ਹਾਲ ਹੀ ਵਿੱਚ ਮੁੰਬਈ ਵਿੱਚ ਤਰਬੂਜ ਦੇ ਸੇਵਨ ਨਾਲ ਹੋਈ ਇੱਕ ਕਥਿਤ ਮੌਤ ਸਬੰਧੀ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ, ਫੂਡ ਸੇਫਟੀ ਐਡਮਿਨਿਸਟ੍ਰੇਸ਼ਨ, ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਤੁਰੰਤ ਨਿਵਾਰਕ ਕਾਰਵਾਈ ਕੀਤੀ ਹੈ।

by | May 1, 2026 | health, politics | 0 comments

ਹਾਲ ਹੀ ਵਿੱਚ ਮੁੰਬਈ ਵਿੱਚ ਤਰਬੂਜ ਦੇ ਸੇਵਨ ਨਾਲ ਹੋਈ ਇੱਕ ਕਥਿਤ ਮੌਤ ਸਬੰਧੀ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ, ਫੂਡ ਸੇਫਟੀ ਐਡਮਿਨਿਸਟ੍ਰੇਸ਼ਨ, ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਤੁਰੰਤ ਨਿਵਾਰਕ ਕਾਰਵਾਈ ਕੀਤੀ ਹੈ। ਫੂਡ ਸੇਫਟੀ ਅਧਿਕਾਰੀਆਂ ਨੂੰ ਸ਼ਹਿਰ ਦੇ ਵਿਭਿੰਨ ਬਜ਼ਾਰਾਂ ਤੋਂ ਤਰਬੂਜ ਦੇ ਨਮੂਨੇ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਮੂਨਿਆਂ ਨੂੰ ਵਿਸਤ੍ਰਿਤ ਪਰੀਖਣ ਹਿਤ ਐੱਫਐੱਸਐੱਸਏਆਈ (FSSAI) ਅਧਿਸੂਚਿਤ ਅਤੇ ਐੱਨਏਬੀਐੱਲ (NABL) ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਨੂੰ ਭੇਜਿਆ ਗਿਆ ਹੈ।

ਨਾਲ ਹੀ, ਮੋਬਾਈਲ ਫੂਡ ਟੈਸਟਿੰਗ ਪ੍ਰਯੋਗਸ਼ਾਲਾਵਾਂ ਨੂੰ ਸ਼ਹਿਰ ਦੇ ਵਿਭਿੰਨ ਸੈਕਟਰਾਂ ਵਿੱਚ ਤੈਨਾਤ ਕੀਤਾ ਗਿਆ ਹੈ, ਜਿੱਥੇ ਤਰਬੂਜ ਦੀ ਗੁਣਵੱਤਾ ਮੌਕੇ ‘ਤੇ ਹੀ ਜਾਂਚ ਕੀਤੀ ਜਾ ਰਹੀ ਹੈ। ਮੋਬਾਈਲ ਫੂਡ ਟੈਸਟਿੰਗ ਯੂਨਿਟਾਂ ਤੋਂ ਪ੍ਰਾਪਤ ਮੁੱਢਲੀਆਂ ਰਿਪੋਰਟਾਂ ਦੇ ਅਨੁਸਾਰ, ਹੁਣ ਤੱਕ ਟੈਸਟ ਕੀਤੇ ਗਏ ਨਮੂਨਿਆਂ ਵਿੱਚ ਨਕਲੀ ਰੰਗ ਜਾਂ ਅਤਿਰਿਕਤ ਚੀਨੀ ਦੀ ਮਿਲਾਵਟ ਨਹੀਂ ਪਾਈ ਗਈ ਹੈ। ਵਿਭਾਗ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਤੋਂ ਵਿਸਤ੍ਰਿਤ ਵਿਸ਼ਲੇਸ਼ਣ ਰਿਪੋਰਟਾਂ ਦੀ ਉਡੀਕ ਕਰ ਰਿਹਾ ਹੈ।

ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਹਿਤ ਆਮ ਜਨਤਾ ਨੂੰ ਨਿਮਨਲਿਖਤ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ:

* ਸੜਕ ਕਿਨਾਰੇ ਠੇਲਿਆਂ, ਰੇਹੜੀ ਬਜ਼ਾਰਾਂ ਜਾਂ ਖੁੱਲ੍ਹੇ ਵਿੱਚ ਵਿਕ ਰਹੇ ਕਟੇ ਜਾਂ ਛਿੱਲੇ ਹੋਏ ਫਲਾਂ ਦਾ ਸੇਵਨ ਨਾ ਕਰੋ।

* ਜ਼ਿਆਦਾ ਪੱਕੇ, ਕੁਚਲੇ ਹੋਏ, ਖਰਾਬ ਜਾਂ ਅਸਾਧਾਰਣ ਗੰਧ ਜਾਂ ਦਿਖਾਵਟ ਵਾਲੇ ਫਲ ਨਾ ਖਰੀਦੋ।

* ਸਾਰੇ ਫਲਾਂ ਨੂੰ ਖਾਣ ਤੋਂ ਪਹਿਲਾਂ ਸਾਫ਼ ਪੀਣ ਯੋਗ ਪਾਣੀ ਨਾਲ ਚੰਗੀ ਤਰ੍ਹਾਂ ਧੋਵੋ, ਭਾਵੇਂ ਉਨ੍ਹਾਂ ਨੂੰ ਛਿੱਲ ਕੇ ਹੀ ਕਿਉਂ ਨਾ ਖਾਣਾ ਹੋਵੇ।

• ਕਟੇ ਹੋਏ ਫਲਾਂ ਨੂੰ ਜ਼ਿਆਦਾ ਦੇਰ ਤੱਕ ਨਾ ਰੱਖੋ, ਵਿਸ਼ੇਸ਼ ਕਰਕੇ ਗਰਮ ਮੌਸਮ ਵਿੱਚ। ਉਨ੍ਹਾਂ ਦਾ ਤੁਰੰਤ ਸੇਵਨ ਕਰੋ।

* ਕੇਵਲ ਸਾਫ਼, ਲਾਇਸੰਸਸ਼ੁਦਾ ਵਿਕ੍ਰੇਤਾਵਾਂ ਤੋਂ ਹੀ ਫਲ ਖਰੀਦੋ, ਜੋ ਉਚਿਤ ਸਵੱਛਤਾ ਅਤੇ ਸਟੋਰੇਜ ਬਣਾਈ ਰੱਖਦੇ ਹੋਣ।

ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਤਰਕ ਰਹਿਣ ਅਤੇ ਕਿਸੇ ਵੀ ਅਸਵੱਛ ਗਤੀਵਿਧੀ ਜਾਂ ਖੁਰਾਕੀ ਮਿਲਾਵਟ ਦਾ ਖ਼ਦਸ਼ਾ ਹੋਣ ‘ਤੇ “ਫੂਡ ਸੇਫਟੀ ਕਨੈਕਟ” (“Food Safety Connect”) ਮੋਬਾਈਲ ਐਪ
(ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ‘ਤੇ ਉਪਲਬਧ) ਜਾਂ ਐੱਫਐੱਸਐੱਸਏਆਈ (FSSAI) ਵੈੱਬ ਪੋਰਟਲ ਦੇ ਜ਼ਰੀਏ ਸੂਚਿਤ ਕਰਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...