100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

by | Aug 29, 2026 | breaking news, daily, politics | 0 comments

ਸੁਰਜੀਤ ਹਾਕੀ ਸੁਸਾਇਟੀ ਦਾ ਉਪਰਾਲਾ;
ਡੀ.ਸੀ. ਵਰਜੀਤ ਸਿੰਘ ਵਾਲੀਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਮੇਜਰ ਧਿਆਨ ਚੰਦ ਦੇ 121ਵੇਂ ਜਨਮ ਦਿਵਸ ਅਤੇ ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਹਾਕੀ ਅਕੈਡਮੀ ਨਾਲ ਸਬੰਧਤ 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।

ਸਮਾਗਮ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਜੀਤ ਸਿੰਘ ਵਾਲੀਆ, ਆਈ.ਏ.ਐੱਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਖੇਡ ਕਿੱਟਾਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਜ਼ਿੰਮੇਵਾਰੀ ਦੀ ਸਿੱਖਿਆ ਦਿੰਦੀਆਂ ਹਨ।

ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਮੇਜਰ ਧਿਆਨ ਚੰਦ ਦੀ ਜ਼ਿੰਦਗੀ ਅਤੇ ਖੇਡ ਪ੍ਰਤੀ ਸਮਰਪਣ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਨੇ 1928, 1932 ਅਤੇ 1936 ਦੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਦੇਸ਼ ਲਈ ਸੋਨ ਤਗਮੇ ਜਿੱਤੇ ਅਤੇ ਭਾਰਤੀ ਹਾਕੀ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿਵਾਈ। ਉਨ੍ਹਾਂ ਦੀ ਖੇਡ ਪ੍ਰਤਿਭਾ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਹਰ ਖਿਡਾਰੀ ਲਈ ਇੱਕ ਮਿਸਾਲ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਆਪਣੇ ਨਿਸ਼ਾਨੇ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਹਾਕੀ ਦੀ ਨਰਸਰੀ ਵਜੋਂ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਹਾਸਲ ਹੈ ਅਤੇ ਇਸ ਵਿਰਾਸਤ ਨੂੰ ਅੱਗੇ ਲਿਜਾਣ ਲਈ ਨੌਜਵਾਨ ਖਿਡਾਰੀਆਂ ਨੂੰ ਹਰ ਸੰਭਵ ਮੌਕਾ ਅਤੇ ਸਹਿਯੋਗ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

ਇਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੇਖ ਰਾਜ ਨਈਅਰ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ 100 ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਹਾਕੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਹਾਰ ਖਿਡਾਰੀਆਂ ਨੂੰ ਲੋੜੀਂਦਾ ਸਹਿਯੋਗ ਦੇਣਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਲੰਮੇ ਸਮੇਂ ਤੋਂ ਹਾਕੀ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਤੇ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ, ਸੁਸਾਇਟੀ ਦੇ ਅਹੁਦੇਦਾਰਾਂ, ਕੋਚਾਂ, ਖਿਡਾਰੀਆਂ ਅਤੇ ਮਾਪਿਆਂ ਨੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਕੇਕ ਕੱਟ ਕੇ ਮਹਾਨ ਖਿਡਾਰੀ ਨੂੰ ਯਾਦ ਕੀਤਾ ਅਤੇ ਜਲੰਧਰ ਦੀ ਹਾਕੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਅੱਗੇ ਲਿਆਉਣ ਦਾ ਸੰਕਲਪ ਲਿਆ।

ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਖਿਡਾਰੀਆਂ ਨੂੰ ਦਿੱਤੀਆਂ ਗਈਆਂ ਖੇਡ ਕਿੱਟਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਡਾ. ਬੀ.ਐੱਸ. ਜੌਹਲ, ਮੈਨੇਜਿੰਗ ਡਾਇਰੈਕਟਰ, ਜੌਹਲ ਸੁਪਰ ਸਪੈਸ਼ਲਟੀ ਹਸਪਤਾਲ ਦੇ ਸਹਿਯੋਗ ਨਾਲ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਡਾ. ਜੌਹਲ ਵੱਲੋਂ ਨੌਜਵਾਨ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਅਤੇ ਹਾਕੀ ਦੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਰਕਿੰਗ ਪ੍ਰਧਾਨ ਲਖਵਿੰਦਰਪਾਲ ਸਿੰਘ ਖਹਿਰਾ, ਜਨਰਲ ਸਕੱਤਰ ਸੁਰਿੰਦਰ ਸਿੰਘ ਭਾਜਪਾ, ਅਵੇਤਨੀ ਸਕੱਤਰ ਰਣਬੀਰ ਸਿੰਘ ਟੁੱਟ, ਸੀਨੀਅਰ ਮੀਤ ਪ੍ਰਧਾਨ ਰਾਮ ਪਰਤਾਪ, ਓਲੰਪੀਅਨ ਰਾਜਿੰਦਰ ਸਿੰਘ, ਡਾ. ਸ਼ਿਵਿੰਦਰ ਸਿੰਘ, ਗੌਰਵ ਅਗਰਵਾਲ, ਕਰਨਦੀਪ ਸਿੰਘ ਤੋਂ ਇਲਾਵਾ ਹਾਕੀ ਕੋਚ ਪਰਦੀਪ ਕੌਰ, ਬਿੰਦੂ, ਸੀਤਾ ਦੇਵੀ ਸਮੇਤ ਹੋਰ ਪਤਵੰਤੇ, ਖਿਡਾਰੀ ਅਤੇ ਮਾਪੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...