ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

by | Apr 13, 2025 | breaking news, daily, politics | 0 comments

ਸ੍ਰੀ ਅਨੰਦਪੁਰ ਸਾਹਿਬ/ ਸ੍ਰੀ ਅੰਮ੍ਰਿਤਸਰ, 13 ਅਪ੍ਰੈਲ-

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਪੁੱਜ ਕੇ ਮੁਲਾਕਾਤ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਸੂਬੇ ਵਿੱਚ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨ ਸਬੰਧੀ ਚੰਗੇ ਮਾਹੌਲ ਵਿੱਚ ਵਿਚਾਰ ਚਰਚਾ ਕੀਤੀ। ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਲੋਈ, ਸਿੱਖ ਸਾਹਿਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨ ਦਿੱਤਾ।

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮਾਮਲੇ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਨਾਇਬ ਸਿੰਘ ਸੈਣੀ ਨੂੰ ਕਿਹਾ ਕਿ ਸੂਬਾ ਸਰਕਾਰ ਨੂੰ ਜਲਦ ਹੀ ਚੁਣੇ ਹੋਏ ਮੈਂਬਰਾਂ ਸਬੰਧੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਕੇ ਉਨ੍ਹਾਂ ਨੂੰ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਘਰਾਂ ਦਾ ਪ੍ਰਬੰਧ ਸੌਂਪਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਸਿੱਖ ਕੌਮ ਸਮੁੱਚੇ ਰੂਪ ਵਿੱਚ ਸ਼੍ਰੋਮਣੀ ਕਮੇਟੀ ਤੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨਾਲ ਸਹਿਮਤ ਨਹੀਂ ਪਰ ਜਦੋਂ ਹੁਣ ਗੁਰਦੁਆਰਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤਾਂ ਪ੍ਰਬੰਧ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸੌਂਪਣਾ ਚਾਹੀਦਾ ਹੈ ਅਤੇ ਗੁਰੂ ਘਰਾਂ ਵਿੱਚੋਂ ਸਰਕਾਰੀ ਦਖਲ ਖਤਮ ਕਰਨਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਅੱਜ ਵੀ ਕਾਇਮ ਹੈ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹਰਿਆਣਾ ਦੇ ਸਮੁੱਚੇ ਹਲਕੇ ਕਾਇਮ ਰਹਿਣੇ ਚਾਹੀਦੇ ਹਨ ਕਿਉਂਕਿ ਇਹ ਸਿੱਖ ਵਿਰਾਸਤ ਨਾਲ ਸਬੰਧਤ ਮਾਮਲਾ ਹੈ।
ਇਸੇ ਤਰ੍ਹਾਂ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਹਰਿਆਣਾ ਨੂੰ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਦੀ ਤਰਫ਼ੋਂ ਵਿਸ਼ੇਸ਼ ਉਪਰਾਲੇ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਪੜ੍ਹਣ ਤੇ ਲਿਖਣ ਵਾਲੇ ਮੁਲਾਜ਼ਮ ਲੋੜ ਅਨੁਸਾਰ ਭਰਤੀ ਕਰਕੇ ਤਾਇਨਾਤ ਕਰਨੇ ਚਾਹੀਦੇ ਹਨ। ਜੇਕਰ ਕੋਈ ਹਰਿਆਣਾ ਨਿਵਾਸੀ ਪੰਜਾਬੀ ਵਿੱਚ ਕੋਈ ਪੱਤਰ ਸ਼ਿਕਾਇਤ ਆਦਿ ਸੌਂਪਦਾ ਹੈ ਤਾਂ ਉਸ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।

ਉਨ੍ਹਾਂ ਹਰਿਆਣਾ ਦੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਪੰਜਾਬੀ ਮੁੱਢ ਤੋਂ ਹੀ ਪੜ੍ਹਾਉਣ ਲਈ ਆਖਿਆ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਨਾਇਬ ਸਿੰਘ ਸੈਣੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਅੰਦਰ ਕਿਸੇ ਵੀ ਮੁਕਾਬਲਾ ਜਾਂ ਹੋਰ ਪ੍ਰੀਖਿਆਵਾਂ ਵਿੱਚ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਨਾ ਲੁਹਾਏ ਜਾਣ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਹਬਾਦ ਮਾਰਕੰਡਾ ਵਿਖੇ ਮੀਰੀ-ਪੀਰੀ ਮੈਡੀਕਲ ਕਾਲਜ ਤੇ ਹਸਪਤਾਲ ਰਾਹੀਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਸਹੂਲਤ ਦੇਣ ਲਈ ਇਹ ਹਸਪਤਾਲ ਅਤੇ ਕਾਲਜ ਸ਼ੁਰੂ ਕੀਤਾ ਹੋਇਆ ਹੈ, ਜਿਸ ਵਿੱਚ ਹਰਿਆਣਾ ਦੀ ਸੂਬਾ ਸਰਕਾਰ ਨੂੰ ਹਰ ਪੱਧਰ ਉੱਤੇ ਸ਼੍ਰੋਮਣੀ ਕਮੇਟੀ ਅਤੇ ਪ੍ਰਬੰਧਕਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪੂਰਨ ਸਹਿਯੋਗ ਤੇ ਲੋੜ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
***
ਇੰਚਾਰਜ ਸਕੱਤਰੇਤ,
ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ।
+91 99145 35153

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...