ਹੁਣ ‘ਆਪ’ ਫਲੈਕਸ ਬੋਰਡਾਂ ਅਤੇ ਪੋਸਟਰਾਂ ਨਾਲ ਨਸ਼ਿਆਂ ਵਿਰੁੱਧ ਲੜਾਈ ਲੜੇਗੀ: ਬਾਜਵਾ

by | Apr 25, 2025 | breaking news, daily, politics | 0 comments

ਪੱਟੀ: ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਜੰਗ ਨਾਲ ਸਬੰਧਿਤ ਫਲੈਕਸ ਬੋਰਡ ਅਤੇ ਪੋਸਟਰ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਚੰਡੀਗੜ੍ਹ, 24 ਅਪ੍ਰੈਲ

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪਿੰਡਾਂ ਦੇ ਵਿਕਾਸ ਲਈ ਰੱਖੇ ਫ਼ੰਡਾਂ ‘ਚੋਂ ਪ੍ਰਚਾਰ ਹਾਸਲ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਚਾਇਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਿਆਂ ਵਿਰੁੱਧ ਅਖੌਤੀ ਜੰਗ ਨਾਲ ਸਬੰਧਿਤ ਹਰੇਕ ਪਿੰਡ ਵਿੱਚ ਦੋ ਫਲੈਕਸ ਬੋਰਡ, ਚਾਰ ਕੰਧ ਪੇਂਟਿੰਗਾਂ ਅਤੇ 1000 ਪੋਸਟਰ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਬਾਜਵਾ ਨੇ ਕਿਹਾ ਕਿ ਲਗਭਗ 13000 ਪਿੰਡਾਂ ਦੀਆਂ ਪੰਚਾਇਤਾਂ ਨੂੰ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠੇ ਪ੍ਰਚਾਰ ‘ਤੇ ਲਗਭਗ 12 ਕਰੋੜ ਰੁਪਏ ਖ਼ਰਚ ਕਰਨੇ ਪੈਣਗੇ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਇੰਨੇ ਹੇਠਲੇ ਪੱਧਰ ‘ਤੇ ਡਿਗ ਗਈ ਹੈ ਕਿ ਉਹ ਪਿੰਡਾਂ ਦੇ ਵਿਕਾਸ ਲਈ ਰੱਖੇ ਫ਼ੰਡਾਂ ਨੂੰ ਬਰਬਾਦ ਕਰਨ ਤੋਂ ਵੀ ਪਿੱਛੇ ਨਹੀਂ ਹਟਦੀ। ਕੀ ਨਸ਼ਿਆਂ ਵਿਰੁੱਧ ਲੜਾਈ ਫਲੈਕਸ ਬੋਰਡਾਂ ਅਤੇ ਪੋਸਟਰਾਂ ਨਾਲ ਲੜੀ ਜਾਵੇਗੀ? ਆਮ ਆਦਮੀ ਪਾਰਟੀ ਦੀ ਸਰਕਾਰ ਸਪਸ਼ਟ ਤੌਰ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਅਤੇ ਆਗੂ ਜਿਹੜੇ ਵੀ ਪਿੰਡ ਜਾਂਦੇ ਹਨ, ਉਨ੍ਹਾਂ ਨੂੰ ਪਿੰਡ ਵਾਸੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੰਭੀਰ ਸਵਾਲ ਪੁੱਛੇ ਜਾਂਦੇ ਹਨ। ਬਾਜਵਾ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਗ਼ੁੱਸੇ ਦਾ ਸਾਹਮਣਾ ਕਰਨ ਵਾਲੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਦਲਬੀਰ ਸਿੰਘ ਟੌਂਗ, ਨਰੇਸ਼ ਕਟਾਰੀਆ ਅਤੇ ਕਈ ਹੋਰ ਸ਼ਾਮਲ ਹਨ।

ਬਾਜਵਾ ਨੇ ਕਿਹਾ ਕਿ ਜ਼ਿਆਦਾਤਰ ਮੌਕਿਆਂ ‘ਤੇ ‘ਆਪ’ ਆਗੂ ਅਤੇ ਵਿਧਾਇਕ ਪਿੰਡ ਵਾਸੀਆਂ ਨੂੰ ਸੰਤੁਸ਼ਟ ਕਰਨ ‘ਚ ਅਸਮਰਥ ਰਹਿੰਦੇ ਹਨ ਅਤੇ ਇਸ ਲਈ ਉਹ ਆਪਣਾ ਹੰਕਾਰ ਦਿਖਾਉਂਦੇ ਹਨ। ਇਹ ਉਦਾਹਰਨਾਂ ਦਰਸਾਉਂਦੀਆਂ ਹਨ ਕਿ ‘ਆਪ’ ਆਗੂਆਂ ਦਾ ਹੁਣ ਪੰਜਾਬ ਵਿੱਚ ਸਵਾਗਤ ਨਹੀਂ ਕੀਤਾ ਜਾਂਦਾ। ਇਸ ਲਈ ਉਹ ਜਾਅਲੀ ਪ੍ਰਚਾਰ ‘ਤੇ ਭਰੋਸਾ ਕਰਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...