍ਰੀਖਿਆ ਪੇਪਰ ਪਹਿਲਾਂ ਹੀ ਲੀਕ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਐਫ ਆਈ ਆਰ ਵਿਚ ਵੇਖਿਆ ਜਾ ਸਕਦਾ ਹੈ ਕਿ ਸੈਂਟਰ ਤੋਂ ਕੋਈ ਸਕੈਨਰ ਪੈਨ ਜ਼ਬਤ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਐਫ ਆਈ ਆਰ ਵਿਚ ਹੈਡਫੋਨ ਦੇ ਨਾਲ ਬਲੂਟੁੱਥ ਯੰਤਰ ਜ਼ਬਤ ਕਰਨ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬਹੈ ਕਿ ਪੇਪਰ ਪਹਿਲਾਂ ਹੀ ਲੀਕ ਕੀਤਾ ਗਿਆ ਤੇ ਸਵਾਲਾਂ ਦੇ ਜਵਾਬ ਬਲੂਟੁੱਥ ਯੰਤਰਾਂ ਰਾਹੀਂ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਸਨ।
ਉਹਨਾਂ ਕਿਹਾ ਕਿ ਮਾਮਲੇ ਦੀ ਸੱਚਾਈ ਸਿਰਫ ਇਕ ਨਿਰਪੱਖ ਜਾਂਚ ਨਾਲ ਹੀ ਸਾਹਮਣੇ ਆ ਸਕਦੀ ਹੈ ਜਿਸ ਨਾਲ ਉਹਨਾਂ 7 ਹਜ਼ਾਰ ‌ਵਿਦਿਆਰਥੀਆਂ ਨੂੰ ਨਿਆਂ ਮਿਲੇਗਾ ਜਿਹਨਾਂ ਨੇ ਪੇਪਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਨੂੰ ਕੇਸ ਦੀ ਜਾਂਚ ਸੌਂਪੀ ਜਾਣੀ ਚਾਹੀਦੀਹੈ ਤੇ ਦੋਸ਼ੀਆਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।
ਬਠਿੰਡਾ ਦੇ ਐਮ ਪੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਤੁਰੰਤ ਅਸਤੀਫਾ ਮੰਗਿਆ। ਉਹਨਾਂ ਕਿਹਾ ਕਿ ਜਿਹੜੇ ਸਕੂਲਾਂ ਵਿਚ ਫਾਰਮੇਸੀ ਅਫਸਰ ਦੀ ਭਰਤੀ ਦਾ ਪੇਪਰ ਕਰਵਾਇਆ ਗਿਆ, ਉਹ ਬੈਂਸ ਦੇ ਅਧੀਨ ਹੈ। ਜਿਹੜੇ ਸਕੂਲ ਅਧਿਆਪਕਾਂ ਦੀ ਜ਼ਿੰਮੇਵਾਰੀ ਨਿਗਰਾਨੀ ਵਾਸਤੇ ਲਗਾਈ ਗਈ, ਉਹ ਉਹਨਾਂ ਦੇ ਅਧੀਨ ਹਨ। ਉਹ ਦੂਜਿਆਂ ਸਿਰ ਜ਼ਿੰਮੇਵਾਰੀ ਪਾ ਕੇ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਜਿਸ ਤਰੀਕੇ ਉਹਨਾਂ ਨੇ ਇਹ ਮਾਮਲਾ ਨਕਲ ਦਾ ਬਣਾ ਕੇ ਪੇਸ਼ ਕਰਨ ਅਤੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਕੀ ਕੋਸ਼ਿਸ਼ ਕੀਤੀ, ਉਸ ਤੋਂ ਸਪਸ਼ਟ ਹੈ ਕਿ ਉਹ ਕੁਝ ਛੁਪਾ ਰਹੇ ਹਨ। ਉਹਨਾਂ ਕਿਹਾ ਕਿ ਮੰਤਰੀ ਦੇ ਅਸਤੀਫੇ ਤੋਂ ਬਾਅਦ ਸੱਚ ਸਾਹਮਣੇ ਆ ਜਾਵੇਗਾ।
ਅਕਾਲੀ ਆਗੂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ’ਤੇ ਵੀ ਨਿਸ਼ਾਨੇ ਸਾਧੇ ਤੇ ਕਿਹਾ ਕਿ ਉਹ ਦੋਗਲੇ ਮਿਆਰ ਅਪਣਾ ਰਹੇ ਹਨ। ਵੁਹਨਾਂ ਕਿਹਾ ਕਿ ਇਕ ਪਾਸੇ ਤਾਂ ਦੋਵੇਂ ਆਗੂ ਜੰਤਰ ਮੰਤਰ ਗਏ ਤੇ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿਚ ਕੋਈ ਪੇਪਰ ਲੀਕ ਹੋਇਆ ਤਾਂ ਤੁਰੰਤ ਬਰਖ਼ਾਸਤਗੀ ਹੋਵੇਗੀ ਤੇ ਦੂਜੇ ਪਾਸੇ ਉਹਨਾਂ ਫਾਰਮੇਸੀ ਅਫਸਰ ਦੇ ਪੇਪਰ ਲੀਕ ਦੇ ਮਾਮਲੇ ਵਿਚ ਹਰਜੋਤ ਬੈਂਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਫਾਰਮੇਸੀ ਪੇਪਰ ਤੋਂ ਇਲਾਵਾ ਨਾਇਬ ਤਹਿਸੀਲਦਾਰ ਪੇਪਰ ਲੀਕ,ਟੀ ਈ ਟੀ ਪੇਪਰ ਲੀਕ, ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਅੰਗਰੇਜ਼ੀ ਦੇ ਪੇਪਰ ਲੀਕ, ਖੇਤੀਬਾੜੀ ਵਿਕਾਸ ਅਫਸਰ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਗਰੁੱਪ ਬੀ ਅਫਸਰ ਪੇਪਰ ਲੀਕ ਸਮੇਤ ਕੁੱਲ 6 ਪੇਪਰ ਲੀਕ ਹੋਏ ਜਿਸ ਕਾਰਨ ਪੰਜ ਲੱਖ ਵਿਦਿਆਰਥੀ ਪ੍ਰਭਾਵਤ ਹੋਏ। ਉਹਨਾਂ‌ਕਿਹਾ ਕਿ ਹਰਜੋਤ ਬੈਂਸ ਤੇ ਹੋਰ ਜਵਾਬਦੇਹ ਮੰਤਰੀਆਂ ਨੂੰ ਬਰਖ਼ਾਸਤ ਕਰਨ ਦੀ ਥਾਂ ਆਪ ਲੀਡਰਸ਼ਿਪ ਸਾਰੇ ਮਾਮਲੇ ’ਤੇ ਪਰਦਾ ਪਾਉਣ ਵਿਚ ਲੱਗੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...