100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Jul 27, 2026 | breaking news, health, politics | 0 comments

ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ. 5 ਕਰੋੜ ਤੋਂ ਪਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ ਅਤੇ ਮਜ਼ਬੂਤ ਸਿਹਤ ਢਾਂਚਾ ਪੰਜਾਬ ਦੀ ਬਦਲ ਰਹੇ ਹਨ ਤਸਵੀਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਨੇ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਬਾਕੀ ਰਹਿੰਦੇ 29 ਨਵੇਂ ਆਮ ਆਦਮੀ ਕਲੀਨਿਕ 31 ਜੁਲਾਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੜੀਵਾਰ ਢੰਗ ਨਾਲ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ
ਮੋਗਾ; 25 ਜੁਲਾਈ-
ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹਨਾਂ ਕਲੀਨਿਕ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਮੁਫ਼ਤ ਲੈਬ ਟੈਸਟ ਦਰਜ ਕਰ ਚੁੱਕੇ ਹਨ। ਇਸ ਪਹਿਲਕਦਮੀ ਨੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਕਿਫ਼ਾਇਤੀ ਅਤੇ ਵਧੀਆ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ।
ਮੋਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਇਹ ਕਲੀਨਿਕ ਮੁਫ਼ਤ ਟੈਸਟ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਂਦੇ ਹਨ, ਅਤੇ ਪੰਜ ਕਰੋੜ ਤੋਂ ਵੱਧ ਓਪੀਡੀ ਦਰਜ ਕੀਤੇ ਜਾ ਚੁੱਕੇ ਹਨ।”
ਮੁੱਖ ਮੰਤਰੀ ਨੇ ਕਿਹਾ, “ਆਮ ਆਦਮੀ ਕਲੀਨਿਕਾਂ ਨੇ ਸਰਕਾਰ ਨੂੰ ਲੋਕਾਂ ਦਾ ਵਿਆਪਕ ਹੈਲਥ ਡਾਟਾਬੇਸ ਤਿਆਰ ਕਰਨ ਦੇ ਯੋਗ ਵੀ ਬਣਾਇਆ ਹੈ, ਜਿਸ ਨਾਲ ਵੱਖ-ਵੱਖ ਖੇਤਰਾਂ ਦੀਆਂ ਸਿਹਤ ਸੰਭਾਲ ਲੋੜਾਂ ਅਨੁਸਾਰ ਬਿਹਤਰ ਯੋਜਨਾਬੰਦੀ ਅਤੇ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਾਡਾ ਇੱਕੋ-ਇੱਕ ਮਕਸਦ ਪੰਜਾਬ ਦੇ ਕੋਨੇ-ਕੋਨੇ ਵਿੱਚ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਲੋਕਾਂ ਨੂੰ ਇਹਨਾਂ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਟੈਸਟਿੰਗ ਸੇਵਾਵਾਂ ਮਿਲ ਰਹੀਆਂ ਹਨ, ਜਿੱਥੇ ਉੱਚ ਯੋਗਤਾ ਪ੍ਰਾਪਤ ਡਾਕਟਰ ਅਤੇ ਸਿਹਤ ਅਮਲਾ ਪੂਰੀ ਲਗਨ ਨਾਲ ਉਨ੍ਹਾਂ ਦੀ ਸੇਵਾ ਕਰ ਰਿਹਾ ਹੈ।”
ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓ.ਪੀ.ਡੀ.
* ਆਮ ਆਦਮੀ ਕਲੀਨਿਕਾਂ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਾ ਅੰਕੜਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 1.86 ਕਰੋੜ ਨਵੇਂ ਮਰੀਜ਼ ਅਤੇ 4.04 ਕਰੋੜ ਦੋਬਾਰਾ ਆਏ ਮਰੀਜ਼ ਸ਼ਾਮਲ ਹਨ, ਜੋ ਸੂਬੇ ਦੇ ਪ੍ਰਾਇਮਰੀ ਹੈਲਥਕੇਅਰ ਸਿਸਟਮ ਵਿੱਚ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।
* ਹਰੇਕ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ ਔਸਤਨ 84 ਮਰੀਜ਼ ਆਉਂਦੇ ਹਨ ਅਤੇ ਇਹ ਨੈੱਟਵਰਕ ਸਮੂਹਿਕ ਤੌਰ ‘ਤੇ ਪੰਜਾਬ ਭਰ ਵਿੱਚ ਹਰ ਰੋਜ਼ 83,000 ਤੋਂ ਵੱਧ ਮਰੀਜ਼ਾਂ ਦੀ ਸੇਵਾ ਕਰ ਰਿਹਾ ਹੈ।
* ਆਮ ਆਦਮੀ ਕਲੀਨਿਕਾਂ ਵਿੱਚ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ।
* ਹਰ ਮਹੀਨੇ 42,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਇਹਨਾਂ ਕਲੀਨਿਕਾਂ ਰਾਹੀਂ ਜਣੇਪਾ ਪੂਰਵ ਦੇਖਭਾਲ (ਐਨਟੀਨੈਂਟਲ ਕੇਅਰ) ਮਿਲਦੀ ਹੈ।
* ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 1.25 ਲੱਖ ਤੋਂ ਵੱਧ ਮਰੀਜ਼ ਆਮ ਆਦਮੀ ਕਲੀਨਿਕ ਨੈੱਟਵਰਕ ਰਾਹੀਂ ਹਰ ਮਹੀਨੇ ਇਲਾਜ ਅਤੇ ਫਾਲੋ-ਅੱਪ ਪ੍ਰਾਪਤ ਕਰਦੇ ਹਨ।
* ਹਰ ਆਮ ਆਦਮੀ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਉਂਦਾ ਹੈ।
* ਇਹ ਕਲੀਨਿਕ eSushrut ਪਲੇਟਫਾਰਮ ਰਾਹੀਂ ਪੂਰੀ ਤਰ੍ਹਾਂ ਆਈ.ਟੀ.-ਅਧਾਰਿਤ ਹੈ, ਜੋ ਕਾਗਜ਼-ਰਹਿਤ ਮਰੀਜ਼ ਰਜਿਸਟ੍ਰੇਸ਼ਨ, ਪਰਚੀ ਅਤੇ ਦਵਾਈਆਂ ਦੀ ਵੰਡ ਨੂੰ ਯਕੀਨੀ ਬਣਾਉਂਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...