ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ:

by | Apr 18, 2025 | breaking news, crime, daily, religion | 0 comments

-ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਪੂਰੀ ਤਰ੍ਹਾਂ ਫੇਲ੍ਹ- ਜਥੇਦਾਰ ਕੁਲਦੀਪ ਸਿੰਘ ਗੜਗੱਜ
-ਪ੍ਰਬੰਧਕ ਕਮੇਟੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਪਹਿਰੇਦਾਰੀ ਯਕੀਨੀ ਨਾ ਬਣਾਉਣਾ, ਵੱਡੀ ਅਣਗਹਿਲੀ- ਜਥੇਦਾਰ ਕੁਲਦੀਪ ਸਿੰਘ ਗੜਗੱਜ
-ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਸ੍ਰੀ ਅੰਮ੍ਰਿਤਸਰ, 18 ਅਪ੍ਰੈਲ-

ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਪੰਜਾਬ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਹੁੰਦੀ ਤਾਂ ਅੱਜ ਸੂਬੇ ਅੰਦਰ ਸ਼ਰਾਰਤੀ ਅਨਸਰਾਂ ਦੀ ਅਜਿਹਾ ਕਰਨ ਦੀ ਹਿੰਮਤ ਨਾ ਪੈਂਦੀ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਅਤੇ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਗੁਰੂ ਘਰਾਂ ਅੰਦਰ ਕੈਮਰਿਆਂ ਦਾ ਸੁਚੱਜਾ ਪ੍ਰਬੰਧ ਨਾ ਕਰਨਾ ਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਨਾ ਬਣਾਉਣਾ ਇੱਕ ਵੱਡੀ ਅਣਗਹਿਲੀ ਹੈ, ਜਿਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਦੇਸ਼ ਦੁਨੀਆ ਅੰਦਰ ਬੈਠੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ ਲਿਹਾਜ਼ਾ ਇਨ੍ਹਾਂ ਨੂੰ ਠੱਲ੍ਹਣ ਲਈ ਸਖ਼ਤ ਕਾਰਵਾਈ ਕਰਨੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਸਬੰਧਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਂਦਾ ਹੈ।

ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਨੂਰਪੁਰ ਜੱਟਾਂ ਪਿੰਡ ਵਿੱਚ ਵਾਪਰੀ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਅੰਦਰ ਅੱਜ ਸ਼ਰਾਰਤੀ ਅਨਸਰਾਂ ਦੀ ਇਤਨੀ ਹਿੰਮਤ ਵਧ ਗਈ ਹੈ ਕਿ ਉਹ ਸਾਡੇ ਗੁਰੂ ਘਰਾਂ ਅੰਦਰ ਵੜ ਕੇ ਬੇਅਦਬੀਆਂ ਕਰ ਰਹੇ ਹਨ। ਇਹ ਸਿੱਖਾਂ ਲਈ ਬਹੁਤ ਹੀ ਚਿੰਤਾਜਨਕ ਅਤੇ ਆਪਸ ਵਿੱਚ ਮਿਲ ਬੈਠ ਕੇ ਦੀਰਘ ਵਿਚਾਰ ਵਟਾਂਦਰਾ ਕਰਨ ਦਾ ਮਾਮਲਾ ਹੈ। ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ ਲਈ ਆਖਿਆ ਤਾਂ ਜੋ ਇਨ੍ਹਾਂ ਘਟਨਾਵਾਂ ਨੂੰ ਠੱਲ੍ਹਿਆ ਜਾ ਸਕੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥ ਗਿਆਨੀ ਜੁਗਿੰਦਰ ਸਿੰਘ ਦੀ ਅਗਵਾਈ ਵਿੱਚ ਪੰਜ ਪਿਆਰੇ ਸਾਹਿਬਾਨ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਅਤੇ ਸਬ-ਦਫ਼ਤਰ ਦੇ ਇੰਚਾਰਜ ਸ. ਗੁਰਭਾਗ ਸਿੰਘ ਨੂੰ ਤੁਰੰਤ ਘਟਨਾ ਵਾਲੀ ਥਾਂ ਉੱਤੇ ਜਾਂਚ ਕਰਨ ਲਈ ਭੇਜਿਆ ਗਿਆ ਹੈ। ਘਟਨਾ ਸਬੰਧੀ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਗੁਰੂ ਘਰ ਵਿਖੇ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਠੀਕ ਨਹੀਂ ਸੀ, ਜਿਸ ਤੋਂ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਨਜ਼ਰ ਆਉਂਦੀ ਹੈ।
***
9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...