➖ ਪੰਜਾਬ ਦੇ ਵਿਕਾਸ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅਮਨ ਕਾਨੂੰਨ, ਉਦਯੋਗਾਂ ਸਮੇਤ ਕਈ ਮੁੱਦਿਆਂ ‘ਤੇ ਹੋਈ ਸਾਰਥਕ ਚਰਚਾ

by | Jul 28, 2026 | breaking news, daily, politics | 0 comments

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਢਿੱਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਆਰਥਿਕਤਾ, ਇੰਡਸਟਰੀ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ , ਲਾਅ ਐਂਡ ਆਰਡਰ, ਗੈਂਗਸਟਰਵਾਦ ਸਮੇਤ ਹੋਰ ਕਈ ਮੁੱਦਿਆਂ ਉਪਰ ਚਰਚਾ ਕੀਤੀ।

ਇਸ ਮੁਲਾਕਾਤ ਸਬੰਧੀ ਢਿੱਲੋਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਬਹੁਤ ਸਾਰਥਿਕ ਮਾਹੌਲ ‘ਚ ਹੋਈ ਹੈ ਅਤੇ ਪ੍ਰਧਾਨ ਮੰਤਰੀ ਨੇ ਬਹੁਤ ਗੰਭੀਰਤਾ ਨਾਲ ਪੂਰੀ ਗੱਲ ਸੁਣੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਪੰਜਾਬ ਨੂੰ ਲੈ ਕੇ ਬਹੁਤ ਚਿੰਤਿਤ ਹਨ।‌ ਪੰਜਾਬ ਦੇ ਸਾਰੇ ਹਾਲਾਤਾਂ ਬਾਰੇ ਉਹ ਪਹਿਲਾਂ ਹੀ ਚੰਗੀ ਤਰ੍ਹਾਂ ਭਲੀਭਾਂਤ ਜਾਣੂ ਹਨ‌। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਆਪਣੇ ਪੰਜਾਬ ਵਿੱਚ ਇੱਕ ਕਾਰਿਯਾਕਰਤਾ ਵਜੋਂ ਕੀਤੇ ਕੰਮਾਂ ਅਤੇ ਤਜੁਰਬੇ ਨੂੰ ਵੀ ਸਾਂਝਾ ਕੀਤਾ। ਸ. ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਸਰਵਉੱਚ ਅਹੁਦੇ ਉਪਰ ਬਿਰਾਜਮਾਨ ਹੋਣ ਦੇ ਬਾਵਜੂਦ ਪ੍ਰਧਾਨਮੰਤਰੀ ਜੀ ਅਜੇ ਵੀ ਪੰਜਾਬ ਦੀ ਧਰਾਤਲ ਜੁੜੇ ਹੋਏ ਹਨ‌।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀ ਨਾਕਾਮੀ ਅਤੇ ਦਿਸ਼ਾ-ਹੀਣ ਨੀਤੀਆਂ ਕਾਰਨ ਅੱਜ ਸੂਬਾ ਆਰਥਿਕ ਅਤੇ ਪ੍ਰਸ਼ਾਸਨਿਕ ਤੌਰ ‘ਤੇ ਪਛੜ ਰਿਹਾ ਹੈ। ਪੰਜਾਬ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨ ਅਤੇ ਮਜ਼ਦੂਰ ਅੱਜ ਬਦਹਾਲੀ ਦੇ ਦੌਰ ‘ਚੋਂ ਲੰਘ ਰਹੇ ਹਨ, ਜਦੋਂਕਿ ‘ਆਪ’ ਸਰਕਾਰ ਸਿਰਫ਼ ਝੂਠੇ ਦਾਅਵਿਆਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਕਾਨੂੰਨ ਵਿਵਸਥਾ ਦੀ ਖਰਾਬ ਹਾਲਤ ਅਤੇ ਖਰਾਬ ਉਦਯੋਗਿਕ ਨੀਤੀਆਂ ਕਾਰਨ ਪੰਜਾਬ ਤੋਂ ਉਦਯੋਗ ਬਾਹਰ ਜਾ ਰਹੇ ਹਨ, ਜਿਸ ਨਾਲ ਨੌਜਵਾਨ ਰੋਜ਼ਗਾਰ ਲਈ ਭਟਕਣ ਲਈ ਮਜਬੂਰ ਹਨ।

ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨਾਲ ਕਿਸਾਨਾਂ-ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਪ੍ਰਮੁੱਖ ਉਦਯੋਗਿਕ ਧੁਰਾ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ‘ਤੇ ਚਰਚਾ ਕੀਤੀ, ਤਾਂ ਜੋ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਪਹਿਲਾਂ ਗੁਜਰਾਤ ਅਤੇ ਬਾਅਦ ਵਿੱਚ ਦੇਸ਼ ਵਿੱਚ ਵਿਕਾਸ ਅਤੇ ਤਰੱਕੀ ਹੋਈ ਹੈ, ਉਸ ਤਰ੍ਹਾਂ ਹੁਣ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ ਦੇ ਡਬਲ ਇੰਜਨ ਸਰਕਾਰ ਦੀ ਲੋੜ ਹੈ ਤਾਂ ਕਿ ਪੰਜਾਬ ਵੀ ਤਰੱਕੀ ਦੀਆਂ ਮੰਜ਼ਿਲਾਂ ਛੋਹ ਸਕੇ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਸੂਬੇ ਦੀ ਤਰੱਕੀ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਪ੍ਰੇਰਣਾਦਾਇਕ ਹੈ।

ਜਿੱਥੇ ਮੌਜੂਦਾ ਸੂਬਾ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਸਾਬਤ ਹੋਈ ਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ, ਲੋਕ ਸੇਵਾ ਅਤੇ ਸੂਬੇ ਨੂੰ ਮੁੜ ਤੋਂ ਲੀਹ ‘ਤੇ ਲਿਆਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕਾਰਜ ਕਰਨ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਆਪਣੇ ਵਿਕਾਸ ਦੇ ਮਾਡਲ ‘ਤੇ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਵੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...