➖ ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” ਵਿੱਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ

by | May 1, 2026 | daily, politics | 0 comments

“ਨਸ਼ੇ ਦੀ ਹਾਲਤ ਵਿੱਚ ਸੈਸ਼ਨ ਵਿੱਚ ਪਹੁੰਚਣਾ ਲੋਕਤੰਤਰ ਦਾ ਸਭ ਤੋਂ ਕਾਲਾ ਦਿਨ,” ਸੁਨੀਲ ਜਾਖੜ; ਭਾਜਪਾ ਨੇ ਜਵਾਬਦੇਹੀ ਅਤੇ ਕਾਰਵਾਈ ਦੀ ਮੰਗ ਕੀਤੀ

➖ “ਜੇ ਛੁਪਾਉਣ ਲਈ ਕੁਝ ਨਹੀਂ, ਤਾਂ ਨਾਰਕੋ ਟੈਸਟ ਤੋਂ ਡਰ ਕਿਉਂ?” — ਤਰੁਣ ਚੁੱਘ

ਚੰਡੀਗੜ੍ਹ, 1 ਮਈ 2026:

ਭਾਰਤੀ ਜਨਤਾ ਪਾਰਟੀ ਦੀ “ਜਨਤਾ ਦੀ ਵਿਧਾਨ ਸਭਾ” ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਸਦਨ ਵਿੱਚ ਨਾਰਾ ਗੂੰਜਿਆ: “ਪੰਜਾਬੀ ਕਰੇ ਪੁਕਾਰ, ਸੱਤਾ ਛੱਡੇ ਮਾਨ ਸਰਕਾਰ।” ਸਦਨ ਨੇ ਮੁੱਖ ਮੰਤਰੀ ਦੇ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਵਿਧਾਨ ਸਭਾ ਵਿੱਚ ਆਉਣ ਦੀ ਨਿੰਦਾ ਕਰਦਿਆਂ ਉਨ੍ਹਾਂ ਦੇ ਮਹਾਭਿਯੋਗ ਦੀ ਵੀ ਮੰਗ ਕੀਤੀ।

ਪ੍ਰਸਤਾਵ ਪੇਸ਼ ਕਰਦਿਆਂ ਭਾਜਪਾ ਪੰਜਾਬ ਦੇ ਵਰਕਿੰਗ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, “ਸਰਕਾਰ ਨੂੰ ਹਾਈਕੋਰਟ ਦੇ ਹੁਕਮਾਂ ਦੀ ਕੋਈ ਪਰਵਾਹ ਨਹੀਂ ਰਹੀ ਅਤੇ ਇਹ ਕਰਮਚਾਰੀ ਵਿਰੋਧੀ ਬਣ ਚੁੱਕੀ ਹੈ।” ਉਨ੍ਹਾਂ ਦੋਸ਼ ਲਗਾਇਆ ਕਿ ਗੈਂਗਸਟਰਵਾਦ, ਡਰੱਗਸ ਕਾਰਨ ਮੌਤਾਂ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਮਸਲਿਆਂ ‘ਤੇ ਕੋਈ ਚਰਚਾ ਨਹੀਂ ਹੋ ਰਹੀ। ਉਨ੍ਹਾਂ ਕਿਹਾ, “ਆਪ ਦੀ ਰਾਜਨੀਤੀ ਝੂਠ ‘ਤੇ ਆਧਾਰਿਤ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਵਾਅਦਾ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ।” ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਨੇਤ੍ਰਿਤਵ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਅਸਲੀ ਸ਼ਾਸਨ ਦੀਆਂ ਨਾਕਾਮੀਆਂ ਤੋਂ ਧਿਆਨ ਹਟਾ ਰਿਹਾ ਹੈ।

ਘੰਟਿਆਂ ਚੱਲੀ ਚਰਚਾ ਦੇ ਸਮਾਪਨ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਆਉਣਾ “ਲੋਕਤੰਤਰ ਦਾ ਸਭ ਤੋਂ ਕਾਲਾ ਦਿਨ” ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਦੇ ਇਸ ਵਰਤਾਅ ਨੇ ਸੰਵਿਧਾਨਕ ਅਹੁਦੇ ਦੀ ਮਰਯਾਦਾ ਨੂੰ ਠੇਸ ਪਹੁੰਚਾਈ ਹੈ,” ਅਤੇ ਜੋੜਿਆ, “ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਯੋਗ ਨਹੀਂ ਹਨ।” ਅਰਵਿੰਦ ਕੇਜਰੀਵਾਲ ਤੋਂ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੂੰ ਬਚਾਓ—ਤੁਹਾਡੇ ਨੇਤ੍ਰਿਤਵ ਹੇਠ ਇਹ ਰਾਜ ਏਟੀਐਮ ਬਣ ਕੇ ਰਹਿ ਗਿਆ ਹੈ।”

