ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

by | Apr 9, 2025 | breaking news, daily | 0 comments

ਚੰਡੀਗੜ੍ਹ, 9 ਅਪ੍ਰੈਲ

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ।

ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ ਦੀ ਕੁਦਰਤੀ ਸੁੰਦਰਤਾ ਨੂੰ ਉਜਾਗਰ ਕਰਨ ਵਾਲੇ ਵਿਲੱਖਣ ਮਾਸਟਰਪੀਸ ਨੂੰ ਮਾਨਤਾ ਦਿੰਦਿਆਂ ਚਿੱਤਰਕਾਰੀ ਦੇ ਕੰਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸੁਖਨਾ ਝੀਲ ਦੀ ਇਹ ਸ਼ਾਨਦਾਰ ਕਲਾਤਮਕ ਤਸਵੀਰ ਸੱਚਮੁੱਚ ਚੰਡੀਗੜ੍ਹ ਦੀ ਕੁਦਰਤੀ ਵਿਰਾਸਤ ਦੀ ਰੂਹ ਨੂੰ ਦਰਸਾਉਂਦੀ ਹੈ ਅਤੇ ਇਹ ਸੁਖਨਾ ਝੀਲ ਵਿਖੇ ਕੁਦਰਤ ਦੀ ਸੁੰਦਰਤਾ ਅਤੇ ਸਹਿਜਤਾ ਨੂੰ ਦਿਲੋਂ ਸ਼ਰਧਾਂਜਲੀ ਹੈ।

ਰਾਜਪਾਲ ਨੇ ਕਿਹਾ ਕਿ ਅਜਿਹੀ ਸਿਰਜਣਾਤਮਕ ਕਲਾ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਅਤੇ ਕੁਦਰਤੀ ਅਜੂਬਿਆਂ ਦੀ ਕਦਰ ਕਰਨ ਦੀ ਸੇਧ ਦਿੰਦੀ ਹੈ ਜੋ ਸਵੇਰ ਦੇ ਸਮੇਂ ਸੁਖਨਾ ਝੀਲ ਦੀ ਸ਼ਾਂਤ ਸੁੰਦਰਤਾ ਅਤੇ ਕੁਦਰਤੀ ਮਾਹੌਲ ‘ਤੇ ਕੇਂਦਰਤ ਹੈ।

ਇਹ ਕਲਾਕ੍ਰਿਤੀ ਝੀਲ ਦੇ ਸਥਿਰ ਪਾਣੀਆਂ ‘ਤੇ ਚੜ੍ਹਦੇ ਸੂਰਜ ਦੀਆਂ ਸੁਨਹਿਰੀ ਕਿਰਨਾਂ ਪੈਣ ਨਾਲ ਪੈਦਾ ਹੋਏ ਵਿਲੱਖਣ ਦ੍ਰਿਸ਼ ਨੂੰ ਪੇਸ਼ ਕਰਦੀ ਹੈ ਜੋ ਸ਼ਾਂਤੀ ਅਤੇ ਅਧਿਆਤਮਿਕਤਾ ਦੀ ਭਾਵਨਾ ਪੈਦਾ ਕਰਦਾ ਹੈ। ਇਸ ਰਚਨਾ ਰਾਹੀਂ ਹਰਪ੍ਰੀਤ ਸੰਧੂ ਦਾ ਉਦੇਸ਼ ਨਾ ਸਿਰਫ਼ ਸੁਖਨਾ ਝੀਲ ਦੀ ਸੁੰਦਰਤਾ ਨੂੰ ਦਰਸਾਉਣਾ ਹੈ, ਸਗੋਂ ਚੰਡੀਗੜ੍ਹ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਲੋਕਾਂ ਲਈ ਸਦਭਾਵਨਾ, ਪ੍ਰਤੀਬਿੰਬ ਅਤੇ ਪ੍ਰੇਰਨਾ ਦੇ ਸਥਾਨ ਵਜੋਂ ਇਸ ਦੀ ਡੂੰਘੀ ਮਹੱਤਤਾ ਨੂੰ ਵੀ ਦਰਸਾਉਣਾ ਹੈ।

ਹਰਪ੍ਰੀਤ ਸੰਧੂ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਸਮਰਪਿਤ ਆਪਣੀ ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਨ ਲਈ ਮਾਨਯੋਗ ਰਾਜਪਾਲ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਕਲਾਕ੍ਰਿਤੀ ਰਾਜ ਭਵਨ ਹਰਿਆਣਾ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੇ ਕਲਾਤਮਕ ਦ੍ਰਿਸ਼ਾਂ ਨੂੰ ਪੇਸ਼ ਕਰੇਗੀ, ਜੋ ਕੁਦਰਤੀ ਸ਼ਾਨ ਦੇ ਸਥਾਈ ਪ੍ਰਤੀਕ ਵਜੋਂ ਕੰਮ ਕਰੇਗੀ।

ਫੋਟੋ ਕੈਪਸ਼ਨ: ਮਾਣਯੋਗ ਰਾਜਪਾਲ ਹਰਿਆਣਾ ਬੰਡਾਰੂ ਦੱਤਾਤ੍ਰੇਆ ਸੁਖਨਾ ਝੀਲ ‘ਤੇ ਕੀਤੀ ਚਿੱਤਰਕਲਾ ਦੀ ਘੁੰਢ ਚੁੱਕਾਈ ਕਰਦੇ ਹੋਏ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...