ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

by | Sep 4, 2025 | AGRICULTURE UPDATES, breaking news, daily | 0 comments

* ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

•ਖੁੱਡੀਆਂ ਨੇ ਖੇਤੀਬਾੜੀ ਤੇ ਪੇਂਡੂ ਆਰਥਿਕਤਾ ‘ਤੇ ਹੜ੍ਹਾਂ ਦੇ ਵਿਨਾਸ਼ਕਾਰੀ ਪ੍ਰਭਾਵ ਨੂੰ ਉਜਾਗਰ ਕੀਤਾ

* ਹੜ੍ਹਾਂ ਨਾਲ ਹੋਈ ਤਬਾਹੀ ਤੋਂ ਸੂਬੇ ਨੂੰ ਉਭਾਰਨ ਲਈ ਵਿੱਤੀ ਪੈਕੇਜ ਅਤੇ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਮੁਆਵਜ਼ੇ ਵਿੱਚ ਵਾਧੇ ਦੀ ਮੰਗ

ਚੰਡੀਗੜ੍ਹ, 4 ਸਤੰਬਰ:

ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।

ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ ‘ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ‘ਤੇ ਆਏ ਸਨ।

ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ, ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ ‘ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ।

ਸ. ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਹੈ ਅਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਕੇਂਦਰੀ ਖ਼ੁਰਾਕ ਪੂਲ ਵਿੱਚ ਪੰਜਾਬ ਅਹਿਮ ਯੋਗਦਾਨ ਪਾਉਂਦਾ ਹੈ। ਹਾਲਾਂਕਿ ਹੜ੍ਹਾਂ ਕਾਰਨ ਫ਼ਸਲਾਂ, ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਪੇਂਡੂ ਆਰਥਿਕਤਾ ਵੱਡੇ ਪੱਧਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ।

ਹੜ੍ਹ ਪੀੜਤਾਂ ਲਈ ਨਿਗੂਣੇ ਮੁਆਵਜ਼ੇ ‘ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਸ. ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...