ਭਾਜਪਾ ਦੇ ਕੋਮੀ ਜਨਰਕ ਸਕੱਤਰ ਤਰੁਣ ਚੁੱਘ ਨੇ ਕੜੀ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ, “ਜੇ ਛੁਪਾਉਣ ਲਈ ਕੁਝ ਨਹੀਂ, ਤਾਂ ਨਾਰਕੋ ਟੈਸਟ ਤੋਂ ਡਰ ਕਿਉਂ?” ਉਨ੍ਹਾਂ ਦੋਸ਼ ਲਗਾਇਆ ਕਿ ਮਜ਼ਦੂਰਾਂ ਦੀ ਅਣਦੇਖੀ ਹੋ ਰਹੀ ਹੈ ਅਤੇ ਕਿਹਾ, “ਕਾਮਗਾਰਾਂ ਨੂੰ ਵਾਅਦੇ ਅਨੁਸਾਰ ਰੋਜ਼ਗਾਰ ਦਾ ਸਿਰਫ਼ ਥੋੜ੍ਹਾ ਹਿੱਸਾ ਹੀ ਮਿਲ ਰਿਹਾ ਹੈ, ਜਦਕਿ ਸਰਕਾਰ ਕੇਂਦਰ ਦੀਆਂ ਯੋਜਨਾਵਾਂ ਦਾ ਸਹੀ ਤਰੀਕੇ ਨਾਲ ਲਾਭ ਲੈਣ ਵਿੱਚ ਨਾਕਾਮ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਤੀ ਕੁਪ੍ਰਬੰਧਨ, ਅਦਾਲਤੀ ਹੁਕਮਾਂ ਦੀ ਅਣਦੇਖੀ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਇਸ ਸਰਕਾਰ ਦੀ ਪਛਾਣ ਬਣ ਚੁੱਕੀ ਹੈ।”

ਐਨ.ਸੀ.ਐਸ.ਸੀ. ਦੇ ਸਾਬਕਾ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ, “ਅਨੁਸੂਚਿਤ ਜਾਤੀਆਂ ਨਾਲ ਕੀਤਾ ਗਿਆ ਇੱਕ ਵੀ ਵੱਡਾ ਵਾਅਦਾ ਪੂਰਾ ਨਹੀਂ ਹੋਇਆ।” ਭਾਜਪਾ ਦੇ ਰਾਸ਼ਟਰੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਜ਼ੋਰ ਦੇ ਕੇ ਕਿਹਾ, “ਸਿੱਖ ਭਾਵਨਾਵਾਂ ਦਾ ਸਤਿਕਾਰ ਸਿਰਫ਼ ਪ੍ਰਤੀਕਾਤਮਕਤਾ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ।”

ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਰਥਿਕ ਮਸਲਿਆਂ ‘ਤੇ ਚਿੰਤਾ ਜਤਾਈ ਅਤੇ ਕਿਹਾ, “ਅਸੀਂ ਇੱਕ ਵਿਰੋਧਾਭਾਸ ਦਾ ਸਾਹਮਣਾ ਕਰ ਰਹੇ ਹਾਂ—ਇੱਕ ਪਾਸੇ ਬੇਰੋਜ਼ਗਾਰੀ ਹੈ ਅਤੇ ਦੂਜੇ ਪਾਸੇ ਪ੍ਰਸ਼ਿਖਤ ਮਨੁੱਖੀ ਸੰਸਾਧਨਾਂ ਦੀ ਘਾਟ,” ਅਤੇ ਲੰਬੇ ਸਮੇਂ ਵਾਲੀਆਂ ਵਿਕਾਸ ਨੀਤੀਆਂ ਦੀ ਲੋੜ ‘ਤੇ ਜ਼ੋਰ ਦਿੱਤਾ।

ਵਿਧਾਇਕ ਜੰਗੀ ਲਾਲ ਮਹਾਜਨ, ਵਿਧਾਇਕ ਸੰਦੀਪ ਜਾਖੜ ਅਤੇ ਬੀਬੀ ਅਮਨਜੋਤ ਰਾਮੂਵਾਲੀਆ ਨੇ ਵੀ ਪੰਜਾਬ ਦੀ ਆਪ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ।

ਸੈਸ਼ਨ ਦਾ ਸਮਾਪਨ ਇਸ ਨਤੀਜੇ ਨਾਲ ਹੋਇਆ ਕਿ ਆਪ ਸਰਕਾਰ ਸ਼ਾਸਨ ਵਿੱਚ ਨਾਕਾਮ ਰਹੀ ਹੈ, ਲੋਕਾਂ ਦਾ ਭਰੋਸਾ ਤੋੜਿਆ ਹੈ ਅਤੇ ਇਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...