10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

by | Feb 23, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ
— ਦੋ ਦਿਨ ਪਹਿਲਾਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਕੀਤੀ ਸੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:

ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਜ਼ਬਤ ਕੀਤੀ ਹੈਰੋਇਨ 15 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਨਸ਼ਾ ਤਸਕਰ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਉਸਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਕੁਝ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਮੁਲਜ਼ਮ ਹਰਮਨਦੀਪ ਦੇ ਖੁਲਾਸੇ ‘ਤੇ ਇਹ ਦੂਜੀ ਵੱਡੀ ਬਰਾਮਦਗੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਲਿਆਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਲਵਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਉਸਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਦੋਸ਼ੀ ਹਰਮਨਦੀਪ ਨੇ ਇੱਕ ਹੋਰ ਖੁਲਾਸਾ ਕੀਤਾ ਕਿ ਉਸਨੇ ਖੁਰਮਣੀਆਂ ਤੋਂ ਰਾਮ ਤੀਰਥ ਲਿੰਕ ਰੋਡ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਦੇ ਕੰਢੇ ਰੱਖੀ ਇੱਕ ਇੱਟ ਦੇ ਹੇਠਾਂ 2 ਕਿਲੋਗ੍ਰਾਮ ਹੋਰ ਹੈਰੋਇਨ ਛੁਪਾਈ ਸੀ। ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਦੋਸ਼ੀ ਦੁਆਰਾ ਦੱਸੀ ਗਈ ਜਗ੍ਹਾ ਤੋਂ 2 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨ ਤੋਂ ਤਸਕਰ ਕੀਤੀ ਗਈ ਵੱਡੀ ਖੇਪ ਦਾ ਹਿੱਸਾ ਹੈ ਜਿਸਨੂੰ ਪਾਕ-ਅਧਾਰਤ ਸਮਗਲਰ ਚਾਚਾ ਬਾਵਾ ਦੀ ਸਹਾਇਤਾ ਨਾਲ ਤਸਕਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਚਾਚਾ ਬਾਵਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਦੌਰਾਨ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਸੀ.ਆਈ. ਅੰਮ੍ਰਿਤਸਰ ਨੇ 2024 (1 ਜਨਵਰੀ, 2024 ਤੋਂ 31 ਦਸੰਬਰ, 2024) ਵਿੱਚ 29 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਕੁੱਲ 14 ਐਫ.ਆਈ.ਆਰਜ਼. ਦਰਜ ਕੀਤੀਆਂ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 153.6 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਆਈ.ਸੀ.ਈ. ਡਰੱਗ, 31.9 ਕਿਲੋਗ੍ਰਾਮ ਕੈਫੀਨ ਐਨਹਾਈਡ੍ਰਸ, 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀ.ਐਮ.ਆਰ.) ਅਤੇ 1.10 ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...