ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

by | Sep 4, 2025 | breaking news, daily | 0 comments

ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ

ਚੰਡੀਗੜ੍ਹ/ਪਠਾਨਕੋਟ, 4 ਸਤੰਬਰ: ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ।

ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ ਅਸੀਂ ਬਹੁਤ ਮਾਰ ਝੱਲੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਕੂਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਂਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਹੁਤ ਜਲਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਪਰਿਵਾਰਾਂ ਦੇ ਲਈ ਆਰਥਿਕ ਸਹਾਇਤਾਂ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ 8 ਪਰਿਵਾਰ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਹੜ੍ਹਾਂ ਦੇ ਅੰਦਰ ਰੁੜ ਗਏ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 4 ਪਰਿਵਾਰਾਂ ਦੇ ਲਈ ਜਿਸ ਵਿੱਚ ਪਿੰਡ ਅੱਤੇਪੁਰ ਤੋਂ ਨੋਜਵਾਨ ਜਗਤਾਰ, ਢਾਂਗੂ ਸਰਾਂ ਤੋਂ ਸਾਹਿਲ, ਰਾਜਪੂਰਾ ਤੋਂ ਕੇਸਵ ਕੁਮਾਰ ਅਤੇ ਰੇਸਮਾਂ ਇਨ੍ਹਾਂ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਚੈਕ ਪੰਜਾਬ ਸਰਕਾਰ ਵੱਲੋਂ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਪਹਿਲਾ ਜਿਲ੍ਹਾ ਹੈ ਜਿਸ ਵਿੱਚ ਇਹ ਸੁਰੂਆਤ ਹੋਈ ਹੈ, ਜਿਲ੍ਹਾ ਪ੍ਰਸਾਸਨ ਦਾ ਵੀ ਧੰਨਵਾਦ ਹੈ ਕਿ ਉਨ੍ਹਾਂ ਬਹੁਤ ਜਲਦੀ ਕਾਰਵਾਈ ਕਰਦਿਆਂ ਰਿਪੋਰਟ ਪੇਸ ਕੀਤੀ ।

ਉਨ੍ਹਾਂ ਕਿਹਾ ਕਿ ਰਹਿੰਦੇ ਚਾਰ ਪਰਿਵਾਰਾਂ ਦੇ ਕਾਗਜਾਤ ਜੋ ਪੂਰਨ ਨਹੀਂ ਹਨ ਉਨ੍ਹਾ ਚਾਰ ਪਰਿਵਾਰਾਂ ਨੂੰ ਵੀ ਜਲਦੀ ਆਰਥਿਕ ਸਹਾਇਤਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਲਈ ਸਾਡੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸੰਕਟ ਦੀ ਘੜ੍ਹੀ ਵਿੱਚ ਬਾਹਰ ਨਿਕਲਣ ਦੇ ਲਈ ਬੱਲ ਦੇਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...