1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ: ਵੜਿੰਗ

by | Jun 3, 2026 | daily, politics | 0 comments

ਕਿਹਾ: ਔਰਤਾਂ ਨੂੰ ਵਾਅਦੇ ਕੀਤੇ 60,000 ਰੁਪਏ ਦੀ ਬਜਾਏ ਸਿਰਫ਼ 6,000 ਰੁਪਏ ਹੀ ਮਿਲਣਗੇ

ਮੰਗ: ਆਪ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰੇ

ਚੰਡੀਗੜ੍ਹ, 3 ਜੂਨ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦਾ ਐਲਾਨ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਘੱਟ ਹੈ, ਬਹੁਤ ਹੀ ਨਾਕਾਫ਼ੀ ਹੈ ਅਤੇ ਬਹੁਤ ਹੀ ਦੇਰ ਨਾਲ ਚੁੱਕਿਆ ਗਿਆ ਕਦਮ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਔਰਤਾਂ ਤੋਂ 1000 ਰੁਪਏ ਮਹੀਨਾਵਾਰ ਸਹਾਇਤਾ ਦਾ ਵਾਅਦਾ ਕਰਕੇ ਵੋਟਾਂ ਲਈਆਂ ਗਈਆਂ, ਲੇਕਿਨ ਹੁਣ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ਵਿੱਚ ਆ ਕੇ ਇਸ ਯੋਜਨਾ ਦਾ ਐਲਾਨ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਨੂੰ ਪੰਜ ਸਾਲਾਂ ਵਿੱਚ 60,000 ਰੁਪਏ ਮਿਲਣੇ ਚਾਹੀਦੇ ਸਨ, ਹੁਣ ਉਨ੍ਹਾਂ ਨੂੰ ਆਪ ਸਰਕਾਰ ਦੇ ਬਾਕੀ ਬਚੇ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ ਸਿਰਫ਼ 6,000 ਰੁਪਏ ਹੀ ਮਿਲਣਗੇ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬੇਸ਼ਰਮੀ ਭਰੀ ਧੋਖਾਧੜੀ ਹੈ ਕਿ ਤੁਸੀਂ 60,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਿਰਫ਼ 6,000 ਰੁਪਏ ਦੇ ਰਹੇ ਹੋ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਔਰਤ 54,000 ਰੁਪਏ ਦੇ ਧੋਖੇ ਖ਼ਿਲਾਫ਼ ਆਪ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਸੱਚਮੁੱਚ ਆਪਣੇ ਵਾਅਦੇ ਪ੍ਰਤੀ ਗੰਭੀਰ ਹੈ, ਤਾਂ ਉਸਨੂੰ ਸੂਬੇ ਦੀ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਉਹ ਇਹ ਯਕੀਨੀ ਬਣਾਏਗੀ ਕਿ ਨਕਦ ਸਹਾਇਤਾ ਸਮੇਤ ਹਰ ਭਲਾਈ ਯੋਜਨਾ ਦਾ ਲਾਭ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਦਿੱਤਾ ਜਾਵੇ।

ਇਸ ਸਬੰਧੀ ਵੜਿੰਗ ਨੇ ਕਰਨਾਟਕ ਅਤੇ ਤੇਲੰਗਾਨਾ ਦੀਆਂ ਕਾਂਗਰਸ ਸਰਕਾਰਾਂ ਦੀ ਉਦਾਹਰਨਾਂ ਦਿੰਦਿਆਂ, ਕਿਹਾ ਕਿ ਉੱਥੇ ਸਰਕਾਰ ਬਣਨ ਦੇ ਪਹਿਲੇ ਸਾਲ ਤੋਂ ਹੀ ਔਰਤਾਂ ਨੂੰ ਨਕਦ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਇਹ ਰਕਮ ਹਰ ਮਹੀਨੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...