14 ਮਾਰਚ ਨੂੰ ਮਨਾਈ ਜਾਵੇਗੀ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ- ਐਡਵੋਕੇਟ ਧਾਮੀ

by | Jan 31, 2026 | breaking news, daily | 0 comments

*ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਗਨੀ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਹੋਈਆਂ ਇਕੱਤਰਤਾਵਾਂ*

ਅੰਮ੍ਰਿਤਸਰ 30 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਮਨਾਉਣ ਅਤੇ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਲਹਿਰ ਹੋਰ ਪ੍ਰਚੰਡ ਕਰਨ ਸਮੇਤ ਹੋਰ ਮਾਮਲਿਆਂ ਨੂੰ ਵਿਚਾਰਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 11 ਮਾਰਚ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਵੇਗੀ, ਜਿਸ ਮਗਰੋਂ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਤੇ ਪ੍ਰਚਾਰਨ ਦਾ ਅਹਿਮ ਮੌਕਾ ਹੁੰਦੇ ਹਨ ਅਤੇ ਸੰਗਤਾਂ ਇਨ੍ਹਾਂ ਦਾ ਵੱਧ ਤੋਂ ਵੱਧ ਹਿੱਸਾ ਬਣਨ ਤਾਂ ਕਿ ਕੌਮੀ ਦਿਹਾੜੇ ਯਾਦਗਾਰੀ ਬਣ ਸਕਣ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਅੱਜ ਦੀ ਇਕੱਤਰਤਾ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਦਿਆਂ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਹੋਰ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਵਿਸ਼ੇਸ਼ ਤੌਰ ਗੁਰਮਤਿ ਸਮਾਗਮ ਵੀ ਆਯੋਜਤ ਕੀਤੇ ਜਾਣਗੇ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਐਜੂਕੇਸ਼ਨ ਕਮੇਟੀ ਦੀ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਵਿਦਿਅਕ ਅਦਾਰਿਆਂ ਨਾਲ ਸਬੰਧਤ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ। ਇਕੱਤਰਤਾਵਾਂ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ ਲਾਡਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਡਾ. ਰਜਿੰਦਰ ਕੌਰ, ਇੰਚਾਰਜ ਸ. ਬਲਦੇਵ ਸਿੰਘ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ: 1. ਧਰਮ ਪ੍ਰਚਾਰ ਕਮੇਟੀ ਇਕੱਤਰਤਾ ਦੀ ਪ੍ਰਧਾਨਗੀ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਾਜ਼ਰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਾਹਿਬਾਨ।
2. ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਰਘੂਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਕਲਿਆਣਾ ਅਤੇ ਅਧਿਕਾਰੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...